28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ਼ਿਵ ਸੈਨਾ ਵਲੋਂ ਵ੍ਹਿਪ ਜਾਰੀ- ਵਿਸ਼ੇਸ਼ ਇਜਲਾਸ ’ਚ ਸੰਸਦ ਮੈਂਬਰਾਂ ਨੂੰ ਹਾਜ਼ਰ ਰਹਿਣ ਦੇ ਨਿਰਦੇਸ਼

ਮੁੰਬਈ, 27 ਨਵੰਬਰ (ਪੀ. ਟੀ.

ਅਜੀਤ ਡੈਸਕ 28-11-2026
ਮੁੰਬਈ, 27 ਨਵੰਬਰ (ਪੀ.ਟੀ.ਆਈ.)-ਸ਼ਿਵ ਸੈਨਾ ਨੇ ਇਕ ਵ੍ਹਿਪ ਜਾਰੀ ਕਰਕੇ ਆਪਣੇ ਸੰਸਦ ਮੈਂਬਰਾਂ ਨੂੰ 30 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਵਿਸ਼ੇਸ਼ ਇਜਲਾਸ ’ਚ ਹਾਜ਼ਰ ਰਹਿਣ ਲਈ ਕਿਹਾ ਹੈ। ਪਾਰਟੀ ਦੇ ਮੁੱਖ ਵ੍ਹਿਪ ਸ਼੍ਰੀਰੰਗ ਬਾਰਨੇ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਾਰੇ ਸੰਸਦ ਮੈਂਬਰਾਂ ਨੂੰ 29 ਨਵੰਬਰ ਦੀ ਰਾਤ ਤੱਕ ਦਿੱਲੀ ਪਹੁੰਚਣ ਲਈ ਕਿਹਾ ਗਿਆ ਹੈ। ਸ਼ਿਵ ਸੈਨਾ ਦੇ ਸੰਸਦ ਮੈਂਬਰਾਂ ਨੂੰ ਲਿਖੇ ਪੱਤਰ ’ਚ ਬਾਰਨੇ ਨੇ ਕਿਹਾ ਹੈ ਕਿ ਇਜਲਾਸ ’ਚ ਸ਼ਾਮਿਲ ਹੋਣ ਦੇ ਇਸ ਸੰਦੇਸ਼ ਨੂੰ ਬਹੁਤ ਮਹੱਤਵਪੂਰਨ ਸਮਝਿਆ ਜਾਵੇ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਦੇ ਲੋਕ ਸਭਾ ’ਚ 13 ਅਤੇ ਰਾਜ ਸਭਾ ’ਚ 2 ਸੰਸਦ ਮੈਂਬਰ ਹਨ। ਸ਼ਿਵ ਸੈਨਾ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ ਦਾ ਹਿੱਸਾ ਹੈ ਅਤੇ ਮਹਾਰਾਸ਼ਟਰ ’ਚ ਸੱਤਾਧਾਰੀ ਗੱਠਜੋੜ ’ਚ ਸ਼ਾਮਿਲ ਹੈ। ਇਸ ਦੌਰਾਨ, ਸ਼ਿਵ ਸੈਨਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ 28 ਨਵੰਬਰ ਨੂੰ ਦੁਪਹਿਰ 2 ਵਜੇ ਮੁੰਬਈ ’ਚ ਪਾਰਟੀ ਦੇ ਸੰਸਦ ਮੈਂਬਰਾਂ ਦੀ ਮਹੱਤਵਪੂਰਨ ਮੀਟਿੰਗ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਏਕਨਾਥ ਸ਼ਿੰਦੇ ਕਰਨਗੇ, ਜਿਸ ’ਚ ਸੰਸਦ ਦੇ ਵਿਸ਼ੇਸ਼ ਇਜਲਾਸ ਦੌਰਾਨ ਪਾਰਟੀ ਦੇ ਰੁਖ਼ ਅਤੇ ਸੰਸਦੀ ਕਾਰਵਾਈ ਨਾਲ ਸੰਬੰਧਿਤ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ।
ਪਿਛਲੀ ਖ਼ਬਰ ਮਨੀ ਲਾਂਡਰਿੰਗ ਮਾਮਲੇ ’ਚ ਦੀਪਕ ਸਿੰਗਲਾ ਨੂੰ ਤਿੰਨ ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਅਗਲੀ ਖ਼ਬਰ ਲੋਕ ਨਿਰਮਾਣ ਮੰਤਰੀ ਵਲੋਂ ਸੂਬੇ ਭਰ ਦੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।