03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 01-01-2026
ਕਿਸ਼ਨਪੁਰਾ ਕਲਾਂ/ਧਰਮਕੋਟ, 31 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ, ਪਰਮਜੀਤ ਸਿੰਘ)-ਛੋਟੇ ਸਾਹਿਬਜ਼ਾਦਿਆਂ ਦੀ ਯਾਦ ਤੇ ਸੱਚਖੰਡ ਵਾਸੀ ਸੰਤ ਬਾਬਾ ਪਾਲਾ ਸਿੰਘ ਕੜਿਆਲ ਵਾਲਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸਤਿਸੰਗਤ ਨਿੰਮ ਸਾਹਿਬ ਪਿੰਡ ਚੁੱਘਾ ਕਲਾ ਵਿਖੇ ਸਰਪ੍ਰਸਤ ਬਾਬਾ ਦਰਸ਼ਨ ਸਿੰਘ ਤੇ ਸੇਵਾਦਾਰ ਭਾਈ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸੰਤ ਗਿਆਨੀ ਗੁਰਮੀਤ ਸਿੰਘ ਖੋਸਾ ਕੋਟਲੇ ਵਾਲਿਆਂ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਧਾਰਮਿਕ ਵਿੱਦਿਆ ਪੜ੍ਹਨ ਲਈ ਪ੍ਰੇਰਿਤ ਕੀਤਾ | ਪੰਥਕ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਕਿਸ਼ਨਪੁਰਾ ਕਲਾਂ ਵਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ-ਘਰ ਨਾਲ ਜੋੜਿਆ | ਅੰਤ 'ਚ ਸੇਵਾਦਾਰ ਭਾਈ ਮਨਜਿੰਦਰ ਸਿੰਘ ਵਲੋਂ ਆਏ ਹੋਏ ਰਾਗੀ ਤੇ ਸੰਤ-ਮਹਾਂਪੁਰਸ਼ਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਸੰਤ ਬਾਬਾ ਪਵਨਦੀਪ ਸਿੰਘ ਕੜਿਆਲ ਵਾਲਿਆਂ ਨੇ ਆਈਆਂ ਹੋਈਆਂ ਸਮੁੱਚੀਆਂ ਸੰਗਤਾਂ ਤੇ ਆਏ ਸਾਧੂ ਮਹਾਂਪੁਰਸ਼ਾਂ ਦਾ ਧੰਨਵਾਦ ਕੀਤਾ | ਸਮਾਗਮ ਵਿਚ ਸੰਤ ਰਛਪਾਲ ਸਿੰਘ, ਰੌਲੀ, ਬਾਬਾ ਰਾਮ ਸਿੰਘ, ਭਾਈ ਜਤਿੰਦਰ ਸਿੰਘ ਮੋਗੇ ਵਾਲੇ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਸੁਖਜੀਤ ਸਿੰਘ ਥਾਣੇਦਾਰ, ਜਗਤਾਰ ਸਿੰਘ ਥਾਣੇਦਾਰ, ਬੇਅੰਤ ਸਿੰਘ ਨੰਬਰਦਾਰ, ਪ੍ਰਧਾਨ ਚਮਕੌਰ ਸਿੰਘ ਤਰਸੇਮ ਸਿੰਘ ਖਹਿਰਾ, ਸਤਨਾਮ ਸਿੰਘ ਸੱਤੂ, ਫਤਿਹ ਸਿੰਘ ਕਰਮਜੀਤ ਸਿੰਘ ਕੈਨੇਡਾ, ਮੋਹਨ ਸਿੰਘ ਗ੍ਰੰਥੀ, ਭਰਪੂਰ ਸਿੰਘ ਬੱਧਨੀ, ਦੀਪ ਮੈਂਬਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਿਲ ਕੀਤੇ 6 ਬੈਂਡ ਅਗਲੀ ਖ਼ਬਰ ਸਾਬਕਾ ਸਰਪੰਚ ਮਾਲਵਿੰਦਰ ਸਿੰਘ ਕਾਲੀ ਦੀ ਮਾਤਾ ਮਨਜੀਤ ਕੌਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।