28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰਦੁਆਰਾ ਨਾਨਕਸ਼ਾਹੀ ਢਾਕਾ ਵਿਖੇ 4 ਦਸੰਬਰ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ

ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ ਜਥਾ 30 ਨੂੰ ਬੰਗਲਾਦੇਸ਼ ਲਈ ਹੋਵੇਗਾ ਰਵਾਨਾ ਚੋਹਲਾ ਸਾਹਿਬ (ਤਰਨ ਤਾਰਨ), 27 ਨਵੰਬਰ (ਬਲਵਿੰਦਰ ਸਿੰਘ)–ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਨਾਨਕਸ਼ਾਹੀ ਵਿਖੇ 4 ਦਸੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ 30 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਇਕ ਵਿਸ਼ੇਸ਼ ਜੱਥਾ ਬੰਗਲਾਦੇਸ਼ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ।

ਅਜੀਤ ਡੈਸਕ 28-11-2026

ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ ਜਥਾ 30 ਨੂੰ ਬੰਗਲਾਦੇਸ਼ ਲਈ ਹੋਵੇਗਾ ਰਵਾਨਾ
ਚੋਹਲਾ ਸਾਹਿਬ (ਤਰਨ ਤਾਰਨ), 27 ਨਵੰਬਰ (ਬਲਵਿੰਦਰ ਸਿੰਘ)–ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਨਾਨਕਸ਼ਾਹੀ ਵਿਖੇ 4 ਦਸੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ 30 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਇਕ ਵਿਸ਼ੇਸ਼ ਜੱਥਾ ਬੰਗਲਾਦੇਸ਼ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ। ਸੰਪਰਦਾਇ ਦੇ ਮੁਖੀ ਸੰਤ ਸੁੱਖਾ ਸਿੰਘ ਅਤੇ ਸੰਤ ਹਾਕਮ ਸਿੰਘ ਦੀ ਅਗਵਾਈ ਹੇਠ ਇਹ ਧਾਰਮਿਕ ਯਾਤਰਾ ਬੰਗਲਾਦੇਸ਼ ਗੁਰਦੁਆਰਾ ਪ੍ਰਬੰਧਕ ਕਮੇਟੀ ਢਾਕਾ, ਬੰਗਲਾਦੇਸ਼ ਗੁਰਦੁਆਰਾ ਮੈਨੇਜਮੈਂਟ ਬੋਰਡ ਕਲਕੱਤਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨੇਪਰੇ ਚੜ੍ਹਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਸੁੱਖਾ ਸਿੰਘ ਨੇ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਨਾਨਕਸ਼ਾਹੀ ਢਾਕਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਅਤੇ ਗੁਰਮਤਿ ਵਿਚਾਰਾਂ ਦੇ ਨਾਲ ਨਾਲ ਗੁਰਬਾਣੀ ਕੀਰਤਨ ਦੇ ਪ੍ਰਵਾਹ ਨਿਰੰਤਰ ਚੱਲਣਗੇ।

ਪਿਛਲੀ ਖ਼ਬਰ ਕਾਂਗਰਸ ਦੇ ਸਮਰਥਨ ’ਚ ਵੱਡੀ ਗਿਣਤੀ ’ਚ ਪ੍ਰਵਾਸੀ ਭਾਰਤੀ ਪੰਜਾਬ ਆਉਣਗੇ-ਸਹੋਤਾ ਅਗਲੀ ਖ਼ਬਰ ਮੋਗਾ ਰੈਲੀ ਦਾ ਇਕੱਠ ‘ਆਪ’ ਸਰਕਾਰ ਪ੍ਰਤੀ ਪੰਜਾਬ ਦੇ ਸਮਰਥਨ ਨੂੰ ਦਰਸਾਉਂਦਾ ਹੈ-ਅਮਨ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।