25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਮਰੀਕਾ ਨੇ ਇਸ ਸਾਲ 1700 ਭਾਰਤੀ ਨਾਗਰਿਕ ਵਾਪਸ ਭੇਜੇ-ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 25 ਨਵੰਬਰ (ਪੀ. ਟੀ.

ਅਜੀਤ ਡੈਸਕ 26-11-2026
ਨਵੀਂ ਦਿੱਲੀ, 25 ਨਵੰਬਰ (ਪੀ. ਟੀ. ਆਈ.)-ਅਮਰੀਕਾ ਵਲੋਂ ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ 1,700 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਬੁੱਧਵਾਰ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਦਿੱਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਆਪਣੀ ਨਿਯਮਤ ਮੀਡੀਆ ਬ੍ਰੀਫਿੰਗ ਦੌਰਾਨ ਇੱਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਭਾਰਤ ਤੇ ਅਮਰੀਕਾ ਵਿਚਕਾਰ ਲੋਕਾਂ ਦੀ ਆਵਾਜਾਈ ਤੇ ਪ੍ਰਵਾਸ ਨਾਲ ਜੁੜੇ ਮਾਮਲਿਆਂ ’ਤੇ ਲਗਾਤਾਰ ਸਹਿਯੋਗ ਜਾਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਗੈਰ-ਕਾਨੂੰਨੀ ਪ੍ਰਵਾਸ ਦਾ ਸਖ਼ਤ ਵਿਰੋਧ ਕਰਦਾ ਹੈ ਤੇ ਡਿਪੋਰਟੇਸ਼ਨ ਨਾਲ ਸਬੰਧਿਤ ਮਾਮਲਿਆਂ ਵਿਚ ਅਮਰੀਕਾ ਨਾਲ ਸਹਿਯੋਗ ਕਰ ਰਿਹਾ ਹੈ। ਜੈਸਵਾਲ ਨੇ ਦੱਸਿਆ ਕਿ ਜਦੋਂ ਅਮਰੀਕਾ ਵਲੋਂ ਕਿਸੇ ਵਿਅਕਤੀ ਦੀ ਸੰਭਾਵਿਤ ਡਿਪੋਰਟੇਸ਼ਨ ਸਬੰਧੀ ਭਾਰਤ ਨੂੰ ਜਾਣਕਾਰੀ ਭੇਜੀ ਜਾਂਦੀ ਹੈ ਤਾਂ ਭਾਰਤੀ ਸਰਕਾਰ ਵਲੋਂ ਉਸ ਵਿਅਕਤੀ ਦੀ ਕੌਮੀਅਤ ਦੀ ਪੁਸ਼ਟੀ ਕੀਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਜੁਲਾਈ ਵਿਚ ਵੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਸੀ ਕਿ 2025 ਤੋਂ ਹੁਣ ਤੱਕ ਅਮਰੀਕਾ ਵਲੋਂ 4,840 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਰਕਾਰ ਵਲੋਂ ਦੇਸ਼ ਵਿਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਪ੍ਰਵਾਸੀਆਂ ਖ਼ਿਲਾਫ਼ ਕਾਰਵਾਈ ਤੇਜ਼ ਕੀਤੀ ਗਈ ਹੈ। ਇਸੇ ਮੁਹਿੰਮ ਤਹਿਤ ਵੱਖ-ਵੱਖ ਦੇਸ਼ਾਂ ਦੇ ਨਾਗਰਿਕਾਂ ਨੂੰ ਅਮਰੀਕਾ ਤੋਂ ਵਾਪਸ ਭੇਜਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ 78,000 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸਮੀਖਿਆ ਅਗਲੀ ਖ਼ਬਰ ਝਾਰਖੰਡ ਵਿਧਾਨ ਸਭਾ ਵਲੋਂ ਐੱਸ.ਆਈ.ਆਰ. ਵਿਰੁੱਧ ਮਤਾ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।