28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕਾਂਗਰਸ ਦੇ ਸਮਰਥਨ ’ਚ ਵੱਡੀ ਗਿਣਤੀ ’ਚ ਪ੍ਰਵਾਸੀ ਭਾਰਤੀ ਪੰਜਾਬ ਆਉਣਗੇ-ਸਹੋਤਾ

ਜਲੰਧਰ, 27 ਨਵੰਬਰ (ਜਸਪਾਲ ਸਿੰਘ)-ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ.

‘ਅਜੀਤ’ ਭਵਨ ਵਿਖੇ ਗੱਲਬਾਤ ਕਰਦੇ ਹੋਏ ਦਲਜੀਤ ਸਿੰਘ ਸਹੋਤਾ, ਨਾਲ ਅਵਤਾਰ ਸਿੰਘ ਕੰਗ। ਤਸਵੀਰ : ਮੁਨੀਸ਼ 28-11-2026
ਜਲੰਧਰ, 27 ਨਵੰਬਰ (ਜਸਪਾਲ ਸਿੰਘ)-ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਤੇ ਯੂਰਪ ਦੇ ਕਨਵੀਨਰ ਦਲਜੀਤ ਸਿੰਘ ਸਹੋਤਾ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ’ਚ ਪ੍ਰਵਾਸੀ ਭਾਰਤੀਆਂ ਦਾ ਹਮੇਸ਼ਾ ਅਹਿਮ ਰੋਲ ਰਿਹਾ ਤੇ ਇਸ ਵਾਰ ਵੀ ਵੱਡੀ ਗਿਣਤੀ ’ਚ ਪ੍ਰਵਾਸੀ ਭਾਰਤੀ ਕਾਂਗਰਸ ਦੀ ਹਮਾਇਤ ਲਈ ਵਿਦੇਸ਼ਾਂ ਤੋਂ ਪੰਜਾਬ ਆ ਰਹੇ ਹਨ। ‘ਅਜੀਤ’ ਭਵਨ ਵਿਖੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਉਨ੍ਹਾਂ ਕਿਹਾ ਕਿ ਵਿਦੇਸ਼ਾਂ ’ਚ ਬੈਠੇ ਪੰਜਾਬੀਆਂ ਦੀ ਬੇਸ਼ੱਕ ਪੰਜਾਬ ਵਿਧਾਨ ਸਭਾ ਚੋਣਾਂ ’ਚ ਸਿੱਧੀ ਦਖਲ ਅੰਦਾਜ਼ੀ ਨਹੀਂ ਹੈ ਪਰ ਉਹ ਭਾਵੁਕ ਤੌਰ ’ਤੇ ਆਪਣੀ ਮਿੱਟੀ ਨਾਲ ਜੁੜੇ ਹੋਏ ਹਨ ਤੇ ਜਦੋਂ ਵੀ ਚੋਣਾਂ ਹੁੰਦੀਆਂ ਹਨ ਤਾਂ ਉਨ੍ਹਾਂ ਦੀ ਹਮੇਸ਼ਾਂ ਕੋਸ਼ਿਸ਼ ਰਹੀ ਹੈ ਕਿ ਪੰਜਾਬ ’ਚ ਇਕ ਅਜਿਹੀ ਸਾਫ ਸੁਥਰੀ ਤੇ ਇਮਾਨਦਾਰ ਸਰਕਾਰ ਬਣੇ, ਜੋ ਪੰਜਾਬ ਦੇ ਲੋਕਾਂ ਦੀ ਬਿਹਤਰੀ ਤੇ ਤਰੱਕੀ ਲਈ ਕੰਮ ਕਰੇ ਅਤੇ ਲੋਕਾਂ ਨੂੰ ਇਨਸਾਫ ਮਿਲ ਸਕੇ। ਖਾਸ ਕਰਕੇ ਐਨ. ਆਰ. ਆਈਜ਼ ਦੇ ਮਸਲੇ ਹੱਲ ਕਰਨ ਦੇ ਸਮਰੱਥ ਹੋਵੇ। ਇਸੇ ਲਈ ਇਸ ਵਾਰ ਐਨ. ਆਰ. ਆਈਜ਼ ਵਲੋਂ ਕਾਂਗਰਸ ਨੂੰ ਵੱਡੀ ਪੱਧਰ ’ਤੇ ਹਮਾਇਤ ਦਿੱਤੀ ਜਾ ਰਹੀ ਹੈ ਤੇ ਇਸ ਵਾਰ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ਪੂਰੀ ਇਕਜੁੱਟਤਾ ਤੇ ਸਰਗਰਮੀ ਨਾਲ ਕੰਮ ਕਰਨ ਲਈ ਐਨ. ਆਰ. ਆਈ. ਪੰਜਾਬ ਆ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਉੱਘੇ ਕਾਰੋਬਾਰੀ ਅਵਤਾਰ ਸਿੰਘ ਕੰਗ ਵੀ ਮੌਜੂਦ ਸਨ।
ਪਿਛਲੀ ਖ਼ਬਰ ਰਣਜੀਤ ਸਾਗਰ ਡੈਮ ਦੀ ਝੀਲ ’ਤੇ 300 ਤੋਂ ਵੱਧ ਪ੍ਰਵਾਸੀ ਪੰਛੀ ਪਹੁੰਚੇ ਅਗਲੀ ਖ਼ਬਰ ਗੁਰਦੁਆਰਾ ਨਾਨਕਸ਼ਾਹੀ ਢਾਕਾ ਵਿਖੇ 4 ਦਸੰਬਰ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।