03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪਲਾਸਟਿਕ ਲਿਫ਼ਾਫ਼ਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਤੇ ਵਰਤੋਂ 'ਤੇ ਪੂਰਨ ਪਾਬੰਦੀ

ਅਜੀਤ ਡੈਸਕ 01-01-2026
ਮੋਗਾ, 31 ਦਸੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਨੂਫੈਕਚਰਿੰਗ, ਯੂਜਿਜ ਐਂਡ ਡਿਸਪੋਜ਼ਲ ਕੰਟਰੋਲ ਐਕਟ-2005 ਮੁਤਾਬਿਕ ਜ਼ਿਲ•ਾ ਮੋਗਾ ਵਿਚ ਪਲਾਸਟਿਕ ਲਿਫ਼ਾਫ਼ਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ | ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਤਕਨਾਲੋਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰ ਕੇ, ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਉਪਭੋਗੀ ਵਸਤੂਆਂ ਲਈ ਵੱਧ ਰਹੀ ਖਪਤ ਕਾਰਨ ਬਹੁਤ ਜ਼ਿਆਦਾ ਪਲਾਸਟਿਕ ਦੀ ਰੱਦੀ ਕੂੜਾ ਕਰਕਟ ਸੁੱਟਣ ਵਾਲੀਆਂ ਥਾਵਾਂ ਅਤੇ ਖੁੱਲ੍ਹੀਆਂ ਥਾਵਾਂ 'ਤੇ ਥਾਂ ਮੱਲ ਰਹੀ ਹੈ ਜਿਸ ਦੇ ਸਿੱਟੇ ਵਜੋਂ ਵਾਤਾਵਰਨ ਤੇ ਸਿਹਤ ਸਬੰਧੀ ਖ਼ਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ | ਪਲਾਸਟਿਕ ਲਿਫ਼ਾਫ਼ੇ ਸੀਵਰੇਜ ਪ੍ਰਣਾਲੀ ਨੂੰ ਖ਼ਾਸ ਤੌਰ 'ਤੇ ਨੁਕਸਾਨ ਪਹੁੰਚਾਉਂਦੇ ਹਨ, ਕਿਉਂਕਿ ਇਹ ਨਾਲੀਆਂ ਅਤੇ ਖੁੱਲ੍ਹੇ ਨਾਲਿਆਂ ਵਿਚ ਰੁਕਾਵਟ ਦਾ ਕਾਰਨ ਬਣਦੇ ਹਨ | ਪਲਾਸਟਿਕ ਵਿਚ ਰੰਗਣ ਪਦਾਰਥ ਤੇ ਜ਼ਹਿਰੀਲਾਪਣ ਕਈ ਬਿਮਾਰੀਆਂ ਪੈਦਾ ਕਰਦਾ ਹੈ | ਪਲਾਸਟਿਕ ਦੀ ਨਾ ਗਲਣਯੋਗ ਪ੍ਰਵਿਰਤੀ ਇਸ ਦੇ ਬੁਰੇ ਪ੍ਰਭਾਵਾਂ ਨੂੰ ਹੋਰ ਕਈ ਗੁਣਾ ਵਧਾ ਦਿੰਦੀ ਹੈ | ਇਸ ਤੋਂ ਇਲਾਵਾ ਪਸ਼ੂਆਂ ਵਲੋਂ ਪਲਾਸਟਿਕ ਲਿਫ਼ਾਫ਼ਿਆਂ ਦੀ ਰਹਿੰਦ-ਖੂੰਹਦ ਖਾਧੇ ਜਾਣ ਕਾਰਨ ਗੰਭੀਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਅਤੇ ਉਨ੍ਹਾਂ ਦੀ ਮੌਤ ਵੀ ਹੋ ਜਾਂਦੀ ਹੈ ਜਿਸ ਨਾਲ ਆਮ ਜਨਜੀਵਨ ਵਿਚ ਭਾਰੀ ਵਿਘਨ ਪੈਂਦਾ ਹੈ |
ਪਿਛਲੀ ਖ਼ਬਰ ਅਧਿਆਪਕ ਜੋੜੇ ਦੇ ਬੱਚਿਆਂ ਨੂੰ ਇਨਸਾਫ਼ ਦਿਵਾਉਣ ਲਈ ਐਸ. ਡੀ. ਐਮ. ਦਫ਼ਤਰ ਅੱਗੇ ਭੁੱਖ ਹੜਤਾਲ 'ਤੇ ਬੈਠਾਂਗਾ-ਰਾਜਵਿੰਦਰ... ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਸਬ ਜੇਲ੍ਹ ਮੋਗਾ ਵਿਖੇ ਲਗਾਇਆ ਮੈਡੀਕਲ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।