ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਅੱਜ ਜੰਮੂ ਤੋਂ ਹੋਵੇਗੀ ਆਰੰਭ
ਚੰਡੀਗੜ੍ਹ /ਜੰਮੂ, 29 ਨਵੰਬਰ (ਅਜੀਤ ਬਿਊਰੋ)- ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 30 ਨਵੰਬਰ ਨੂੰ ਜੰਮੂ ਤੋਂ 435 ਕਿਲੋਮੀਟਰ ਲੰਬੀ ਵਿ਼ਸ਼ਾਲ ਸ਼ੋਭਾ ਯਾਤਰਾ ਨੂੰ ਰਵਾਨਾ ਕੀਤਾ ਜਾਵੇਗਾ। ਚਾਰ ਰੋਜ਼ਾ ਇਹ ਧਾਰਮਿਕ ਯਾਤਰਾ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚੋਂ ਹੁੰਦੀ ਹੋਈ 3 ਦਸੰਬਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਇਤਿਹਾਸਕ ਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗੀ।
ਅਜੀਤ ਡੈਸਕ
30-11-2026