27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਡੀ.ਆਈ.ਜੀ. ਸਵਪਨ ਸ਼ਰਮਾ ਤੇ ਸਾਬਕਾ ਆਈ.ਏ.ਐੱਸ. ਗੁਰਪ੍ਰੀਤ ਕੌਰ ਸਪਰਾ ਤੋਂ ਕਈ ਘੰਟੇ ਪੁੱਛਗਿੱਛ

ਚੰਡੀਗੜ੍ਹ, 27 ਨਵੰਬਰ (ਸੰਦੀਪ ਕੁਮਾਰ ਮਾਹਨਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)

ਡੀ.ਆਈ.ਜੀ ਸਵਪਨ ਸ਼ਰਮਾ ਪੇਸ਼ੀ ਭੁਗਤਣ ਤੋਂ ਬਾਅਦ ਬਾਹਰ ਆਉਂਦੇ ਹੋਏ। ਤਸਵੀਰ : ਗੁਰਿੰਦਰ ਸਿੰਘ 28-11-2026


ਰਿਸ਼ਵਤਖੋਰੀ ਮਾਮਲੇ ਦੀਆਂ ਪਰਤਾਂ ਖੋਲ੍ਹਣ ’ਚ ਜੁਟੀ ਈ.ਡੀ.

ਚੰਡੀਗੜ੍ਹ, 27 ਨਵੰਬਰ (ਸੰਦੀਪ ਕੁਮਾਰ ਮਾਹਨਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਅੱਜ ਰੋਪੜ ਰੇਂਜ ਦੇ ਡੀ.ਆਈ.ਜੀ. ਸਵਪਨ ਸ਼ਰਮਾ ਅਤੇ ਸਾਬਕਾ ਆਈ.ਏ.ਐੱਸ. ਅਧਿਕਾਰੀ ਗੁਰਪ੍ਰੀਤ ਕੌਰ ਸਪਰਾ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਗਈ। ਡੀ.ਆਈ.ਜੀ ਸਵਪਨ ਸ਼ਰਮਾ ਸਵੇਰੇ ਕਰੀਬ 11 ਵਜੇ ਈ.ਡੀ. ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਪਹੁੰਚੇ ਸਨ, ਜਦਕਿ ਗੁਰਪ੍ਰੀਤ ਕੌਰ ਸਪਰਾ ਦੁਪਹਿਰ 2.15 ਵਜੇ ਜਾਂਚ ਵਿਚ ਸ਼ਾਮਿਲ ਹੋਣ ਲਈ ਪਹੁੰਚੇ। ਈ.ਡੀ. ਅਧਿਕਾਰੀਆਂ ਵਲੋਂ ਸਵਪਨ ਸ਼ਰਮਾ ਤੋਂ 8 ਘੰਟੇ ਤੋਂ ਵੱਧ ਸਮਾਂ ਅਤੇ ਗੁਰਪ੍ਰੀਤ ਕੌਰ ਸਪਰਾ ਤੋਂ ਕਰੀਬ 5 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਦੋਵੇਂ ਅਧਿਕਾਰੀ ਦੇਰ ਸ਼ਾਮ ਕਰੀਬ 7 ਵਜੇ ਈ.ਡੀ. ਦਫ਼ਤਰ ਤੋਂ ਬਾਹਰ ਆਏ। ਹਾਲਾਂਕਿ ਉਨ੍ਹਾਂ ਨੇ ਪੱਤਰਕਾਰਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਅਤੇ ਬਿਨਾਂ ਕੋਈ ਪ੍ਰਤੀਕਿਰਿਆ ਦਿੱਤੇ ਉਥੋਂ ਰਵਾਨਾ ਹੋ ਗਏ। ਈ.ਡੀ. ਵਲੋਂ ਇਸ ਮਾਮਲੇ ਵਿਚ ਪੰਜਾਬ ਦੇ ਮੌਜੂਦਾ ਅਤੇ ਸੇਵਾ ਮੁਕਤ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕ੍ਰਿਸ਼ਾਨੂ ਸ਼ਾਰਦਾ ਦੇ ਵੱਖ-ਵੱਖ ਸਰਕਾਰੀ ਅਧਿਕਾਰੀਆਂ ਨਾਲ ਕਿਸ ਤਰ੍ਹਾਂ ਦੇ ਸੰਪਰਕ ਸਨ ਅਤੇ ਕੀ ਉਸ ਵਲੋਂ ਕਥਿਤ ਤੌਰ ‘ਤੇ ਤਬਾਦਲਿਆਂ, ਤਾਇਨਾਤੀਆਂ ਅਤੇ ਹੋਰ ਸਰਕਾਰੀ ਕੰਮਾਂ ਵਿਚ ਵਿਚੋਲਗੀ ਕੀਤੀ ਜਾਂਦੀ ਸੀ। ਇਸ ਤੋਂ ਇਲਾਵਾ ਕਥਿਤ ਵਿੱਤੀ ਲੈਣ-ਦੇਣ ਅਤੇ ਇਸ ਨਾਲ ਜੁੜੇ ਹੋਰਨਾਂ ਵਿਅਕਤੀਆਂ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਜਲੰਧਰ ਨੇਡ਼ਲੇ ਪਿੰਡ ਚੱਕ ਵੇਂਡਲ ’ਚ ਨਸ਼ਾ ਤਸਕਰ ਕੋਲੋਂ 12 ਕਿੱਲੋ ਹੈਰੋਇਨ ਤੇ 4 ਪਿਸੌਤਲ ਬਰਾਮਦ ਅਗਲੀ ਖ਼ਬਰ ਪੰਜਾਬ ਦੇ ਸ਼ਹਿਰਾਂ ਦੀ ਨੁਹਾਰ ਬਦਲਣ ਲਈ ‘ਮਿਸ਼ਨ ਕਲੀਨ ਪੰਜਾਬ 3.0’ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।