27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪਾਕਿ ਦੀ ਉੱਚ ਅਦਾਲਤ ਵਲੋਂ ਅਫ਼ਗ਼ਾਨ ਮੈਡੀਕਲ ਵਿਦਿਆਰਥਣਾਂ ਦੇ ਦੇਸ਼ ਨਿਕਾਲੇ ’ਤੇ ਰੋਕ

ਅੰਮ੍ਰਿਤਸਰ, 27 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਇਕ ਉੱਚ ਅਦਾਲਤ ਨੇ ਐਬਟਾਬਾਦ ਦੇ ਇਕ ਮੈਡੀਕਲ ਕਾਲਜ ’ਚ ਪੜ੍ਹਨ ਵਾਲੀਆਂ ਅਫ਼ਗ਼ਾਨ ਵਿਦਿਆਰਥਣਾਂ ਨੂੰ ਦੇਸ਼ ਨਿਕਾਲਾ ਦੇਣ ’ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਨ੍ਹਾਂ ਵਿਦਿਆਰਥਣਾਂ ਦੀ ‘ਹਾਊਸ ਜੌਬ’ ਰੱਦ ਕੀਤੇ ਜਾਣ ਦੇ ਮਾਮਲੇ ’ਚ ਸੰਬੰਧਿਤ ਅਧਿਕਾਰੀਆਂ ਤੋਂ ਜਵਾਬ ਵੀ ਤਲਬ ਕੀਤਾ ਹੈ।

ਅਜੀਤ ਡੈਸਕ 28-11-2026
ਅੰਮ੍ਰਿਤਸਰ, 27 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਇਕ ਉੱਚ ਅਦਾਲਤ ਨੇ ਐਬਟਾਬਾਦ ਦੇ ਇਕ ਮੈਡੀਕਲ ਕਾਲਜ ’ਚ ਪੜ੍ਹਨ ਵਾਲੀਆਂ ਅਫ਼ਗ਼ਾਨ ਵਿਦਿਆਰਥਣਾਂ ਨੂੰ ਦੇਸ਼ ਨਿਕਾਲਾ ਦੇਣ ’ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਨ੍ਹਾਂ ਵਿਦਿਆਰਥਣਾਂ ਦੀ ‘ਹਾਊਸ ਜੌਬ’ ਰੱਦ ਕੀਤੇ ਜਾਣ ਦੇ ਮਾਮਲੇ ’ਚ ਸੰਬੰਧਿਤ ਅਧਿਕਾਰੀਆਂ ਤੋਂ ਜਵਾਬ ਵੀ ਤਲਬ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਸ਼ਾਵਰ ਹਾਈ ਕੋਰਟ (ਪੀ. ਐੱਚ. ਸੀ.) ਨੇ ਅਫ਼ਗ਼ਾਨ ਵਿਦਿਆਰਥਣਾਂ ਵਲੋਂ ਦਾਇਰ ਇਕ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਨਿਰਦੇਸ਼ ਦਿੱਤੇ ਹਨ। ਪਟੀਸ਼ਨਰਾਂ ਦੇ ਵਕੀਲ ਇਬਰਾਹਿਮ ਨੂਰ ਮੁਗਲ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੀਆਂ ਮੁਵੱਕਿਲ ਅਫ਼ਗ਼ਾਨ ਨਾਗਰਿਕ ਹਨ, ਜੋ ਪਾਕਿ ’ਚ ਪੰਜ ਸਾਲ ਦੀ ਡਾਕਟਰੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਅਯੂਬ ਟੀਚਿੰਗ ਹਸਪਤਾਲ ’ਚ ਹਾਊਸ ਜੌਬ ਕਰ ਰਹੀਆਂ ਸਨ, ਪਰ ਪਾਕਿਸਤਾਨ ਮੈਡੀਕਲ ਐਂਡ ਡੈਂਟਲ ਕੌਂਸਲ (ਪੀ. ਐੱਮ. ਡੀ. ਸੀ.) ਦੀ ਸਿਫ਼ਾਰਸ਼ ‘ਤੇ ਕਾਲਜ ਪ੍ਰਸ਼ਾਸਨ ਨੇ ਉਨ੍ਹਾਂ ਦੀ ਹਾਊਸ ਜੌਬ ਰੱਦ ਕਰ ਦਿੱਤੀ, ਜਿਸ ਕਾਰਨ ਉਨ੍ਹਾਂ ਸਿਰ ਦੇਸ਼ ਨਿਕਾਲੇ ਦੀ ਤਲਵਾਰ ਲਟਕ ਗਈ ਹੈ।
ਪਿਛਲੀ ਖ਼ਬਰ ਸਲਾਇਟ ਵਿਦਿਆਰਥੀ ਦੀ ਸ਼ੱਕੀ ਹਾਲਾਤ ’ਚ ਮੌਤ ਹੱਤਿਆ ਦੇ ਸ਼ੱਕ ਕਾਰਨ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਰਾਜਪਾਲ ਕਟਾਰੀਆ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ 2 ਦਿਨਾਂ ਐੱਫ. ਏ. ਪੀ. ਨੈਸ਼ਨਲ ਐਵਾਰਡਜ਼ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।