03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਅਧਿਆਪਕ ਜੋੜੇ ਦੇ ਬੱਚਿਆਂ ਨੂੰ ਇਨਸਾਫ਼ ਦਿਵਾਉਣ ਲਈ ਐਸ. ਡੀ. ਐਮ. ਦਫ਼ਤਰ ਅੱਗੇ ਭੁੱਖ ਹੜਤਾਲ 'ਤੇ ਬੈਠਾਂਗਾ-ਰਾਜਵਿੰਦਰ ਸਿੰਘ <br/>

ਅਜੀਤ ਡੈਸਕ 01-01-2026
ਨਿਹਾਲ ਸਿੰਘ ਵਾਲਾ, 31 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਜ਼ਿਲ੍ਹਾ ਪ੍ਰੀਸ਼ਦ ੍ਹਤੇ ਬਲਾਕ ਸੰਮਤੀ ਚੋਣਾਂ ਵਾਲੇ ਦਿਨ ਚੋਣ ਡਿਊਟੀ 'ਤੇ ਜਾ ਰਹੇ ਅਧਿਆਪਕ ਜਸਕਰਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਕੰਵਲਜੀਤ ਕੌਰ ਅਧਿਆਪਕਾ, ਦੋਨਾਂ ਦੀ ਹਾਦਸੇ ਦੌਰਾਨ ਹੋਈ ਦਰਦਨਾਕ ਮੌਤ ਨੇ ਸਮੁੱਚੇ ਪੰਜਾਬ ਵਿਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ | ਇਹ ਹੋਣਹਾਰ ਅਧਿਆਪਕ ਆਪਣੇ ਪਿੱਛੇ ਦੋ ਛੋਟੇ-ਛੋਟੇ ਬੱਚੇ ਛੱਡ ਗਏ ਜਿਨ੍ਹਾਂ ਦਾ ਭਵਿੱਖ ਪੂਰੀ ਤਰ੍ਹਾਂ ਧੁੰਦਲਾ ਨਜ਼ਰ ਆ ਰਿਹਾ ਹੈ, ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਵੀ ਪੰਜਾਬ ਸਰਕਾਰ ਦਾ ਕੋਈ ਵਜੀਰ ਨਹੀਂ ਪਹੁੰਚਿਆ, ਜਿਸ ਦਾ ਸਮੁੱਚੇ ਅਧਿਆਪਕ ਯੂਨੀਅਨ ਅਤੇ ਲੋਕਾਂ ਨੇ ਬਹੁਤ ਬੁਰਾ ਮਨਾਇਆ | ਹਲਕਾ ਵਿਧਾਇਕ ਨੇ ਪਰਿਵਾਰ ਨੂੰ ਦਸ-ਦਸ ਲੱਖ ਰੁਪਏ ਦੇਣ ਦੀ ਗੱਲ ਕਹੀ ਜਿਸ ਨੂੰ ਪਰਿਵਾਰ ਅਤੇ ਯੂਨੀਅਨ ਨੇ ਪੂਰੇ ਤਰੀਕੇ ਨਾਲ ਨਕਾਰ ਦਿੱਤਾ | ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਰਿਵਾਰ ਨੂੰ ਪਿਆ ਘਾਟਾ ਕਦੀ ਵੀ ਪੂਰਾ ਨਹੀਂ ਹੋ ਸਕਦਾ, ਮਿ੍ਤਕਾਂ ਦੇ ਬੱਚਿਆਂ ਨੂੰ ਸਰਕਾਰ ਦੋ-ਦੋ ਕਰੋੜ ਰੁਪਏ ਦੇਵੇ, ਕਿਉਂਕਿ ਜੇ ਸਰਕਾਰ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਨੂੰ ਵੱਡੀ ਰਕਮ ਮੁਆਵਜ਼ੇ ਵਜੋਂ ਦੇ ਸਕਦੀ ਹੈ ਤਾਂ ਭਵਿੱਖ ਸਿਰਜਣ ਵਾਲੇ ਅਧਿਆਪਕਾ ਦੀ ਡਿਊਟੀ ਦੌਰਾਨ ਹੋਈ ਮੌਤ ਦੇ ਦੋ ਛੋਟੇ-ਛੋਟੇ ਬੱਚਿਆਂ ਨੂੰ ਦੋ-ਦੋ ਕਰੋੜ ਰੁਪਏ ਮੁਆਵਜ਼ੇ ਵਜੋਂ ਕਿਉਂ ਨਹੀਂ ਦੇ ਸਕਦੀ | ਰਾਜਵਿੰਦਰ ਸਿੰਘ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਬੱਚਿਆਂ ਲਈ ਇਹ ਫ਼ੈਸਲਾ ਨਹੀਂ ਲਿਆ ਤਾਂ ਮੈਂ ਨਿਹਾਲ ਸਿੰਘ ਵਾਲਾ ਐਸ.ਡੀ.ਐਮ. ਦਫ਼ਤਰ ਮੂਹਰੇ ਭੁੱਖ ਹੜਤਾਲ 'ਤੇ ਬੈਠਾਂਗਾ ਤੇ ਆਪਣੇ ਆਖ਼ਰੀ ਸਾਹ ਤੱਕ ਏਨਾ ਅਧਿਆਪਕਾ ਦੇ ਬੱਚਿਆਂ ਨੂੰ ਇਨਸਾਫ਼ ਦਿਵਾਉਣ ਲਈ ਲੜਾਂਗਾ |


ਪਿਛਲੀ ਖ਼ਬਰ ਵੈਦ ਗੁਰਮੇਲ ਸਿੰਘ ਮੇਲਾ ਰਾਮ ਦੀ ਯਾਦ 'ਚ ਲਗਾਇਆ ਮੁਫ਼ਤ ਆਯੁਰਵੈਦਿਕ ਕੈਂਪ ਅਗਲੀ ਖ਼ਬਰ ਪਲਾਸਟਿਕ ਲਿਫ਼ਾਫ਼ਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਤੇ ਵਰਤੋਂ 'ਤੇ ਪੂਰਨ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।