ਕਾਂਗਰਸ ਤੇ ਖੱਬੇ ਪੱਖੀ ਪਾਰਟੀਆਂ ਵਿਚਾਲੇ ਚੋਣ ਗੱਠਜੋੜ ਦੀ ਸੰਭਾਵਨਾ
ਚੰਡੀਗੜ੍ਹ, 27 ਨੰਵਬਰ (ਵਿਕਰਮਜੀਤ ਸਿੰਘ ਮਾਨ)- ਸੂਬੇ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੇਂ ਸਿਆਸੀ ਸਮੀਕਰਨ ਬਣਨ ਦੀਆਂ ਸੰਭਾਵਨਾਵਾਂ ਦਰਮਿਆਨ ਕਾਂਗਰਸ ਨੇ ਖੱਬੇ ਪੱਖੀ ਪਾਰਟੀਆਂ ਨਾਲ ਚੋਣ ਗਠਜੋੜ ਬਣਾਉਣ ਲਈ ਗੱਲਬਾਤ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਕਾਂਗਰਸ ਅਤੇ ਖੱਬੇ ਪੱਖੀ ਪਾਰਟੀਆਂ ਵਿਚਾਲੇ ਹੋਈ ਮੁੱਢਲੀ ਗੱਲਬਾਤ ਨੂੰ ਸਕਾਰਾਤਮਕ ਮੰਨਿਆ ਜਾ ਰਿਹਾ ਹੈ, ਜਿਸ ਤੋਂ ਆਉਣ ਵਾਲੇ ਸਮੇਂ ਵਿਚ ਚੋਣ ਤਾਲਮੇਲ ਦੀਆਂ ਸੰਭਾਵਨਾਵਾਂ ਨੂੰ ਬਲ ਮਿਲ ਸਕਦਾ ਹੈ।
ਅਜੀਤ ਡੈਸਕ
28-11-2026