25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਲਈ ਰੈਸਕਿਊ 1122 ਵਲੋਂ ਪੁਖ਼ਤਾ ਪ੍ਰਬੰਧ ਸੁਰੱਖਿਆ ਕਰਮਚਾਰੀ ਬਜ਼ੁਰਗ ਯਾਤਰੂਆਂ ਦਾ ਸਾਮਾਨ ਖ਼ੁਦ ਛੱਡ ਕੇ ਆ ਰਹੇ ਕਮਰਿਆਂ ’ਚ

ਅੰਮ੍ਰਿਤਸਰ, 24 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਸਮਾਗਮਾਂ ’ਚ ਸ਼ਿਰਕਤ ਕਰਨ ਲਈ ਭਾਰਤ ਸਮੇਤ ਵੱਖ-ਵੱਖ ਮੁਲਕਾਂ ਤੋਂ ਸ੍ਰੀ ਨਨਕਾਣਾ ਸਾਹਿਬ ਪਹੁੰਚੇ ਹਜ਼ਾਰਾਂ ਸਿੱਖ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਲਹਿੰਦੇ ਪੰਜਾਬ ਦੇ ਪ੍ਰਸ਼ਾਸਨ ਵਲੋਂ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਇਸੇ ਤਹਿਤ ਜ਼ਿਲ੍ਹਾ ਐਮਰਜੈਂਸੀ ਅਫ਼ਸਰ (ਰੈਸਕਿਊ 1122) ਮੁਹੰਮਦ ਅਕਰਮ ਪੰਵਾਰ ਦੀ ਅਗਵਾਈ ਹੇਠ ਵਿਸ਼ੇਸ਼ ਸੁਰੱਖਿਆ ਅਤੇ ਐਮਰਜੈਂਸੀ ਪ੍ਰਬੰਧ ਅਮਲ ’ਚ ਲਿਆਂਦੇ ਜਾਣ ਦੇ ਨਾਲ-ਨਾਲ ਸੁਰੱਖਿਆ ਮੁਲਾਜ਼ਮਾਂ ਵਲੋਂ ਬਜ਼ੁਰਗ ਭਾਰਤੀ ਯਾਤਰੂਆਂ ਦਾ ਸਾਮਾਨ ਵੀ ਖ਼ੁਦ ਚੁੱਕ ਕੇ ਇਕ ਥਾਂ ਤੋਂ ਦੂਜੀ ਥਾਂ ਜਾਂ ਉਨ੍ਹਾਂ ਦੇ ਕਮਰਿਆਂ ’ਚ ਪਹੁੰਚਾਇਆ ਜਾ ਰਿਹਾ ਹੈ।

ਅਜੀਤ ਡੈਸਕ 25-11-2026
ਅੰਮ੍ਰਿਤਸਰ, 24 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਸਮਾਗਮਾਂ ’ਚ ਸ਼ਿਰਕਤ ਕਰਨ ਲਈ ਭਾਰਤ ਸਮੇਤ ਵੱਖ-ਵੱਖ ਮੁਲਕਾਂ ਤੋਂ ਸ੍ਰੀ ਨਨਕਾਣਾ ਸਾਹਿਬ ਪਹੁੰਚੇ ਹਜ਼ਾਰਾਂ ਸਿੱਖ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਲਹਿੰਦੇ ਪੰਜਾਬ ਦੇ ਪ੍ਰਸ਼ਾਸਨ ਵਲੋਂ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਇਸੇ ਤਹਿਤ ਜ਼ਿਲ੍ਹਾ ਐਮਰਜੈਂਸੀ ਅਫ਼ਸਰ (ਰੈਸਕਿਊ 1122) ਮੁਹੰਮਦ ਅਕਰਮ ਪੰਵਾਰ ਦੀ ਅਗਵਾਈ ਹੇਠ ਵਿਸ਼ੇਸ਼ ਸੁਰੱਖਿਆ ਅਤੇ ਐਮਰਜੈਂਸੀ ਪ੍ਰਬੰਧ ਅਮਲ ’ਚ ਲਿਆਂਦੇ ਜਾਣ ਦੇ ਨਾਲ-ਨਾਲ ਸੁਰੱਖਿਆ ਮੁਲਾਜ਼ਮਾਂ ਵਲੋਂ ਬਜ਼ੁਰਗ ਭਾਰਤੀ ਯਾਤਰੂਆਂ ਦਾ ਸਾਮਾਨ ਵੀ ਖ਼ੁਦ ਚੁੱਕ ਕੇ ਇਕ ਥਾਂ ਤੋਂ ਦੂਜੀ ਥਾਂ ਜਾਂ ਉਨ੍ਹਾਂ ਦੇ ਕਮਰਿਆਂ ’ਚ ਪਹੁੰਚਾਇਆ ਜਾ ਰਿਹਾ ਹੈ। ਜ਼ਿਲ੍ਹਾ ਐਮਰਜੈਂਸੀ ਅਫ਼ਸਰ ਮੁਹੰਮਦ ਅਕਰਮ ਪੰਵਾਰ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਕੌਮਾਂਤਰੀ ਪੱਧਰ ਦੇ ਧਾਰਮਿਕ ਸਮਾਗਮ ਦੌਰਾਨ ਸ਼ਰਧਾਲੂਆਂ ਦੀ ਜਾਨ-ਮਾਲ ਦੀ ਰਾਖੀ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਜਾਂ ਸਿਹਤ ਸੰਬੰਧੀ ਐਮਰਜੈਂਸੀ ਨਾਲ ਤੁਰੰਤ ਨਜਿੱਠਣ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਸ੍ਰੀ ਨਨਕਾਣਾ ਸਾਹਿਬ ਦੇ ਰੇਲਵੇ ਸਟੇਸ਼ਨ, ਗੁਰਦੁਆਰਾ ਸ੍ਰੀ ਜਨਮ ਅਸਥਾਨ, ਗੁਰਦੁਆਰਾ ਪੱਟੀ ਸਾਹਿਬ, ਗੁਰਦੁਆਰਾ ਬਾਲ ਲੀਲਾ ਸਾਹਿਬ, ਗੁਰਦੁਆਰਾ ਕਿਆਰਾ ਸਾਹਿਬ ਅਤੇ ਹੋਰ ਪ੍ਰਮੁੱਖ ਗੁਰਦੁਆਰਿਆਂ ਸਮੇਤ ਸ਼ਹਿਰ ਦੀਆਂ ਸਾਰੀਆਂ ਅਹਿਮ ਥਾਵਾਂ ’ਤੇ ਰੈਸਕਿਊ 1122 ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਪਿਛਲੀ ਖ਼ਬਰ ਪੀ. ਟੀ. ਊਸ਼ਾ ਨੇ ਆਈ. ਓ. ਏ. ਪ੍ਰਧਾਨਗੀ ਦੀ ਚੋਣ ਲੜਨ ਤੋਂ ਕੀਤਾ ਇਨਕਾਰ ਅਗਲੀ ਖ਼ਬਰ ਭਲਕੇ ਮੋਗਾ ਵਿਖੇ ਹੋਣ ਵਾਲੀ ਰੈਲੀ ਦੇ ਮੱਦੇਨਜ਼ਰ ਮੋਗਾ ਟਰੈਫ਼ਿਕ ਪੁਲਿਸ ਵਲੋਂ ਰੂਟ ਪਲਾਨ ਜਾਰੀ ਟਰੈਫਿਕ ਇੰਚਾਰਜ ਸੁਖਮੰਦਰ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।