04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸਰਕਾਰੀ ਮਿਡਲ ਸਕੂਲ ਪੱਕਾ ਦੀਆਂ 4 ਵਿਦਿਆਰਥਣਾਂ ਨੂੰ ਵਜ਼ੀਫ਼ਾ ਮਿਲਿਆ

ਅਜੀਤ ਡੈਸਕ 01-01-2026
ਫ਼ਰੀਦਕੋਟ, 31 ਦਸੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਮਿਡਲ ਸਕੂਲ ਪੱਕਾ ਦੇ ਅੱਠਵੀਂ ਜਮਾਤ ਦੀਆਂ 4 ਵਿਦਿਆਰਥਣਾਂ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ ਵਲੋਂ 2000-2000 ਰੁਪਏ ਵਜ਼ੀਫ਼ਾ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਮੁਖੀ ਜਸਬੀਰ ਸਿੰਘ ਜੱਸੀ ਤੇ ਸਕੂਲ ਦੇ ਅਧਿਆਪਕਾਂ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਇਹ ਵਜ਼ੀਫ਼ਾ ਦੇ ਕੇ ਸਨਮਾਨਿਤ ਕੀਤਾ | ਸਕੂਲ ਮੁਖੀ ਜਸਬੀਰ ਸਿੰਘ ਜੱਸੀ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਖਾਸ ਕਰਕੇ ਵਿਦਿਆਰਥੀ ਭਲਾਈ ਲਈ ਕੀਤੇ ਜਾਂਦੇ ਕਾਰਜਾਂ ਦੀ ਜਾਣਕਾਰੀ ਦਿੱਤੀ | ਇਸ ਮੌਕੇ ਹਿੰਦੀ ਮਾਸਟਰ ਵਿਕਾਸ ਅਰੋੜਾ, ਸਾਇੰਸ ਮਿਸਟ੍ਰੈਸ ਪ੍ਰਵੀਨ ਲਤਾ, ਐਸ.ਐਸ.ਮਾਸਟਰ ਸੁਦੇਸ਼ ਕੁਮਾਰ, ਐਸ.ਐਸ.ਮਿਸਟ੍ਰੈਸ ਜਸਵਿੰਦਰ ਕੌਰ, ਸਾਇੰਸ ਮਿਸਟ੍ਰੈਸ ਅਰੁਣਾ ਨੇ ਵਜ਼ੀਫ਼ਾ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਡਾ. ਢਿੱਲੋਂ ਦੀ ਅਗਵਾਈ ਹੇਠ 'ਚ ਕਲੱਬ ਦੇ ਅਹੁਦੇਦਾਰਾਂ ਨੇ ਵੇਖਿਆ ਵਿਧਾਨ ਸਭਾ ਦਾ ਸੈਸ਼ਨ ਅਗਲੀ ਖ਼ਬਰ ਬਲਾਕ ਸੰਮਤੀ ਮੈਂਬਰ ਬਣਨ 'ਤੇ ਰਾਜਵਿੰਦਰ ਕੌਰ ਸੀਰਵਾਲੀ ਨੂੰ ਸਮਰਥਕਾਂ ਨੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।