02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਮਜ਼ਬੂਤੀ ਪੰਥ ਤੇ ਪੰਜਾਬ ਦੇ ਭਵਿੱਖ ਲਈ ਜ਼ਰੂਰੀ-ਪੀਰ ਮੁਹੰਮਦ

ਅਜੀਤ ਡੈਸਕ 01-01-2026
ਮੋਗਾ, 31 ਦਸੰਬਰ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਜੋ ਕਿ ਲੰਬਾ ਸਮਾਂ ਇਸ ਜਥੇਬੰਦੀ ਦੇ ਪ੍ਰਧਾਨ ਰਹੇ ਹਨ ਤੇ ਅੱਜ ਵੀ ਇਸ ਦੇ ਸਰਪ੍ਰਸਤ ਵਜੋਂ ਮਾਰਗ-ਦਰਸ਼ਨ ਕਰਦੇ ਹਨ, ਨੇ ਨਵੇਂ ਸਾਲ ਦੀ ਪਹਿਲੀ ਸਵੇਰ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਮੁੜ ਸੁਰਜੀਤ ਕਰਨ ਤੇ ਨੌਜਵਾਨਾਂ ਨੂੰ ਪੰਥਕ ਵਿਰਸੇ ਨਾਲ ਜੋੜਨ ਦਾ ਅਹਿਦ ਲੈਂਦਿਆਂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਮਜ਼ਬੂਤੀ ਪੰਥ ਤੇ ਪੰਜਾਬ ਦੇ ਭਵਿੱਖ ਲਈ ਬੇਹੱਦ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਫੈਡਰੇਸ਼ਨ ਹਮੇਸ਼ਾ ਸਿੱਖ ਨੌਜਵਾਨਾਂ ਦੀ ਨਰਸਰੀ ਰਹੀ ਹੈ ਜਿਸ ਨੇ ਕੌਮ ਨੂੰ ਨਿਡਰ ਆਗੂ ਦਿੱਤੇ ਹਨ | ਪੀਰ ਮੁਹੰਮਦ ਨੇ ਕਿਹਾ ਕਿ ਸਾਡਾ ਮੁੱਖ ਮਕਸਦ ਫੈਡਰੇਸ਼ਨ ਦੀਆਂ ਵੱਖ-ਵੱਖ ਇਕਾਈਆਂ ਨੂੰ ਇਕ ਮੰਚ 'ਤੇ ਲਿਆਉਣਾ ਤੇ ਨੌਜਵਾਨਾਂ ਨੂੰ ਪੰਥਕ ਸਿਧਾਂਤਾਂ ਪ੍ਰਤੀ ਜਾਗਰੂਕ ਕਰਨਾ ਹੈ | ਅੱਜ ਜਦੋਂ ਪੰਜਾਬ ਦੀ ਜਵਾਨੀ ਨਸ਼ਿਆਂ ਤੇ ਪਤਿਤਪੁਣੇ ਦੇ ਰਾਹ ਪੈ ਰਹੀ ਹੈ, ਉੱਥੇ ਫੈਡਰੇਸ਼ਨ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ | ਉਨ੍ਹਾਂ ਕਿਹਾ ਕਿ ਅਸੀਂ ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਜਾ ਕੇ ਨੌਜਵਾਨਾਂ ਨੂੰ ਫੈਡਰੇਸ਼ਨ ਦੇ ਝੰਡੇ ਹੇਠ ਇਕੱਠਾ ਕਰਾਂਗੇ ਤਾਂ ਜੋ ਪੰਜਾਬ ਦੇ ਹੱਕਾਂ ਦੀ ਲੜਾਈ ਮਜ਼ਬੂਤੀ ਨਾਲ ਲੜੀ ਜਾ ਸਕੇ |
ਪਿਛਲੀ ਖ਼ਬਰ ਸਰਪੰਚ ਸਰਵਨ ਸਿੰਘ ਦਾ ਬਲਾਕ ਪ੍ਰਧਾਨ ਬਣਨ 'ਤੇ ਜੱਸ ਥਿੰਦ ਦੇ ਗ੍ਰਹਿ ਵਿਖੇ ਸਨਮਾਨ ਸਮਾਗਮ ਅਗਲੀ ਖ਼ਬਰ ਗਿਆਨ ਮਨੁੱਖ ਦੇ ਅੰਦਰ ਪਰਮਾਤਮਾ ਦਾ ਪ੍ਰਤੱਖ ਅਨੁਭਵ ਹੈ-ਸ਼ਾਸਤਰੀ ਗੋਪਾਲ ਕਿ੍ਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।