02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਔਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਨਾ ਦੇਣ 'ਤੇ ਮਹਿਲਾ ਕਾਂਗਰਸ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਅਜੀਤ ਡੈਸਕ 01-01-2026
ਮੋਗਾ, 31 ਦਸੰਬਰ (ਗੁਰਤੇਜ ਸਿੰਘ ਬੱਬੀ)-ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਸਰਕਾਰ ਬਣਨ 'ਤੇ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਸੀ ਪਰ ਸਰਕਾਰ ਬਣੀ ਨੂੰ 4 ਸਾਲ ਬੀਤਣ ਦੇ ਬਾਵਜੂਦ ਵੀ ਔਰਤਾਂ ਨੂੰ ਇਕ ਹਜ਼ਾਰ ਪ੍ਰਤੀ ਮਹੀਨਾ ਨਹੀਂ ਦਿੱਤੇ ਗਏ ਜਿਸ ਨਾਲ ਔਰਤ ਵਰਗ 'ਚ ਵੱਡਾ ਰੋਸ ਪਾਇਆ ਜਾ ਰਿਹਾ ਹੈ | ਅੱਜ ਉਸੇ ਮਾਮਲੇ ਨੂੰ ਲੈ ਕੇ ਮਹਿਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਗੁਰਦੇਵ ਕੌਰ ਡਰੋਲੀ ਦੀ ਅਗਵਾਈ 'ਚ ਮੋਗਾ ਸ਼ਹਿਰ ਅੰਦਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੀਬੀ ਗੁਰਦੇਵ ਕੌਰ ਡਰੋਲੀ ਨੇ ਕਿਹਾ ਕਿ 'ਆਪ' ਸਰਕਾਰ ਸਿਰਫ਼ ਝੂਠ ਦੀ ਸਰਕਾਰ ਹੈ ਤੇ ਪੰਜਾਬ ਵਾਸੀਆਂ ਨਾਲ ਉਨ੍ਹਾਂ ਨੇ ਝੂਠ ਮਾਰ ਕੇ ਸਰਕਾਰ ਤਾਂ ਬਣਾ ਲਈ ਪਰ ਔਰਤਾਂ ਨੂੰ ਐਲਾਨ ਕਰਨ ਦੇ ਬਾਵਜੂਦ ਵੀ ਆਪਣਾ ਕੀਤਾ ਵਾਅਦਾ ਪੂਰਾ ਨਹੀਂ ਕੀਤਾ | ਇਸ ਲਈ ਮਹਿਲਾ ਕਾਂਗਰਸ ਇਸ ਦਾ ਜੰਮ ਕੇ ਵਿਰੋਧ ਕਰਦੀ ਹੈ | ਇਸ ਮੌਕੇ ਵਰਿੰਦਰ ਕੌਰ ਬਜਾਜ ਪੰਜਾਬ ਮੀਤ ਪ੍ਰਧਾਨ, ਧਰਮਕੋਟ ਤੋਂ ਬਲਾਕ ਪ੍ਰਧਾਨ ਦੇਵੀ, ਬਾਘਾ ਪੁਰਾਣਾ ਤੋਂ ਕੁਲਵਿੰਦਰ ਕੌਰ, ਨਿਹਾਲ ਸਿੰਘ ਵਾਲਾ ਤੋਂ ਮਨਪ੍ਰੀਤ ਕੌਰ, ਡਰੋਲੀ ਭਾਈ ਤੋਂ ਕੁਲਵਿੰਦਰ ਕੌਰ ਤੇ ਮਹਿਲਾ ਕਾਂਗਰਸ ਵਰਕਰਾਂ ਹਾਜ਼ਰ ਸਨ |
ਪਿਛਲੀ ਖ਼ਬਰ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਪੰਜਾਬ ਵਾਸੀਆਂ ਲਈ ਨਵੇਂ ਸਾਲ ਦਾ ਤੋਹਫ਼ਾ-ਖਾਲਸਾ ਅਗਲੀ ਖ਼ਬਰ ਸਟੇਟ ਬੈਂਕ ਆਫ਼ ਇੰਡੀਆ ਖੇਤੀਬਾੜੀ ਸ਼ਾਖਾ ਮੋਗਾ ਦੇ ਸਾਹਮਣੇ ਬੈਂਕ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।