03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸਵਰਗੀ ਪ੍ਰਧਾਨ ਰੂਪ ਸਿੰਘ ਵਾਂਦਰ ਦੀ ਯਾਦ 'ਚ ਮੁਫ਼ਤ ਮੈਡੀਕਲ ਕੈਂਪ 'ਚ 600 ਮਰੀਜ਼ਾਂ ਦੀ ਜਾਂਚ

ਅਜੀਤ ਡੈਸਕ 01-01-2026
ਠੱਠੀ ਭਾਈ, 31 ਦਸੰਬਰ (ਜਗਰੂਪ ਸਿੰਘ ਮਠਾੜੂ)-ਹਲਕਾ ਬਾਘਾ ਪੁਰਾਣਾ ਦੇ ਵਾਂਦਰ ਜੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਵਾਂਦਰ ਵਲੋਂ ਆਪਣੇ ਪਿਤਾ ਸਵਰਗੀ ਪ੍ਰਧਾਨ ਰੂਪ ਸਿੰਘ ਵਾਂਦਰ ਦੀ ਯਾਦ ਨੂੰ ਸਮਰਪਿਤ ਪਹਿਲਾ ਮੁਫ਼ਤ ਮੈਡੀਕਲ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਵਾਂਦਰ (ਮੋਗਾ) ਵਿਖੇ ਸਫਲਤਾ ਪੂਰਵਕ ਕਰਵਾਇਆ ਗਿਆ | ਇਸ ਮੈਡੀਕਲ ਕੈਂਪ ਦਾ ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਯਾਦਵਿੰਦਰ ਸਿੰਘ ਵਾਂਦਰ ਨੇ ਕੀਤਾ | ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਨਾਲ ਸੰਬੰਧਿਤ ਕਰੀਬ 600 ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ | ਇਸ ਮੌਕੇ 100 ਮਰੀਜ਼ਾਂ ਨੂੰ ਮੁਫ਼ਤ ਐਨਕਾਂ, ਜਦ ਕਿ 13 ਮਰੀਜ਼ਾਂ ਦੇ ਅੱਖਾਂ ਦੇ ਲੈਨਜ਼ ਪਾਉਣ ਲਈ ਚੋਣ ਕੀਤੀ ਗਈ | ਕੈਂਪ 'ਚ ਏਮਜ਼ ਹਸਪਤਾਲ ਦੇ ਜਰਨਲ ਸਰਜਰੀ, ਅੱਖਾਂ, ਗਾਇਨੀ, ਜਰਨਲ ਮੈਡੀਸਨ, ਪਰਿਵਾਰ ਭਲਾਈ ਅਤੇ ਬਾਲ ਰੋਗ ਵਿਭਾਗਾਂ ਦੇ ਮਾਹਿਰ ਡਾ. ਸਵਾਤੀ ਸਿੰਘ, ਡਾ. ਜਗਦੀਪ ਸਿੰਘ, ਡਾ. ਚੰਦਨਮੀਤ ਕੌਰ, ਡਾ. ਦੀਪਕ ਗਰਗ ਆਦਿ ਟੀਮ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਆਪਣੀਆਂ ਸੇਵਾਵਾਂ ਦਿੱਤੀਆਂ | ਇਸ ਮੌਕੇ ਯਾਦਵਿੰਦਰ ਸਿੰਘ ਵਾਂਦਰ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ ਅਜਿਹੇ ਕੈਂਪਾਂ ਰਾਹੀਂ ਗਰੀਬ ਤੇ ਲੋੜਵੰਦ ਲੋਕਾਂ ਨੂੰ ਵੱਡਾ ਲਾਭ ਮਿਲਦਾ ਹੈ | ਉਨ੍ਹਾਂ ਨੇ ਕੈਂਪ ਵਿਚ ਸਹਿਯੋਗ ਕਰਨ ਵਾਲੇ ਸਹਿਯੋਗੀਆਂ ਜਗਸੀਰ ਸਿੰਘ ਭੋਲਾ, ਸੁਖਜਿੰਦਰ ਸਿੰਘ, ਜਗਰੂਪ ਸਿੰਘ, ਮਾ. ਗੁਰਮੀਤ ਸਿੰਘ, ਗੁਰਜੀਤ ਸਿੰਘ, ਤਰਸੇਮ ਸਿੰਘ, ਕੁੰਢਾ ਸਿੰਘ, ਹਰਦੀਪ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਮਹਿਕਪ੍ਰੀਤ ਸਿੰਘ, ਬਲਰਾਜ ਸਿੰਘ, ਡਾ. ਬਲਵੀਰ ਸਿੰਘ, ਡਾ. ਇਕਬਾਲ ਸਿੰਘ, ਚਮਕੌਰ ਸਿੰਘ, ਬੇਅੰਤ ਸਿੰਘ, ਸਤਵਿੰਦਰ ਸਿੰਘ, ਸਨੀ, ਰਿੱਕੀ, ਡਾ. ਜੋਰਾ ਸਿੰਘ, ਸਮੂਹ ਗ੍ਰਾਮ ਪੰਚਾਇਤ, ਡਾਕਟਰੀ ਟੀਮ, ਸਟਾਫ਼ ਅਤੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਮੋਗਾ 'ਚ ਅਟਲ ਸਿਮਿ੍ਤੀ ਵੰਸ਼ ਸਮਾਗਮ ਕਰਵਾਇਆ ਅਗਲੀ ਖ਼ਬਰ ਵੈਦ ਗੁਰਮੇਲ ਸਿੰਘ ਮੇਲਾ ਰਾਮ ਦੀ ਯਾਦ 'ਚ ਲਗਾਇਆ ਮੁਫ਼ਤ ਆਯੁਰਵੈਦਿਕ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।