04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਮੁਫ਼ਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਵੇਗਾ-ਵਿਧਾਇਕਾ ਡਾ. ਅਰੋੜਾ

ਅਜੀਤ ਡੈਸਕ 24-01-2026
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਆਜ਼ਾਦੀ ਤੋਂ ਬਾਅਦ ਸਭ ਤੋਂ ਵੱਡੀ ਸਿਹਤ ਨਾਲ ਸਬੰਧਿਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਉਦਘਾਟਨ ਦੇ ਸ਼ੁੱਭ ਮੌਕੇ 'ਤੇ ਅੱਜ ਮੋਗਾ ਦੇ ਵਾਰਡ ਨੰਬਰ 35 ਵਿਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਇਕ ਇਕੱਠ ਕੀਤਾ ਗਿਆ | ਇਸ ਮੌਕੇ ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਨਗਰ ਕੌਂਸਲਰ, ਆਮ ਆਦਮੀ ਪਾਰਟੀ ਦੇ ਵਰਕਰ, ਆਗੂ ਅਤੇ ਵੱਡੀ ਗਿਣਤੀ ਵਿਚ ਵਾਰਡ ਨਿਵਾਸੀ ਮੌਜੂਦ ਸਨ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਮੁਫ਼ਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਸੂਬੇ ਦੇ ਵਸਨੀਕਾਂ ਨੂੰ ਮਹੱਤਵਪੂਰਨ ਸਿਹਤ ਲਾਭ ਪ੍ਰਾਪਤ ਹੋਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਕੋਈ ਆਮਦਨ ਦੀ ਸੀਮਾ ਜਾਂ ਉਮਰ ਸੀਮਾ ਨਹੀਂ ਹੈ | ਪੰਜਾਬ ਆਧਾਰ ਅਤੇ ਵੋਟਰ ਆਈ.ਡੀ. ਕਾਰਡ ਜ਼ਰੂਰੀ ਹੈ ਅਤੇ ਪੂਰਾ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਾਰੇ ਟੈਸਟਾਂ, ਦਵਾਈਆਂ ਅਤੇ ਸਰਜਰੀਆਂ ਦੀ ਪੂਰੀ ਲਾਗਤ ਨੂੰ ਕਵਰ ਕਰਦੀ ਹੈ | ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਦਾਖ਼ਲ ਹੋਣ 'ਤੇ ਸਕੀਮ ਕਾਰਡ ਨੂੰ ਕਿਰਿਆਸ਼ੀਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਾਗਰਿਕ, ਪੈਨਸ਼ਨਰ ਅਤੇ ਸਰਕਾਰੀ ਕਰਮਚਾਰੀ (ਸਾਰੇ ਪੰਜਾਬ ਦੇ ਵਸਨੀਕ) ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕਦੇ ਹਨ | ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੀਆਂ ਬਿਮਾਰੀਆਂ ਦਾ ਇਲਾਜ ਉਪਲਬਧ ਹੋਵੇਗਾ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਇਸ ਲੋਕ-ਪੱਖੀ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ | ਇਸ ਮੌਕੇ ਵਾਰਡ ਨੰਬਰ 35 ਦੇ ਵਸਨੀਕਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਦਾ ਸਮਾਗਮ ਵਿਚ ਸ਼ਾਮਿਲ ਹੋਣ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਸੰਤ ਦਰਬਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਂ ਵਿਖੇ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ <br/> ਅਗਲੀ ਖ਼ਬਰ ਸੇਂਟ ਜੌਰਡਨ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।