22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਪਹੁੰਚੀ ਸਿੰਧੀ ਸੰਗਤ ਨੂੰ ਦਰਸ਼ਨਾਂ ਤੋਂ ਰੋਕਣ ’ਤੇ ਰੋਸ ਲਹਿੰਦੇ ਪੰਜਾਬ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਅੰਮ੍ਰਿਤਸਰ, 21 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਸੂਬਾ ਸਿੰਧ ਤੋਂ ਸ਼ਰਧਾ ਸਹਿਤ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਅਤੇ ਪਾਕਿਸਤਾਨੀ ਹਿੰਦੂ ਸ਼ਰਧਾਲੂਆਂ ਨੂੰ ਉਸ ਸਮੇਂ ਭਾਰੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ਜਦੋਂ ਉਨ੍ਹਾਂ ਲਈ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਨਹੀਂ ਖੋਲ੍ਹੇ ਗਏ। ਸ੍ਰੀ ਨਨਕਾਣਾ ਸਾਹਿਬ ਤੋਂ ਮਿਲੀ ਜਾਣਕਾਰੀ ਅਨੁਸਾਰ ਦੂਰ-ਦੁਰਾਡੇ ਤੋਂ ਸਫ਼ਰ ਤੈਅ ਕਰਕੇ ਦਰਸ਼ਨ-ਦੀਦਾਰਿਆਂ ਲਈ ਪਹੁੰਚੇ ਇਨ੍ਹਾਂ ਸ਼ਰਧਾਲੂਆਂ ਨੂੰ ਜਦੋਂ ਅੰਦਰ ਜਾਣ ਦੀ ਇਜਾਜ਼ਤ ਨਾ ਮਿਲੀ ਤਾਂ ਸੰਗਤ ’ਚ ਭਾਰੀ ਰੋਸ ਫੈਲ ਗਿਆ।

ਅਜੀਤ ਡੈਸਕ 22-11-2026
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਸੂਬਾ ਸਿੰਧ ਤੋਂ ਸ਼ਰਧਾ ਸਹਿਤ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਅਤੇ ਪਾਕਿਸਤਾਨੀ ਹਿੰਦੂ ਸ਼ਰਧਾਲੂਆਂ ਨੂੰ ਉਸ ਸਮੇਂ ਭਾਰੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ਜਦੋਂ ਉਨ੍ਹਾਂ ਲਈ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਨਹੀਂ ਖੋਲ੍ਹੇ ਗਏ। ਸ੍ਰੀ ਨਨਕਾਣਾ ਸਾਹਿਬ ਤੋਂ ਮਿਲੀ ਜਾਣਕਾਰੀ ਅਨੁਸਾਰ ਦੂਰ-ਦੁਰਾਡੇ ਤੋਂ ਸਫ਼ਰ ਤੈਅ ਕਰਕੇ ਦਰਸ਼ਨ-ਦੀਦਾਰਿਆਂ ਲਈ ਪਹੁੰਚੇ ਇਨ੍ਹਾਂ ਸ਼ਰਧਾਲੂਆਂ ਨੂੰ ਜਦੋਂ ਅੰਦਰ ਜਾਣ ਦੀ ਇਜਾਜ਼ਤ ਨਾ ਮਿਲੀ ਤਾਂ ਸੰਗਤ ’ਚ ਭਾਰੀ ਰੋਸ ਫੈਲ ਗਿਆ। ਗੁੱਸੇ ’ਚ ਆਏ ਸ਼ਰਧਾਲੂਆਂ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਮੁੱਖ ਗੇਟ ਦੇ ਸਾਹਮਣੇ ਇਕੱਠੇ ਹੋ ਕੇ ਲਹਿੰਦੇ ਪੰਜਾਬ ਦੀ ਸਰਕਾਰ ਅਤੇ ਸੂਬੇ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਪਿਛਲੀ ਖ਼ਬਰ ਪਠਾਨਕੋਟ ਤੋਂ ਬੰਦੂਕ ਵਿਖਾ ਕੇ ਗੱਡੀ ਖੋਹਣ ਦੇ ਮਾਮਲੇ ’ਚ ਮੁਖ ਮੁਲਜ਼ਮ ਗੁਜਰਾਤ ਤੋਂ ਗ੍ਰਿਫ਼ਤਾਰ * ਬਾਕੀ ਤਿੰਨ ਵੀ ਕੀਤੇ... ਅਗਲੀ ਖ਼ਬਰ ਵਿਜੀਲੈਂਸ ਵਲੋਂ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਖਿਲਾਫ਼ ਲੁੱਕ ਆਊਟ ਨੋਟਿਸ ਵਾਪਸ ਲੈਣ ਤੋਂ ਇਨਕਾਰ 56 ਸ਼ਿਕਾਇਤਾਂ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।