30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

3 ਆਈ . ਏ . ਐਸ . ਅਤੇ 2 ਪੀ . ਸੀ . ਐਸ . ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 29 ਨਵੰਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਸਰਕਾਰ ਵਲੋਂ ਅੱਜ 3 ਆਈ.

ਰਾਜੀ ਪ੍ਰਮੋਦ ਸ਼੍ਰੀਵਾਸਤਵਾ, ਵਰੁਣ ਰੂਜ਼ਮ, ਅਭਿਨਵ ਤ੍ਰਿਖਾ, ਨਵਰੀਤ ਕੌਰ ਸੇਖੋਂ, ਸੋਨਮ ਚੌਧਰੀ 30-11-2026
ਚੰਡੀਗੜ੍ਹ, 29 ਨਵੰਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਸਰਕਾਰ ਵਲੋਂ ਅੱਜ 3 ਆਈ.ਏ.ਐਸ. ਅਤੇ 2 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਹੁਕਮਾਂ ਮੁਤਾਬਿਕ ਬਦਲੇ ਗਏ ਆਈ.ਏ.ਐਸ. ਅਧਿਕਾਰੀਆਂ ’ਚ ਰਾਜੀ ਪ੍ਰਮੋਦ ਸ਼੍ਰੀਵਾਸਤਵਾ ਨੂੰ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਵਾਧੂ ਚਾਰਜ ਵਿਸ਼ੇਸ਼ ਮੁੱਖ ਸਕੱਤਰ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਲਗਾਇਆ ਗਿਆ ਹੈ। ਇਸੇ ਤਰ੍ਹਾਂ ਵਰੁਣ ਰੂਜ਼ਮ ਨੂੰ ਪ੍ਰਬੰਧਕੀ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਅਤੇ ਵਾਧੂ ਚਾਰਜ ਸਕੱਤਰ, ਚੌਕਸੀ ਵਿਭਾਗ ਅਤੇ ਅਭਿਨਵ ਤ੍ਰਿਖਾ ਨੂੰ ਪ੍ਰਬੰਧਕੀ ਸਕੱਤਰ, ਸੁਤੰਤਰਤਾ ਸੰਗਰਾਮੀ ਵਿਭਾਗ ਲਗਾਇਆ ਗਿਆ ਹੈ। ਪੀ.ਸੀ.ਐਸ. ਅਧਿਕਾਰੀਆਂ ਵਿਚ ਨਵਰੀਤ ਕੌਰ ਸੇਖੋਂ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਐਸ.ਏ.ਐਸ. ਨਗਰ ਅਤੇ ਸੋਨਮ ਚੌਧਰੀ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਫਤਹਿਗੜ੍ਹ ਸਾਹਿਬ ਲਗਾਇਆ ਗਿਆ ਹੈ।
ਪਿਛਲੀ ਖ਼ਬਰ ਨਸ਼ੇ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਮਕਬੂਜ਼ਾ ਕਸ਼ਮੀਰ ਦੇ ਕੋਟਲੀ ’ ਚ ਵਧਿਆ ਤਣਾਅ ਨਿਹੱਥੇ ਪ੍ਰਦਰਸ਼ਨਕਾਰੀਆਂ ਅਤੇ ਔਰਤਾਂ ’ਤੇ ਸੁਰੱਖਿਆ ਬਲਾਂ ਵਲੋਂ ਗੋਲਾਬਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।