28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਲੋਕ ਨਿਰਮਾਣ ਮੰਤਰੀ ਵਲੋਂ ਸੂਬੇ ਭਰ ਦੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ)-ਪਟਿਆਲਾ ਜ਼ਿਲ੍ਹੇ ਵਿਚ ਕੌਮੀ ਰਾਜਮਾਰਗ ’ਤੇ ਸਥਿਤ ਪੁਲ ਦੇ ਹਾਲ ਹੀ ਵਿਚ ਢਹਿ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ, ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 28-11-2026
ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ)-ਪਟਿਆਲਾ ਜ਼ਿਲ੍ਹੇ ਵਿਚ ਕੌਮੀ ਰਾਜਮਾਰਗ ’ਤੇ ਸਥਿਤ ਪੁਲ ਦੇ ਹਾਲ ਹੀ ਵਿਚ ਢਹਿ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ, ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ.) ਦੇ ਸਾਰੇ ਸੀਨੀਅਰ ਫੀਲਡ ਇੰਜੀਨੀਅਰਿੰਗ ਅਫ਼ਸਰਾਂ ਨੂੰ ਸੂਬੇ ਭਰ ਵਿਚ ਆਪੋ-ਆਪਣੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਪੁਲਾਂ ਦਾ ਵਿਆਪਕ ਨਿਰੀਖਣ ਕਰਨ ਦੇ ਆਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ-ਜਾਣ ਵਾਲੇ ਲੋਕਾਂ ਦੀ ਸੁਰੱਖਿਆ ਬੇਹੱਦ ਮਹੱਤਵਪੂਰਨ ਹੈ ਅਤੇ ਫੀਲਡ ਅਧਿਕਾਰੀਆਂ ਨੂੰ ਪੁਲਾਂ ਦੀ ਨੀਂਹ, ਖੰਭੇ, ਅਬਟਮੈਂਟ, ਡੈੱਕ ਅਤੇ ਹੋਰ ਮਹੱਤਵਪੂਰਨ ਹਿੱਸਿਆਂ ਸਮੇਤ ਢਾਂਚਾਗਤ ਸਥਿਤੀ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਿਸੇ ਵੀ ਤਰੇੜ ਜਾਂ ਢਾਂਚਾਗਤ ਖਰਾਬੀ ਦਾ ਤੁਰੰਤ ਮੁਲਾਂਕਣ ਕਰਕੇ ਜ਼ਰੂਰੀ ਰੋਕਥਾਮ ਉਪਾਅ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਵੀ ਲੋੜ ਹੋਵੇ, ਖਾਸ ਕਰਕੇ ਪੁਰਾਣੇ ਅਤੇ ਕਮਜ਼ੋਰ ਪੁਲਾਂ ਲਈ ਵਿਸ਼ੇਸ਼ ਏਜੰਸੀਆਂ, ਨਾਮਵਰ ਤਕਨੀਕੀ ਸੰਸਥਾਵਾਂ ਜਾਂ ਢਾਂਚਾਗਤ ਇੰਜੀਨੀਅਰਿੰਗ ਮਾਹਿਰਾਂ ਨੂੰ ਵਿਸਤ੍ਰਿਤ ਢਾਂਚਾਗਤ ਸੁਰੱਖਿਆ ਆਡਿਟ ਅਤੇ ਨਾਨ-ਡਿਸਟਰੱਕਟਿਵ ਟੈਸਟਿੰਗ ਕਰਨ ਦਾ ਕੰਮ ਸੌਂਪਿਆ ਜਾ ਸਕਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45,000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦਾ ਕੰਮ ਕਰਵਾਇਆ ਜਾ ਰਿਹਾ ਹੈ। ਮੀਟਿੰਗ ਵਿਚ ਸਕੱਤਰ ਰਵੀ ਭਗਤ, ਜੁਆਇੰਟ ਸਕੱਤਰ ਅਮਰਬੀਰ ਸਿੱਧੂ, ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਅਰਸ਼ਦੀਪ ਸਿੰਘ, ਸੁਪਰਵਾਈਜ਼ਿੰਗ ਇੰਜੀਨੀਅਰ ਅਤੇ ਕਾਰਜਕਾਰੀ ਇੰਜੀਨੀਅਰ ਮੌਜੂਦ ਸਨ।
ਪਿਛਲੀ ਖ਼ਬਰ ਸ਼ਿਵ ਸੈਨਾ ਵਲੋਂ ਵ੍ਹਿਪ ਜਾਰੀ- ਵਿਸ਼ੇਸ਼ ਇਜਲਾਸ ’ਚ ਸੰਸਦ ਮੈਂਬਰਾਂ ਨੂੰ ਹਾਜ਼ਰ ਰਹਿਣ ਦੇ ਨਿਰਦੇਸ਼ ਅਗਲੀ ਖ਼ਬਰ ਰਣਜੀਤ ਸਾਗਰ ਡੈਮ ਦੀ ਝੀਲ ’ਤੇ 300 ਤੋਂ ਵੱਧ ਪ੍ਰਵਾਸੀ ਪੰਛੀ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।