ਆਵਾਰਾ ਕੁੱਤਿਆਂ ਨੇ 9 ਸਾਲਾ ਮਾਸੂਮ ਬੱਚੇ ਨੂੰ ਨੋਚ-ਨੋਚ ਕੇ ਮਾਰਿਆ
ਚੌਂਕ ਮਹਿਤਾ (ਅੰਮਿ੍ਤਸਰ), 23 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਆਵਾਰਾ ਕੁੱਤਿਆਂ ਦੇ ਲਗਾਤਾਰ ਵਧਦੇ ਕਹਿਰ ਦੇ ਚੱਲਦਿਆਂ ਪਿੰਡ ਜਲਾਲ ਤੋਂ ਇਕ ਬੇਹੱਦ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਆਵਾਰਾ ਕੁੱਤਿਆਂ ਨੇ ਕਰੀਬ 9 ਸਾਲਾ ਮਾਸੂਮ ਬੱਚੇ ਨੂੰ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਬੱਚੇ ਦੀ ਪਛਾਣ ਰਣਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 9 ਸਾਲ ਦੱਸੀ ਜਾ ਰਹੀ ਹੈ।
ਅਜੀਤ ਡੈਸਕ
24-11-2026