25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

‘ਚੱਕਰ’ ਸ਼੍ਰੇਣੀ ਦੇ ਬਹਾਦਰ ਪੁਰਸਕਾਰ ਜੇਤੂਆਂ ਨੂੰ ਹੁਣ ਸਾਰੀਆਂ ਰੇਲ ਗੱਡੀਆਂ ’ਚ ਮਿਲੇਗੀ ਮੁਫ਼ਤ ਯਾਤਰਾ ਦੀ ਸਹੂਲਤ

ਨਵੀਂ ਦਿੱਲੀ, 25 ਨਵੰਬਰ (ਪੀ. ਟੀ.

ਅਜੀਤ ਡੈਸਕ 26-11-2026
ਨਵੀਂ ਦਿੱਲੀ, 25 ਨਵੰਬਰ (ਪੀ. ਟੀ. ਆਈ.)-ਕੇਂਦਰ ਸਰਕਾਰ ਨੇ ਚੱਕਰ ਲੜੀ ਦੇ ਬਹਾਦਰੀ ਪੁਰਸਕਾਰ ਜੇਤੂਆਂ ਲਈ ਮੁਫ਼ਤ ਰੇਲ ਯਾਤਰਾ ਦੀ ਸਹੂਲਤ ਦਾ ਘੇਰਾ ਵਧਾ ਦਿੱਤਾ ਹੈ । ਹੁਣ ਇਹ ਸਹੂਲਤ ਵੰਦੇ ਭਾਰਤ ਸਮੇਤ ਦੇਸ਼ ਦੀਆਂ ਸਾਰੀਆਂ ਰੇਲ ਗੱਡੀਆਂ ਵਿਚ ਉਪਲਬਧ ਹੋਵੇਗੀ, ਹਾਲਾਂਕਿ, ਪੁਰਸਕਾਰ ਜੇਤੂਆਂ ਦੀਆਂ ਪਹਿਲਾਂ ਤੋਂ ਮਿਲ ਰਹੀਆਂ ਯਾਤਰਾ ਸਬੰਧੀ ਸਹੂਲਤਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ । ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ । ਭਾਰਤੀ ਫੌਜ ਨੇ ਵੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇੱਕ ਪੋਸਟ ਰਾਹੀਂ ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕੀਤੀ । ਫੌਜ ਨੇ ਆਪਣੀ ਪੋਸਟ ਵਿਚ ਕਿਹਾ ਕਿ ਬਹਾਦਰੀ ਦਾ ਸਨਮਾਨ ਕਰਦਿਆਂ ਰੇਲ ਮੰਤਰਾਲੇ ਨੇ ਰੱਖਿਆ ਮੰਤਰਾਲੇ ਨਾਲ ਸਲਾਹ-ਮਸ਼ਵਰਾ ਕਰਕੇ ਚੱਕਰ ਲੜੀ ਦੇ ਪੁਰਸਕਾਰ ਜੇਤੂਆਂ ਲਈ ਮੁਫ਼ਤ ਰੇਲ ਯਾਤਰਾ ਦੀ ਸਹੂਲਤ ਦਾ ਵਿਸਥਾਰ ਕੀਤਾ ਹੈ, ਹੁਣ ਇਹ ਸਹੂਲਤ ਵੰਦੇ ਭਾਰਤ ਸਮੇਤ ਸਾਰੀਆਂ ਰੇਲ ਗੱਡੀਆਂ ਵਿਚ ਲਾਗੂ ਹੋਵੇਗੀ। ਜ਼ਿਕਰਯੋਗ ਹੈ ਕਿ ਆਜ਼ਾਦੀ ਤੋਂ ਬਾਅਦ ਭਾਰਤ ਸਰਕਾਰ ਵਲੋਂ ਸਥਾਪਤ ਕੀਤੇ ਗਏ ਪਹਿਲੇ ਤਿੰਨ ਬਹਾਦਰੀ ਪੁਰਸਕਾਰ ਪਰਮਵੀਰ ਚੱਕਰ, ਮਹਾਵੀਰ ਚੱਕਰ ਤੇ ਵੀਰ ਚੱਕਰ ਸਨ । ਇਹ ਪੁਰਸਕਾਰ 26 ਜਨਵਰੀ, 1950 ਨੂੰ ਸਥਾਪਤ ਕੀਤੇ ਗਏ ਸਨ, ਜਿਨ੍ਹਾਂ ਨੂੰ 15 ਅਗਸਤ, 1947 ਤੋਂ ਲਾਗੂ ਮੰਨਿਆ ਗਿਆ ਸੀ । ਇਸ ਤੋਂ ਬਾਅਦ ਤਿੰਨ ਹੋਰ ਬਹਾਦਰੀ ਪੁਰਸਕਾਰ ਸ਼ੁਰੂ ਕੀਤੇ ਗਏ। ਇਨ੍ਹਾਂ ਛੇ ਪੁਰਸਕਾਰਾਂ ਦਾ ਤਰਤੀਬਵਾਰ ਦਰਜਾ ਇਸ ਪ੍ਰਕਾਰ ਹੈ। ਪਰਮਵੀਰ ਚੱਕਰ, ਅਸ਼ੋਕ ਚੱਕਰ, ਮਹਾਵੀਰ ਚੱਕਰ, ਕੀਰਤੀ ਚੱਕਰ, ਵੀਰ ਚੱਕਰ, ਸ਼ੌਰਿਆ ਚੱਕਰ।
ਪਿਛਲੀ ਖ਼ਬਰ ਸੇਵਕ ਜਥਾ ਕੜਾਹ ਪ੍ਰਸ਼ਾਦਿ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਖ਼ਾਲਸਾ ਬਣੇ ਮੁੜ ਪ੍ਰਧਾਨ ਅਗਲੀ ਖ਼ਬਰ ਸੰਜੇ ਕਪੂਰ ਮੁੜ ਬਣੇ ਐਡੀਟਰਜ਼ ਗਿਲਡ ਆਫ਼ ਇੰਡੀਆ ਦੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।