26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਬਿਹਾਰੀ ਔਰਤਾਂ ਤੇ ਛੱਠ ਪੂਜਾ ਵਿਰੁੱਧ ਕਾਮੇਡੀਅਨ ਦੀ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਮਾਮਲਾ ਦਰਜ

ਨਵੀਂ ਦਿੱਲੀ, 26 ਨਵੰਬਰ (ਏਜੰਸੀ)-ਦਿੱਲੀ ਪੁਲਿਸ ਨੇ ਦੱਖਣੀ ਦਿੱਲੀ ਦੇ ਸਾਕੇਤ ਥਾਣੇ ’ਚ ਕਥਿਤ ਇਤਰਾਜ਼ਯੋਗ ਵੀਡੀਓ ਨੂੰ ਲੈ ਕੇ ਐਫ਼. ਆਈ.

ਅਜੀਤ ਡੈਸਕ 27-11-2026
ਨਵੀਂ ਦਿੱਲੀ, 26 ਨਵੰਬਰ (ਏਜੰਸੀ)-ਦਿੱਲੀ ਪੁਲਿਸ ਨੇ ਦੱਖਣੀ ਦਿੱਲੀ ਦੇ ਸਾਕੇਤ ਥਾਣੇ ’ਚ ਕਥਿਤ ਇਤਰਾਜ਼ਯੋਗ ਵੀਡੀਓ ਨੂੰ ਲੈ ਕੇ ਐਫ਼.ਆਈ.ਆਰ. ਦਰਜ ਕੀਤੀ ਹੈ। ਇਸ ਵੀਡੀਓ ’ਚ ਬਿਹਾਰ ਦੀਆਂ ਔਰਤਾਂ ਅਤੇ ਛੱਠ ਪੂਜਾ ਨਾਲ ਜੁੜੀਆਂ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਵਿਰੁੱਧ ਟਿੱਪਣੀਆਂ ਕੀਤੀਆਂ ਗਈਆਂ ਹਨ। ਇਹ ਐਫ.ਆਈ.ਆਰ. ਸਟੈਂਡ-ਅੱਪ ਕਾਮੇਡੀ ਪ੍ਰੋਗਰਾਮ ਵਿਰੁੱਧ ਮਿਲੀ ਸ਼ਿਕਾਇਤ ਤੋਂ ਬਾਅਦ ਦਰਜ ਕੀਤੀ ਗਈ। ਸ਼ਿਕਾਇਤ ’ਚ ਦੋਸ਼ ਲਾਇਆ ਗਿਆ ਹੈ ਕਿ 24 ਨਵੰਬਰ ਨੂੰ ਸਾਕੇਤ ਸਥਿਤ ਇਕ ਕਾਮੇਡੀ ਕਲੱਬ ’ਚ ਕਰਵਾਏ ਪ੍ਰੋਗਰਾਮ ਦੌਰਾਨ ਇਹ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ। ਸ਼ਿਕਾਇਤਕਰਤਾ ਨੇ ਇਸ ਮਾਮਲੇ ਨਾਲ ਸੰਬੰਧਿਤ ਵੀਡੀਓ ਰਿਕਾਰਡਿੰਗ, ਸੋਸ਼ਲ ਮੀਡੀਆ ਪੋਸਟਾਂ ਅਤੇ ਹੋਰ ਡਿਜੀਟਲ ਸਬੂਤਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਆਈ.ਬੀ.ਐਮ. ਨੇ ਐਚ-1ਬੀ ਵੀਜ਼ਾ ਅਤੇ ਗ੍ਰੀਨ ਕਾਰਡ ਦੀ ਸਪਾਂਸਰਸ਼ਿਪ ’ਤੇ ਲਗਾਈ ਰੋਕ ਅਗਲੀ ਖ਼ਬਰ ਦੇਸ਼ ਦੀ ਸੁਰੱਖਿਆ ਤੇ ਅਖੰਡਤਾ ਨੂੰ ਨਿਸ਼ਾਨਾ ਬਣਾਉਣ ਵਾਲੇ ਅਪਰਾਧਾਂ ’ਚ ਨਹੀਂ ਦਿੱਤੀ ਜਾ ਸਕਦੀ ਜ਼ਮਾਨਤ-ਹਾਈ ਕੋਰਟ ਗ੍ਰਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।