28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੱਜ ਦੀਆਂ ਪ੍ਰੀਖਿਆਵਾਂ ਮੁਲਤਵੀ

ਅੰਮ੍ਰਿਤਸਰ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ 28 ਨਵੰਬਰ, 2026 (ਸਨਿੱਚਰਵਾਰ) ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ, ਪ੍ਰੀਖਿਆਵਾਂ ਡਾ.

ਅਜੀਤ ਡੈਸਕ 28-11-2026
ਅੰਮ੍ਰਿਤਸਰ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ 28 ਨਵੰਬਰ, 2026 (ਸਨਿੱਚਰਵਾਰ) ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ, ਪ੍ਰੀਖਿਆਵਾਂ ਡਾ. ਕਮਲੇਸ਼ ਗੁਲੇਰੀਆ ਨੇ ਦੱਸਿਆ ਕਿ ਇਹ ਫੈਸਲਾ ਯੂਨੀਵਰਸਿਟੀ ਨਾਲ ਸੰਬੰਧਿਤ ਮਾਨਤਾ ਪ੍ਰਾਪਤ ਕਾਲਜਾਂ, ਕੰਸਟੀਚੂਐਂਟ ਸੰਸਥਾਵਾਂ, ਐਸੋਸੀਏਟ ਕਾਲਜਾਂ ਅਤੇ ਪ੍ਰਾਈਵੇਟ ਪ੍ਰੀਖਿਆਰਥੀਆਂ ਦੀਆਂ ਪ੍ਰੀਖਿਆਵਾਂ ਲਈ ਲਿਆ ਗਿਆ ਹੈ। ਯੂਨੀਵਰਸਿਟੀ ਵਲੋਂ ਜਾਰੀ ਸੂਚਨਾ ਅਨੁਸਾਰ ਮੁਲਤਵੀ ਕੀਤੀਆਂ ਗਈਆਂ ਇਨ੍ਹਾਂ ਪ੍ਰੀਖਿਆਵਾਂ ਦੀ ਨਵੀਂ ਮਿਤੀ 6 ਦਸੰਬਰ, 2026 (ਐਤਵਾਰ) ਨਿਰਧਾਰਤ ਕੀਤੀ ਗਈ ਹੈ। ਇਨ੍ਹਾਂ ਪ੍ਰੀਖਿਆਵਾਂ ਦਾ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ। ਇਸ ਸੰਬੰਧੀ ਵਧੇਰੇ ਜਾਣਕਾਰੀ ਯੂਨੀਵਰਸਿਟੀ ਦੀ ਵੈੱਬਸਾਈਟ ’ਤੇ ਵੀ ਉਪਲਬੱਧ ਹੋਵੇਗੀ।
ਪਿਛਲੀ ਖ਼ਬਰ ਕਾਂਗਰਸ ਤੇ ਖੱਬੇ ਪੱਖੀ ਪਾਰਟੀਆਂ ਵਿਚਾਲੇ ਚੋਣ ਗੱਠਜੋੜ ਦੀ ਸੰਭਾਵਨਾ ਅਗਲੀ ਖ਼ਬਰ ਬਰਸੀ ’ਤੇ ਵਿਸ਼ੇਸ਼ ਪ੍ਰੇਮ ਸਿੰਘ ‘ਬਹਿਲ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।