ਕੇਂਦਰ ਮਾਂ ਦੀ ਪਛਾਣ ਦੇ ਆਧਾਰ ’ਤੇ ਬੱਚਿਆਂ ਲਈ ਜਾਤੀ ਸਰਟੀਫਿਕੇਟਾਂ ਬਾਰੇ ਦਿਸ਼ਾ-ਨਿਰਦੇਸ਼ਾਂ ’ਤੇ ਵਿਚਾਰ ਕਰੇ-ਸੁਪਰੀਮ ਕੋਰਟ
ਨਵੀਂ ਦਿੱਲੀ, 27 ਨਵੰਬਰ (ਏਜੰਸੀ)- ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਤਲਾਕ, ਤਿਆਗ, ਗੋਦ ਲੈਣ ਅਤੇ ਇਕੱਲੀ ਮਾਂ ਨਾਲ ਜੁੜੇ ਮਾਮਲਿਆਂ ਵਿਚ ਬੱਚੇ ਦੀ ਮਾਂ ਦੀ ਜਾਤ ਦੇ ਆਧਾਰ ’ਤੇ ਜਾਤੀ ਸਰਟੀਫਿਕੇਟ ਜਾਰੀ ਕਰਨ ਲਈ ਦਿਸ਼ਾ-ਨਿਰਦੇਸ਼ ਤਿਆਰ ਕਰਨ ਦੀ ਸੰਭਾਵਨਾ ’ਤੇ ਵਿਚਾਰ ਕਰੇ। ਜਸਟਿਸ ਜੋਇਮਾਲਿਆ ਬਾਗਚੀ ਅਤੇ ਵੀ.
ਨਵੀਂ ਦਿੱਲੀ, 27 ਨਵੰਬਰ (ਏਜੰਸੀ)- ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਤਲਾਕ, ਤਿਆਗ, ਗੋਦ ਲੈਣ ਅਤੇ ਇਕੱਲੀ ਮਾਂ ਨਾਲ ਜੁੜੇ ਮਾਮਲਿਆਂ ਵਿਚ ਬੱਚੇ ਦੀ ਮਾਂ ਦੀ ਜਾਤ ਦੇ ਆਧਾਰ ’ਤੇ ਜਾਤੀ ਸਰਟੀਫਿਕੇਟ ਜਾਰੀ ਕਰਨ ਲਈ ਦਿਸ਼ਾ-ਨਿਰਦੇਸ਼ ਤਿਆਰ ਕਰਨ ਦੀ ਸੰਭਾਵਨਾ ’ਤੇ ਵਿਚਾਰ ਕਰੇ। ਜਸਟਿਸ ਜੋਇਮਾਲਿਆ ਬਾਗਚੀ ਅਤੇ ਵੀ. ਮੋਹਨਾ ਦੇ ਬੈਂਚ ਨੇ ਕਿਹਾ ਕਿ ਇਹ ਮੁੱਦਾ ਉਦੋਂ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ ਜਦੋਂ ਬੱਚੇ ਦੀ ਕਸਟਡੀ ਮਾਂ ਕੋਲ ਹੋਵੇ। ਬੈਂਚ ਨੇ ਇਸ ਗੱਲ ’ਤੇ ਵੀ ਵਿਚਾਰ ਕੀਤਾ ਕਿ ਕੀ ਬੱਚੇ ਦੀ ਜਾਤ ਤੈਅ ਕਰਨ ਦੇ ਉਸ ਸਥਾਪਿਤ ਸਿਧਾਂਤ ’ਚ ਕੋਈ ਅਪਵਾਦ ਕੱਢਿਆ ਜਾ ਸਕਦਾ ਹੈ, ਜਿਸ ਦੇ ਤਹਿਤ ਬੱਚੇ ਦੀ ਜਾਤ ਪਿਤਾ ਦੀ ਜਾਤ ਦੇ ਆਧਾਰ ’ਤੇ ਤੈਅ ਹੁੰਦੀ ਹੈ। ਨਾਲ ਹੀ ਇਹ ਵੀ ਧਿਆਨ ਰੱਖਿਆ ਜਾਵੇ ਕਿ ਜਾਤ-ਆਧਾਰਿਤ ਰਾਖਵੇਂਕਰਨ ਅਤੇ ਪ੍ਰਵਾਸ ਨਾਲ ਨਜਿੱਠਣ ਵਾਲੇ ਸੰਵਿਧਾਨਿਕ ਬੈਂਚ ਦੇ ਫੈਸਲਿਆਂ ਵਿਚ ਤੈਅ ਕੀਤੇ ਗਏ ਸਿਧਾਂਤਾਂ ’ਤੇ ਕੋਈ ਅਸਰ ਨਾ ਪਵੇ। ਅਦਾਲਤ ਨੇ ਕੇਂਦਰ ਸਰਕਾਰ ਜਿਸ ਦੀ ਪ੍ਰਤੀਨਿਧਤਾ ਅਟਾਰਨੀ ਜਨਰਲ ਆਰ. ਵੈਂਕਟਰਮਣੀ ਕਰ ਰਹੇ ਸਨ, ਨੂੰ ਇਸ ਮਾਮਲੇ ਦੀ ਜਾਂਚ ਕਰਨ ਲਈ ਕਿਹਾ। ਅਦਾਲਤ ਨੇ ਇਕ ਹੀ ਜਾਤ ਦੇ ਮਾਤਾ-ਪਿਤਾ ਵਾਲੇ ਮਾਮਲਿਆਂ ਨੂੰ ਅੰਤਰ-ਜਾਤੀ ਵਿਆਹ ਨਾਲ ਜੁੜੇ ਮਾਮਲਿਆਂ ਤੋਂ ਵੱਖ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਇਨ੍ਹਾਂ ਸਾਰੇ ਮੁੱਦਿਆਂ ’ਤੇ ਇਕੱਠੇ ਵਿਚਾਰ ਕੀਤਾ ਜਾਵੇਗਾ। ਇਨ੍ਹਾਂ ਪਟੀਸ਼ਨਾਂ ’ਤੇ ਅੱਗੇ ਦੀ ਸੁਣਵਾਈ ਲਈ ਮਾਮਲਾ ਮੁਲਤਵੀ ਕਰ ਦਿੱਤਾ ਗਿਆ।