25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 32 ਲੱਖ ਤੋਂ ਪਾਰ

ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਰਾਸ਼ਨ ਕਿੱਟ ਵੰਡ ਮੁਹਿੰਮ ‘ਮੇਰੀ ਰਸੋਈ’ ਵਿਚ ਤੇਜ਼ੀ ਲਿਆਂਦੀ ਗਈ ਹੈ, ਜਿਸ ਤਹਿਤ ਦੂਜੀ ਤਿਮਾਹੀ ਦੌਰਾਨ ਹੁਣ ਤੱਕ ਲਗਭਗ 32 ਲੱਖ ਤੋਂ ਵੱਧ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ ਭਾਵ 3 ਮਹੀਨਿਆਂ ਬਾਅਦ ਪੰਜਾਬ ਭਰ ਵਿਚ ਕੁੱਲ 40 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਪ੍ਰਦਾਨ ਕਰਨਾ ਹੈ।

ਅਜੀਤ ਡੈਸਕ 26-11-2026
ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਰਾਸ਼ਨ ਕਿੱਟ ਵੰਡ ਮੁਹਿੰਮ ‘ਮੇਰੀ ਰਸੋਈ’ ਵਿਚ ਤੇਜ਼ੀ ਲਿਆਂਦੀ ਗਈ ਹੈ, ਜਿਸ ਤਹਿਤ ਦੂਜੀ ਤਿਮਾਹੀ ਦੌਰਾਨ ਹੁਣ ਤੱਕ ਲਗਭਗ 32 ਲੱਖ ਤੋਂ ਵੱਧ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ ਭਾਵ 3 ਮਹੀਨਿਆਂ ਬਾਅਦ ਪੰਜਾਬ ਭਰ ਵਿਚ ਕੁੱਲ 40 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਪ੍ਰਦਾਨ ਕਰਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਇਸ ਪਹਿਲਕਦਮੀ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਮਿਸ਼ਨ ਮੋਡ ’ਤੇ ਕੀਤੀ ਜਾ ਰਹੀ ਹੈ। ਹੁਣ ਤੱਕ ਵੰਡੀਆਂ ਗਈਆਂ 32 ਲੱਖ ਤੋਂ ਵੱਧ ਰਾਸ਼ਨ ਕਿੱਟਾਂ ’ਚੋਂ, ਲੁਧਿਆਣਾ 3,91,645 ਕਿੱਟਾਂ ਦੀ ਵੰਡ ਨਾਲ ਮੋਹਰੀ ਰਿਹਾ ਜਦਕਿ ਪਟਿਆਲਾ 2,41,933 ਕਿੱਟਾਂ ਦੀ ਵੰਡ ਨਾਲ ਦੂਜੇ ਸਥਾਨ ’ਤੇ, ਅੰਮ੍ਰਿਤਸਰ 2,13,562 ਕਿੱਟਾਂ ਨਾਲ ਤੀਜੇ, ਬਠਿੰਡਾ 1,94,723 ਕਿੱਟਾਂ ਦੀ ਵੰਡ ਨਾਲ ਚੌਥੇ ਤੇ ਹੁਸ਼ਿਆਰਪੁਰ 1,76,136 ਕਿੱਟਾਂ ਦੀ ਵੰਡ ਨਾਲ ਪੰਜਵੇਂ ਸਥਾਨ ’ਤੇ ਹੈ। ਇਹ ਯੋਜਨਾ ਹਰ ਯੋਗ ਪਰਿਵਾਰ ਲਈ ਭੋਜਨ ਸੁਰੱਖਿਆ ਯਕੀਨੀ ਬਣਾਉਣ ਸੰਬੰਧੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।
ਪਿਛਲੀ ਖ਼ਬਰ ਝਾਰਖੰਡ ਵਿਧਾਨ ਸਭਾ ਵਲੋਂ ਐੱਸ.ਆਈ.ਆਰ. ਵਿਰੁੱਧ ਮਤਾ ਪਾਸ ਅਗਲੀ ਖ਼ਬਰ ਡਾ . ਨਰੂਲਾ ਦਾ ਦਿਆਨੰਦ ਹਸਪਤਾਲ ਵਿਖੇ ਭਾਸ਼ਨ 28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।