03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 01-01-2026
ਠੱਠੀ ਭਾਈ, 31 ਦਸੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਠੱਠੀ ਭਾਈ ਵਿਖੇ ਨਗਰ ਕੀਰਤਨ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਵਲੋਂ ਕੀਤੀ ਗਈ, ਜਿਨ੍ਹਾਂ ਦੀ ਹਾਜ਼ਰੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਵਾਰੀ ਸੁਸ਼ੋਭਿਤ ਪਾਲਕੀ 'ਚ ਸਜਾਈ ਗਈ | ਨਗਰ ਕੀਰਤਨ ਪਿੰਡ ਦੀਆਂ ਵੱਖ-ਵੱਖ ਗਲੀਆਂ ਤੇ ਪੜ੍ਹਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਪਹੁੰਚਿਆ | ਇਸ ਸਮੇਂ ਰਾਗੀ ਸਿੰਘਾਂ ਨੇ ਰਸਮਈ ਆਵਾਜ਼ ਨਾਲ ਕੀਰਤਨ ਕੀਤਾ ਤੇ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ | ਪ੍ਰਬੰਧਕਾਂ ਵਲੋਂ ਰਸਤੇ 'ਚ ਸੰਗਤਾਂ ਲਈ ਵੱਖ-ਵੱਖ ਥਾਵਾਂ 'ਤੇ ਚਾਹ, ਦੁੱਧ, ਮਠਿਆਈਆਂ ਆਦਿ ਦੇ ਲੰਗਰ ਲਗਾਏ ਗਏ | ਗੁਰੂ ਸਾਹਿਬ ਦੇ ਸਵਾਗਤ ਲਈ ਸੋਹਣੇ ਗੇਟ ਸਜਾਏ ਗਏ ਤੇ ਗੁਰੂ ਸਾਹਿਬ ਦੇ ਨਾਲ ਚੱਲਦਿਆਂ ਰਸਤੇ 'ਚ ਸੰਗਤਾਂ ਨੇ ਗੁਰੂ ਸਾਹਿਬ ਦੀ ਪਾਲਕੀ ਤੇ ਫੁੱਲਾਂ ਦੀ ਵਰਖਾ ਕੀਤੀ | ਇਸ ਮੌਕੇ ਭਾਈ ਬਲਵਿੰਦਰ ਸਿੰਘ ਭਗਤੇ ਵਾਲਿਆਂ ਦੇ ਢਾਡੀ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਖ਼ਾਲਸਾ ਪੰਥ ਦੀ ਸਿਰਜਣਾ ਤੇ ਉਨ੍ਹਾਂ ਦੀਆਂ ਸ਼ਹਾਦਤਾਂ ਬਾਰੇ ਪ੍ਰਸੰਗ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜਿੱਥੇ ਸੰਗਤਾਂ ਨੇ ਸਹਿਯੋਗ ਦਿੱਤਾ, ਉੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪੂਰਨ ਸਹਿਯੋਗ ਦਿੱਤਾ |
ਪਿਛਲੀ ਖ਼ਬਰ ਐਨ.ਐਮ.ਐਮ.ਐਸ./ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 4 ਨੂੰ -ਡੀ.ਈ.ਓ. ਅਗਲੀ ਖ਼ਬਰ ਸ਼ਿਵ ਮੰਦਰ ਭਾਲਾ ਬੱਧਨੀ ਕਲਾਂ ਵਿਖੇ ਸ੍ਰੀ ਰਾਮ ਕਥਾ ਸ਼ਰਧਾ ਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।