ਪੰਜਾਬ ਪੁਲਿਸ ਵਲੋਂ 667 ਥਾਈਂ ਛਾਪੇਮਾਰੀ; 288 ਕਾਬੂ
ਚੰਡੀਗੜ੍ਹ, 29 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 313ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 667 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 313ਵੇਂ ਦਿਨ, ਪੁਲਿਸ ਟੀਮਾਂ ਨੇ 288 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 7 ਹਥਿਆਰ ਬਰਾਮਦ ਕੀਤੇ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 87,453 ਹੋ ਗਈ ਹੈ।
ਅਜੀਤ ਡੈਸਕ
30-11-2026