26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮਾਈਨਿੰਗ ਮਾਫ਼ੀਆ ਨੂੰ ਲਾਭ ਪਹੁੰਚਾਉਣ ਲਈ ਮਾਨ ਸਰਕਾਰ ਨੇ ਬਦਲਿਆ ਪੰਚਾਇਤੀ ਰਾਜ ਕਾਨੂੰਨ-ਜਾਖੜ

ਚੰਡੀਗੜ੍ਹ, 25 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਵਿਚ ਪੰਚਾਇਤੀ ਜ਼ਮੀਨਾਂ ਦੀ ਮਾਈਨਿੰਗ ਲਈ ਵਰਤੋਂ ਨੂੰ ਲੈ ਕੇ ਸਿਆਸੀ ਵਿਵਾਦ ਭਖ ਗਿਆ ਹੈ। ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਗਵੰਤ ਮਾਨ ਸਰਕਾਰ ’ਤੇ ਪਠਾਨਕੋਟ ਜ਼ਿਲ੍ਹੇ ਵਿਚ 92 ਏਕੜ ਤੋਂ ਇਲਾਵਾ 150 ਏਕੜ ਹੋਰ ਪੰਚਾਇਤੀ ਜ਼ਮੀਨ ਮਾਈਨਿੰਗ ਮਾਫ਼ੀਆ ਦੇ ਚਹੇਤਿਆਂ ਨੂੰ ਦੇਣ ਦਾ ਦੋਸ਼ ਲਗਾਉਂਦਿਆਂ ਇਸ ਪੂਰੇ ਮਾਮਲੇ ਵਿਚ ਤਿੰਨ ਵਿਭਾਗਾਂ ਦੇ ਮੰਤਰੀਆਂ ਦੀ ਭੂਮਿਕਾ ਦੀ ਜਾਂਚ ਦੀ ਮੰਗ ਕੀਤੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਨੀਲ ਜਾਖੜ। - ਤਸਵੀਰ : ਰਾਕੇਸ਼ ਸ਼ਾਹ 26-11-2026
ਚੰਡੀਗੜ੍ਹ, 25 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਵਿਚ ਪੰਚਾਇਤੀ ਜ਼ਮੀਨਾਂ ਦੀ ਮਾਈਨਿੰਗ ਲਈ ਵਰਤੋਂ ਨੂੰ ਲੈ ਕੇ ਸਿਆਸੀ ਵਿਵਾਦ ਭਖ ਗਿਆ ਹੈ। ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਗਵੰਤ ਮਾਨ ਸਰਕਾਰ ’ਤੇ ਪਠਾਨਕੋਟ ਜ਼ਿਲ੍ਹੇ ਵਿਚ 92 ਏਕੜ ਤੋਂ ਇਲਾਵਾ 150 ਏਕੜ ਹੋਰ ਪੰਚਾਇਤੀ ਜ਼ਮੀਨ ਮਾਈਨਿੰਗ ਮਾਫ਼ੀਆ ਦੇ ਚਹੇਤਿਆਂ ਨੂੰ ਦੇਣ ਦਾ ਦੋਸ਼ ਲਗਾਉਂਦਿਆਂ ਇਸ ਪੂਰੇ ਮਾਮਲੇ ਵਿਚ ਤਿੰਨ ਵਿਭਾਗਾਂ ਦੇ ਮੰਤਰੀਆਂ ਦੀ ਭੂਮਿਕਾ ਦੀ ਜਾਂਚ ਦੀ ਮੰਗ ਕੀਤੀ ਹੈ। ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਖੜ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਨੂੰ ਮਾਈਨਿੰਗ ਮਾਫ਼ੀਆ ਦੇ ਹਵਾਲੇ ਕਰਨ ਲਈ ਪੰਚਾਇਤੀ ਰਾਜ ਕਾਨੂੰਨ ਦੀ ਮੂਲ ਭਾਵਨਾ ਦੇ ਉਲਟ ਸਾਲ 2025 ਵਿਚ ਸੋਧਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੀਆਂ ਗਈਆਂ ਇਨ੍ਹਾਂ ਤਬਦੀਲੀਆਂ ਦਾ ਮਕਸਦ ਪੰਚਾਇਤੀ ਜ਼ਮੀਨਾਂ ਨੂੰ ਆਪਣੇ ਚਹੇਤਿਆਂ ਨੂੰ ਦੇਣ ਦਾ ਰਾਹ ਪੱਧਰਾ ਕਰਨਾ ਸੀ। ਉਨ੍ਹਾਂ ਅਨੁਸਾਰ ਪੰਚਾਇਤੀ ਜ਼ਮੀਨਾਂ ਦੇਣ ਲਈ ਪੰਚਾਇਤ ਦੇ ਮਤੇ ਅਤੇ ਡਿਪਟੀ ਕਮਿਸ਼ਨਰ ਦੀ ਪ੍ਰਵਾਨਗੀ ਦੀ ਵਿਵਸਥਾ ਨੂੰ ਇਸ ਤਰ੍ਹਾਂ ਵਰਤਿਆ ਗਿਆ ਕਿ ਖੁੱਲ੍ਹੀ ਬੋਲੀ ਅਤੇ ਹੋਰ ਲਾਜ਼ਮੀ ਕਾਨੂੰਨੀ ਪ੍ਰਕਿਰਿਆਵਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਇਸ ਮੌਕੇ ਪਾਰਟੀ ਦੀ ਸੂਬਾ ਮੀਤ ਪ੍ਰਧਾਨ ਜੈਸਮੀਨ ਸੰਧਾਵਾਲੀਆ ਤੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਜਥੇਦਾਰ ਟੌਹੜਾ ਯਾਦਗਾਰੀ 2 ਦਿਨਾਂ ਵਿਰਾਸਤ-ਏ-ਸਭਾ ਸਰੌਦ ਵਿਖੇ ਕੱਲ੍ਹ ਤੋਂ ਅਗਲੀ ਖ਼ਬਰ ਭਾਜਪਾ ਤੇ ਅਕਾਲੀਆਂ ਦਾ ਗੱਠਜੋੜ ਪੰਜਾਬੀਆਂ ਲਈ ਘਾਤਕ ਸਿੱਧ ਹੋਵੇਗਾ -ਆਰ.ਐੱਮ.ਪੀ.ਆਈ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।