29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਬਿਨਾਂ ਕੋਈ ਮੁੱਦਾ ਹੱਲ ਹੋਏ ਭਾਜਪਾ-ਅਕਾਲੀ ਦਲ ਦੇ ਗੱਠਜੋੜ ਤੋਂ ਲੋਕ ਹੈਰਾਨ

ਸੁਰਿੰਦਰਪਾਲ ਸਿੰਘ ਵਰਪਾਲ ਅੰਮ੍ਰਿਤਸਰ, 28 ਨਵੰਬਰ-ਪੰਜਾਬ ਦੀ ਸਿਆਸਤ ’ਚ ਕਰੀਬ ਛੇ ਸਾਲਾਂ ਦੇ ਵਕਫ਼ੇ ਮਗਰੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਵਲੋਂ ਮੁੜ ਇਕੱਠੇ ਹੋਣ ਦੇ ਕੀਤੇ ਐਲਾਨ ਨੇ ਸੂਬੇ ਦੇ ਸਿਆਸੀ ਹਲਕਿਆਂ ਅਤੇ ਆਮ ਲੋਕਾਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੋਏ ਇਸ ਗੱਠਜੋੜ ਤੋਂ ਜਿੱਥੇ ਦੋਵਾਂ ਪਾਰਟੀਆਂ ਦੇ ਆਗੂ ਉਤਸ਼ਾਹਿਤ ਨਜ਼ਰ ਆ ਰਹੇ ਹਨ, ਉੱਥੇ ਹੀ ਪੰਜਾਬ ਦੇ ਵੱਡੇ ਵਰਗ ਵਿਚ ਇਸ ਗੱਲ ਨੂੰ ਲੈ ਕੇ ਡੂੰਘੀ ਹੈਰਾਨੀ ਪਾਈ ਜਾ ਰਹੀ ਹੈ ਕਿ ਜਿਨ੍ਹਾਂ ਬੁਨਿਆਦੀ ਮੁੱਦਿਆਂ ਕਰਕੇ ਇਹ ਸਾਂਝ ਟੁੱਟੀ ਸੀ, ਉਨ੍ਹਾਂ ਦੇ ਹੱਲ ਤੋਂ ਬਿਨ੍ਹਾਂ ਹੀ ਮੁੜ ਹੱਥ ਕਿਉਂ ਮਿਲਾ ਲਿਆ ਗਿਆ ਹੈ।

ਅਜੀਤ ਡੈਸਕ 29-11-2026

ਸੁਰਿੰਦਰਪਾਲ ਸਿੰਘ ਵਰਪਾਲ
ਅੰਮ੍ਰਿਤਸਰ, 28 ਨਵੰਬਰ-ਪੰਜਾਬ ਦੀ ਸਿਆਸਤ ’ਚ ਕਰੀਬ ਛੇ ਸਾਲਾਂ ਦੇ ਵਕਫ਼ੇ ਮਗਰੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਵਲੋਂ ਮੁੜ ਇਕੱਠੇ ਹੋਣ ਦੇ ਕੀਤੇ ਐਲਾਨ ਨੇ ਸੂਬੇ ਦੇ ਸਿਆਸੀ ਹਲਕਿਆਂ ਅਤੇ ਆਮ ਲੋਕਾਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੋਏ ਇਸ ਗੱਠਜੋੜ ਤੋਂ ਜਿੱਥੇ ਦੋਵਾਂ ਪਾਰਟੀਆਂ ਦੇ ਆਗੂ ਉਤਸ਼ਾਹਿਤ ਨਜ਼ਰ ਆ ਰਹੇ ਹਨ, ਉੱਥੇ ਹੀ ਪੰਜਾਬ ਦੇ ਵੱਡੇ ਵਰਗ ਵਿਚ ਇਸ ਗੱਲ ਨੂੰ ਲੈ ਕੇ ਡੂੰਘੀ ਹੈਰਾਨੀ ਪਾਈ ਜਾ ਰਹੀ ਹੈ ਕਿ ਜਿਨ੍ਹਾਂ ਬੁਨਿਆਦੀ ਮੁੱਦਿਆਂ ਕਰਕੇ ਇਹ ਸਾਂਝ ਟੁੱਟੀ ਸੀ, ਉਨ੍ਹਾਂ ਦੇ ਹੱਲ ਤੋਂ ਬਿਨ੍ਹਾਂ ਹੀ ਮੁੜ ਹੱਥ ਕਿਉਂ ਮਿਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸਾਲ 2020 ਵਿਚ ਖੇਤੀ ਕਾਨੂੰਨਾਂ ਅਤੇ ਕਿਸਾਨੀ ਮੰਗਾਂ ਦੇ ਮੁੱਦੇ ’ਤੇ ਅਕਾਲੀ ਦਲ ਨੇ ਭਾਜਪਾ ਨਾਲੋਂ ਆਪਣਾ ਦਹਾਕਿਆਂ ਪੁਰਾਣਾ ਨਾਤਾ ਤੋੜ ਲਿਆ ਸੀ। ਆਮ ਲੋਕਾਂ ਅਤੇ ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਅੱਜ ਵੀ ਕਿਸਾਨਾਂ ਦੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ, ਬੰਦੀ ਸਿੰਘਾਂ ਦੀ ਰਿਹਾਈ, ਪੰਜਾਬ ਦੇ ਪਾਣੀਆਂ ਅਤੇ ਚੰਡੀਗੜ੍ਹ ਵਰਗੇ ਅਹਿਮ ਮੁੱਦੇ ਜਿਉਂ ਦੇ ਤਿਉਂ ਲਟਕ ਰਹੇ ਹਨ। ਇਨ੍ਹਾਂ ਮਸਲਿਆਂ ’ਤੇ ਕਿਸੇ ਠੋਸ ਸਹਿਮਤੀ ਜਾਂ ਹੱਲ ਤੋਂ ਬਿਨ੍ਹਾਂ ਹੀ ਹੋਏ ਇਸ ਸਿਆਸੀ ਸਮਝੌਤੇ ਨੂੰ ਲੋਕ ਸਿਰਫ਼ ਸੱਤਾ ਹਾਸਲ ਕਰਨ ਦੀ ਕਵਾਇਦ ਵਜੋਂ ਦੇਖ ਰਹੇ ਹਨ। ਦੂਜੇ ਪਾਸੇ ਗਠਜੋੜ ਦੇ ਐਲਾਨ ਤੋਂ ਤੁਰੰਤ ਬਾਅਦ ਸੋਸ਼ਲ ਮੀਡੀਆ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਦੋਵਾਂ ਪਾਰਟੀਆਂ ਦੇ ਹੋਰ ਸੀਨੀਅਰ ਆਗੂਆਂ ਦੀਆਂ ਪੁਰਾਣੀਆਂ ਵੀਡੀਓਜ਼ ਅਤੇ ਬਿਆਨ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਪਿਛਲੇ ਛੇ ਸਾਲਾਂ ਦੌਰਾਨ ਵੱਖ-ਵੱਖ ਰੈਲੀਆਂ ਅਤੇ ਪ੍ਰੈੱਸ ਕਾਨਫ਼ਰੰਸਾਂ ਵਿਚ ਸੁਖਬੀਰ ਬਾਦਲ ਵਲੋਂ ਭਾਜਪਾ ਨੂੰ ‘ਪੰਜਾਬ ਅਤੇ ਪੰਥ ਵਿਰੋਧੀ’ ਦੱਸਣ ਵਾਲੇ ਬਿਆਨਾਂ ਦੀਆਂ ਕਲਿੱਪਾਂ ਲੋਕ ਸਾਂਝੀਆਂ ਕਰ ਰਹੇ ਹਨ। ਇਸੇ ਤਰ੍ਹਾਂ ਪੰਜਾਬ ਭਾਜਪਾ ਦੇ ਆਗੂਆਂ ਵਲੋਂ ਅਕਾਲੀ ਦਲ ’ਤੇ ਲਾਏ ਗਏ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ ਦੇ ਦੋਸ਼ਾਂ ਵਾਲੇ ਪੁਰਾਣੇ ਬਿਆਨ ਵੀ ਮੁੜ ਚਰਚਾ ਵਿਚ ਆ ਗਏ ਹਨ। ਲੋਕ ਇਨ੍ਹਾਂ ਪੁਰਾਣੇ ਬਿਆਨਾਂ ਨੂੰ ਸਾਂਝਾ ਕਰਕੇ ਆਗੂਆਂ ਦੀ ਸਿਆਸੀ ਨੈਤਿਕਤਾ ’ਤੇ ਸਵਾਲ ਚੁੱਕ ਰਹੇ ਹਨ ਕਿ ਹੁਣ ਉਹ ਕਿਸ ਮੂੰਹ ਨਾਲ ਇੱਕ-ਦੂਜੇ ਲਈ ਵੋਟਾਂ ਮੰਗਣਗੇ। ਸਿਆਸੀ ਮਾਹਿਰਾਂ ਅਨੁਸਾਰ, ਭਾਵੇਂ ਕਾਗਜ਼ਾਂ ਵਿਚ ਦੋਵਾਂ ਪਾਰਟੀਆਂ ਨੇ ਚੋਣ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ ਪਰ ਜ਼ਮੀਨੀ ਪੱਧਰ ’ਤੇ ਇਸ ਗੱਠਜੋੜ ਦਾ ਰਾਹ ਬਿਲਕੁਲ ਵੀ ਆਸਾਨ ਨਹੀਂ ਹੋਵੇਗਾ। ਇਕ ਪਾਸੇ ਜਿਥੇ ਸੀਟਾਂ ਦੀ ਵੰਡ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਖਿੱਚੋਤਾਣ ਦੇ ਸੰਕੇਤ ਮਿਲ ਰਹੇ ਹਨ, ਉੱਥੇ ਹੀ ਪੇਂਡੂ ਖੇਤਰਾਂ ਵਿਚ ਕਿਸਾਨਾਂ ਦੇ ਵਿਰੋਧ, ਵਾਇਰਲ ਹੋ ਰਹੇ ਪੁਰਾਣੇ ਬਿਆਨਾਂ ਦੇ ਤਿੱਖੇ ਸਵਾਲਾਂ ਅਤੇ ਸ਼ਹਿਰੀ ਵੋਟਰਾਂ ਦੇ ਭਰੋਸੇ ਨੂੰ ਮੁੜ ਜਿੱਤਣਾ ਇਸ ਗੱਠਜੋੜ ਲਈ ਸਭ ਤੋਂ ਵੱਡੀ ਚੁਣੌਤੀ ਸਾਬਤ ਹੋਵੇਗਾ। ਆਉਣ ਵਾਲੇ ਦਿਨਾਂ ਵਿਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਦੋਵੇਂ ਪਾਰਟੀਆਂ ਲੋਕਾਂ ਦੇ ਇਨ੍ਹਾਂ ਤਿੱਖੇ ਸਵਾਲਾਂ ਦਾ ਕੀ ਜਵਾਬ ਦਿੰਦੀਆਂ ਹਨ।

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦਾ ਫ਼ਲਸਫ਼ਾ ਸਰਬੱਤ ਦੇ ਭਲੇ ਤੇ ਮਨੁੱਖਤਾ ਦੀ ਸੇਵਾ ਦਾ ਦਿੰਦਾ ਹੈ ਸੰਦੇਸ਼-ਜਥੇਦਾਰ ਗੜਗੱਜ ਅਗਲੀ ਖ਼ਬਰ ਜਲੰਧਰ ’ਚ ਤਾਏ ਦੇ ਮੁੰਡੇ ਦਾ ਤੇਜ਼ਧਾਰ ਹਥਿਆਰ ਨਾਲ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।