23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਭਾਜਪਾ ਨੇ ਪੰਜਾਬ ’ਚ ਨਵੇਂ ਆਗੂਆਂ ਦੀ ਸ਼ਮੂਲੀਅਤ ਲਈ ਬਣਾਈ ਵਿਸ਼ੇਸ਼ ਕਮੇਟੀ ਜੰਗੀ ਲਾਲ ਮਹਾਜਨ ਨੂੰ ਸੌਂਪੀ ਕਮਾਨ, ਰਾਜ ਸਭਾ ਮੈਂਬਰ ਸੰਦੀਪ ਪਾਠਕ ਸਮੇਤ 6 ਆਗੂਆਂ ਨੂੰ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ, 22 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਆਪਣੇ ਸੰਗਠਨਾਤਮਕ ਵਿਸਥਾਰ ਤੇ ਨਵੇਂ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਨਾਲ ਜੋੜਨ ਦੀ ਪ੍ਰਕਿਰਿਆ ਨੂੰ ਹੋਰ ਵਿਵਸਥਿਤ ਕਰਨ ਵੱਲ ਕਦਮ ਚੁੱਕਿਆ ਗਿਆ ਹੈ । ਇਸੇ ਲੜੀ ਤਹਿਤ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਨਵੀਂ ਜੁਆਇਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ ।

ਜੰਗੀ ਲਾਲ ਮਹਾਜਨ ਸੰਦੀਪ ਪਾਠਕ ਗੇਜਾ ਰਾਮ ਵਾਲਮੀਕੀ ਦਿਆਲ ਸਿੰਘ ਸੋਢੀ ਰਾਕੇਸ਼ ਰਾਠੌਰ ਰੀਨਾ ਜੇਤਲੀ 23-11-2026
ਚੰਡੀਗੜ੍ਹ, 22 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਆਪਣੇ ਸੰਗਠਨਾਤਮਕ ਵਿਸਥਾਰ ਤੇ ਨਵੇਂ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਨਾਲ ਜੋੜਨ ਦੀ ਪ੍ਰਕਿਰਿਆ ਨੂੰ ਹੋਰ ਵਿਵਸਥਿਤ ਕਰਨ ਵੱਲ ਕਦਮ ਚੁੱਕਿਆ ਗਿਆ ਹੈ । ਇਸੇ ਲੜੀ ਤਹਿਤ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਨਵੀਂ ਜੁਆਇਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ । 21 ਨਵੰਬਰ ਨੂੰ ਜਾਰੀ ਕੀਤੇ ਗਏ ਨਿਯੁਕਤੀ ਪੱਤਰ ਅਨੁਸਾਰ 6 ਮੈਂਬਰੀ ਇਸ ਕਮੇਟੀ ਦੀਆਂ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ । ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਜਾਰੀ ਸੂਚੀ ਅਨੁਸਾਰ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਜਦਕਿ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ ਹੈ । ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌਰ ਤੇ ਗੇਜਾ ਰਾਮ ਵਾਲਮੀਕਿ, ਸਾਬਕਾ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਅਤੇ ਸਾਬਕਾ ਸੂਬਾ ਸਕੱਤਰ ਰੀਨਾ ਜੇਤਲੀ ਨੂੰ ਵੀ ਕਮੇਟੀ ਵਿਚ ਮੈਂਬਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ । ਕਮੇਟੀ ਰਾਹੀਂ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨਵੇਂ ਸਾਥੀਆਂ ਦਾ ਸਵਾਗਤ ਕਰਨ ਤੇ ਉਨ੍ਹਾਂ ਦੀ ਸ਼ਮੂਲੀਅਤ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦਾ ਕੰਮ ਕੀਤਾ ਜਾਵੇਗਾ । ਸਿਆਸੀ ਹਲਕਿਆਂ ਵਿਚ ਇਸ ਕਮੇਟੀ ਦੇ ਗਠਨ ਨੂੰ ਪੰਜਾਬ ਭਾਜਪਾ ਦੀਆਂ ਭਵਿੱਖੀ ਸੰਗਠਨਾਤਮਕ ਤਿਆਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ।
ਪਿਛਲੀ ਖ਼ਬਰ ਝੋਨੇ ਦੀ ਵਾਧੂ ਖ਼ਰੀਦ ਲਈ ਕੇਂਦਰ ਸਰਕਾਰ ਵਲੋਂ ਨਕਦ ਹੱਦ ਕਰਜ਼ਾ (ਸੀ.ਸੀ.ਐਲ.) ਦੀ ਮਨਜ਼ੂਰੀ ਨਾ ਮਿਲਣ ਕਾਰਨ ਪੰਜਾਬ ਸਰਕਾਰ ਦੀ... ਅਗਲੀ ਖ਼ਬਰ ਪਾਕਿ ’ਚ ਜ਼ਮੀਨੀ ਵਿਵਾਦ ਦੌਰਾਨ ਮਾਰੇ ਗਏ ਹਿੰਦੂ ਪਿਓ-ਪੁੱਤ 50 ਘੰਟੇ ਚੱਲੇ ਪ੍ਰਦਰਸ਼ਨ ਤੋਂ ਬਾਅਦ 7 ਮੁਲਜ਼ਮ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।