22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਨਿਵੇਸ਼ ਦੇ ਨਾਂਅ ’ਤੇ 8 ਕਰੋੜ ਦੀ ਸਾਈਬਰ ਠੱਗੀ, ਮੁਲਜ਼ਮਾਂ ਦੀਆਂ ਜ਼ਮਾਨਤ ਪਟੀਸ਼ਨਾਂ ਖ਼ਾਰਜ

ਚੰਡੀਗੜ੍ਹ, 21 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਈਬਰ ਠੱਗੀ ਦੇ ਇਕ ਗੰਭੀਰ ਮਾਮਲੇ ’ਚ ਤਿੰਨ ਮੁਲਜ਼ਮਾਂ ਦੀਆਂ ਨਿਯਮਤ ਜ਼ਮਾਨਤ ਪਟੀਸ਼ਨਾਂ ਖ਼ਾਰਜ ਕਰ ਦਿੱਤੀਆਂ ਹਨ।

ਅਜੀਤ ਡੈਸਕ 22-11-2026
ਚੰਡੀਗੜ੍ਹ, 21 ਨਵੰਬਰ (ਪ੍ਰੋ.ਅਵਤਾਰ ਸਿੰਘ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਈਬਰ ਠੱਗੀ ਦੇ ਇਕ ਗੰਭੀਰ ਮਾਮਲੇ ’ਚ ਤਿੰਨ ਮੁਲਜ਼ਮਾਂ ਦੀਆਂ ਨਿਯਮਤ ਜ਼ਮਾਨਤ ਪਟੀਸ਼ਨਾਂ ਖ਼ਾਰਜ ਕਰ ਦਿੱਤੀਆਂ ਹਨ। ਇਸ ਮਾਮਲੇ ਵਿਚ ਪੀੜਤ ਪੰਜਾਬ ਪੁਲਿਸ ਦੇ ਸੇਵਾ ਮੁਕਤ ਆਈ.ਜੀ. ਅਮਰ ਸਿੰਘ ਚਹਿਲ ਹਨ, ਜਿਨ੍ਹਾਂ ਨੂੰ ਨਿਵੇਸ਼ ਕਰਨ ਦੇ ਨਾਂਅ ’ਤੇ ਕਰੀਬ 8 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ। ਇਸ ਰਕਮ ’ਚੋਂ ਲਗਭਗ 7 ਕਰੋੜ ਰੁਪਏ ਉਨ੍ਹਾਂ ਨੇ ਆਪਣੇ ਦੋਸਤਾਂ ਅਤੇ ਜਾਣਕਾਰਾਂ ਤੋਂ ਉਧਾਰ ਲਏ ਸਨ। ਆਰਥਿਕ ਨੁਕਸਾਨ ਅਤੇ ਮਾਨਸਿਕ ਪ੍ਰੇਸ਼ਾਨੀ ਕਾਰਨ ਉਨ੍ਹਾਂ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਜਸਟਿਸ ਸੰਜੇ ਵਸ਼ਿਸਠ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਗੰਭੀਰ ਆਰਥਿਕ ਅਪਰਾਧਾਂ ਦੇ ਮਾਮਲਿਆਂ ਵਿਚ ਮੁਲਜ਼ਮਾਂ ਦੀ ਭੂਮਿਕਾ, ਠੱਗੀ ਦੀ ਰਕਮ ਅਤੇ ਪੈਸੇ ਦੇ ਲੈਣ-ਦੇਣ ਦੇ ਤਰੀਕੇ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਸੋਮਨਾਥ ਸਨਾਤ ਕੁਮਾਰ ਖਨਾਲ, ਗੁਰਤੇਜ ਸਿੰਘ ਉਰਫ਼ ਰਾਜਬੀਰ ਸਿੰਘ ਅਤੇ ਕ੍ਰਿਸ਼ਨਕਾਂਤ ਗੁਪਤਾ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ ਕਰ ਦਿੱਤੀਆਂ।
ਪਿਛਲੀ ਖ਼ਬਰ ਭਾਜਪਾ ਦੇ 3 ਪ੍ਰਮੁੱਖ ਚਿਹਰੇ ਰਾਜਨੀਤੀ ’ਚ ਅਹਿਮ ਭੂਮਿਕਾ ਨਿਭਾਉਣਗੇ ਅਗਲੀ ਖ਼ਬਰ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ, ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ-ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।