ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਦੁਨੀਆ ਨੂੰ ਦਿਖਾਇਆ ਸੱਚ ਤੇ ਸੇਵਾ ਦਾ ਮਾਰਗ-ਰਾਜਪਾਲ ਕਟਾਰੀਆ
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)–ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਅਤੇ ਚੰਡੀਗੜ੍ਹ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਮਹਾਨ ਸਿੱਖਿਆਵਾਂ ਰਾਹੀਂ ਸਮੁੱਚੀ ਦੁਨੀਆ ਨੂੰ ਸੱਚ, ਸੇਵਾ, ਬਰਾਬਰਤਾ ਅਤੇ ਭਾਈਚਾਰੇ ਦਾ ਮਾਰਗ ਦਿਖਾਇ ਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਸਿਰਫ਼ ਸਿੱਖ ਧਰਮ ਦੇ ਪਹਿਲੇ ਗੁਰੂ ਹੀ ਨਹੀਂ ਸਨ, ਸਗੋਂ ਉਹ ਸਮੁੱਚੀ ਮਨੁੱਖਤਾ ਦੇ ਰਹਿਬਰ ਸਨ, ਜਿਨ੍ਹਾਂ ਨੇ ਹਰ ਵਰਗ ਦੇ ਲੋਕਾਂ ਦੀ ਭਲਾਈ ਦਾ ਸੰਦੇਸ਼ ਦਿੱਤਾ।
ਅਜੀਤ ਡੈਸਕ
24-11-2026