29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਤਾਮਿਲਨਾਡੂ ’ ਚ ਪ੍ਰਕਾਸ਼ ਪੁਰਬ ਮਨਾਉਣ ਵਾਲੇ ਸਿੱਖਾਂ ਨੂੰ ਖ਼ਾਲਿਸਤਾਨ ਲਹਿਰ ਨਾਲ ਜੋੜਨਾ ਮੰਦਭਾਗਾ - ਤਾਮਿਲ ਵਿਜੇ ਸਰਕਾਰ ’ਤੇ ਸਿੱਖਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਬਿਆਨ ਨੂੰ ਲੈ ਕੇ ਚੁੱਕੇ ਸਵਾਲ

ਸ੍ਰੀ ਅਨੰਦਪੁਰ ਸਾਹਿਬ, 29 ਨਵੰਬਰ (ਜੇ ਐਸ ਨਿੱਕੂਵਾਲ)-ਬਹੁਜਨ ਦ੍ਰਾਵਿੜ ਪਾਰਟੀ ਦੇ ਕੌਮੀ ਪ੍ਰਧਾਨ ਜੀਵਨ ਸਿੰਘ ਤਾਮਿਲ ਨੇ ਤਾਮਿਲਨਾਡੂ ਵਿਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਤਿਆਰੀ ਕਰ ਰਹੀ ਸਿੱਖ ਸੰਗਤ ਨੂੰ ਖ਼ਾਲਿਸਤਾਨ ਲਹਿਰ ਨਾਲ ਜੋੜਨ ਸੰਬੰਧੀ ਸਾਹਮਣੇ ਆਏ ਬਿਆਨਾਂ ’ਤੇ ਇਤਰਾਜ਼ ਪ੍ਰਗਟਾਇਆ ਹੈ। ਤਾਮਿਲ ਨੇ ਕਿਹਾ ਕਿ ਸਿੱਖ ਸੰਗਤ ਦਾ ਮਕਸਦ ਦੂਰ-ਦੁਰਾਡੇ ਪਿੰਡਾਂ ਵਿਚ ਗੁਰੂ ਨਾਨਕ ਦੇਵ ਜੀ ਦੇ ਬਰਾਬਰੀ ਅਤੇ ਮਨੁੱਖਤਾ ਦੇ ਸੰਦੇਸ਼ ਦਾ ਪ੍ਰਚਾਰ ਕਰਨਾ ਸੀ, ਪਰ ਸਰਕਾਰ ਇਸ ਉਪਰਾਲੇ ਨੂੰ ਸ਼ੱਕ ਦੀ ਨਜ਼ਰ ਨਾਲ ਦੇਖ ਰਹੀ ਹੈ।

ਅਜੀਤ ਡੈਸਕ 30-11-2026
ਸ੍ਰੀ ਅਨੰਦਪੁਰ ਸਾਹਿਬ, 29 ਨਵੰਬਰ (ਜੇ ਐਸ ਨਿੱਕੂਵਾਲ)-ਬਹੁਜਨ ਦ੍ਰਾਵਿੜ ਪਾਰਟੀ ਦੇ ਕੌਮੀ ਪ੍ਰਧਾਨ ਜੀਵਨ ਸਿੰਘ ਤਾਮਿਲ ਨੇ ਤਾਮਿਲਨਾਡੂ ਵਿਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਤਿਆਰੀ ਕਰ ਰਹੀ ਸਿੱਖ ਸੰਗਤ ਨੂੰ ਖ਼ਾਲਿਸਤਾਨ ਲਹਿਰ ਨਾਲ ਜੋੜਨ ਸੰਬੰਧੀ ਸਾਹਮਣੇ ਆਏ ਬਿਆਨਾਂ ’ਤੇ ਇਤਰਾਜ਼ ਪ੍ਰਗਟਾਇਆ ਹੈ। ਤਾਮਿਲ ਨੇ ਕਿਹਾ ਕਿ ਸਿੱਖ ਸੰਗਤ ਦਾ ਮਕਸਦ ਦੂਰ-ਦੁਰਾਡੇ ਪਿੰਡਾਂ ਵਿਚ ਗੁਰੂ ਨਾਨਕ ਦੇਵ ਜੀ ਦੇ ਬਰਾਬਰੀ ਅਤੇ ਮਨੁੱਖਤਾ ਦੇ ਸੰਦੇਸ਼ ਦਾ ਪ੍ਰਚਾਰ ਕਰਨਾ ਸੀ, ਪਰ ਸਰਕਾਰ ਇਸ ਉਪਰਾਲੇ ਨੂੰ ਸ਼ੱਕ ਦੀ ਨਜ਼ਰ ਨਾਲ ਦੇਖ ਰਹੀ ਹੈ। ਉਨ੍ਹਾਂ ਦੱਸਿਆ ਕਿ ਤਾਮਿਲ ਸਿੱਖ ਸੰਗਤ ਨੇ ਅਜਿਹੇ ਪਿੰਡ ਵਿਚ ਪ੍ਰਕਾਸ਼ ਪੁਰਬ ਮਨਾਉਣ ਦੀ ਯੋਜਨਾ ਬਣਾਈ ਸੀ, ਜਿੱਥੇ ਸੜਕ ਅਤੇ ਬਿਜਲੀ ਵਰਗੀਆਂ ਸਹੂਲਤਾਂ ਵੀ ਨਹੀਂ ਹਨ। ਉਨ੍ਹਾਂ ਦੇ ਅਨੁਸਾਰ ਮੀਡੀਆ ਵਿਚ ਤਾਮਿਲ ਸਿੱਖਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਖ਼ਾਲਿਸਤਾਨ ਲਹਿਰ ਨਾਲ ਜੋੜਨ ਦੀ ਗੱਲ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸਿੱਖੀ ਅਪਣਾਉਣ ਵਾਲਿਆਂ ਵਿਚ ਵਕੀਲਾਂ, ਡਾਕਟਰਾਂ ਅਤੇ ਇੰਜੀਨੀਅਰਾਂ ਸਮੇਤ ਪੜ੍ਹੇ-ਲਿਖੇ ਲੋਕ ਸ਼ਾਮਿਲ ਹਨ, ਜੋ ਜਾਤੀ ਵਿਤਕਰੇ ਦਾ ਸਾਹਮਣਾ ਕਰ ਰਹੇ ਲੋਕਾਂ ਤੱਕ ਬਰਾਬਰੀ ਅਤੇ ਸਵੈਮਾਣ ਦਾ ਸੰਦੇਸ਼ ਪਹੁੰਚਾ ਰਹੇ ਹਨ। ਤਾਮਿਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਭੇਜਿਆ ਗਿਆ ਹੈ। ਹਿਮਾਚਲ ਪ੍ਰਦੇਸ਼ ਵਿਚ ਕੜਾ ਅਤੇ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨਾਂ ਨੂੰ ਸਰਕਾਰੀ ਪ੍ਰੀਖਿਆ ਵਿਚ ਬੈਠਣ ਤੋਂ ਰੋਕੇ ਜਾਣ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਇਹ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਸੰਵਿਧਾਨ ਦੀ ਧਾਰਾ 25 ਦਾ ਹਵਾਲਾ ਦਿੰਦਿਆਂ ਕਿਰਪਾਨ ਧਾਰਨ ਕਰਨ ਦੇ ਸਿੱਖ ਅਧਿਕਾਰ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਬਰਾਬਰੀ ਦਾ ਸੰਦੇਸ਼ ਦਿੰਦੀ ਹੈ ਅਤੇ ਸਿੱਖਾਂ ਦਾ ਸੰਘਰਸ਼ ਹਰ ਮਨੁੱਖ ਨੂੰ ਸਨਮਾਨ ਤੇ ਬਰਾਬਰ ਦੇ ਅਧਿਕਾਰ ਦਿਵਾਉਣ ਲਈ ਹੈ।
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਤੋਂ ‘ ਆਪ ’ ਦੇ ਵਿਧਾਇਕ ਦਾ ਸ਼੍ਰੋਮਣੀ ਅਕਾਲੀ ਦਲ ( ਬ ) ’ ਚ ਸ਼ਾਮਿਲ ਹੋਣ ਉਪਰੰਤ ਹਰਮੋਹਨ ਸਿੰਘ ਸੰਧੂ... ਅਗਲੀ ਖ਼ਬਰ ਨਸ਼ੇ ਕਾਰਨ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।