04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਧਰਮਕੋਟ ਦੇ ਵਿਦਿਆਰਥੀਆਂ ਨੂੰ ਪੰਜਾਬ ਪੱਧਰ 'ਤੇ ਪੁਜ਼ੀਸ਼ਨਾਂ ਪ੍ਰਾਪਤ ਕਰਨ 'ਤੇ ਮੈਨੇਜਮੈਂਟ ਵਲੋਂ ਸਕਾਲਰਸ਼ਿਪ ਦਿੱਤੀ

ਅਜੀਤ ਡੈਸਕ 24-01-2026
ਧਰਮਕੋਟ, 23 ਜਨਵਰੀ (ਪਰਮਜੀਤ ਸਿੰਘ)-ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਦੀ ਬੀ.ਐਸ.ਸੀ. ਨਰਸਿੰਗ ਤੀਜੇ ਸਮੈਸਟਰ ਦੀ ਵਿਦਿਆਰਥਣ ਸੁਨੈਨਾ ਨੇ ਪੰਜਾਬ ਵਿਚੋਂ 9ਵਾਂ ਸਥਾਨ ਅਤੇ ਗੁਰਲੀਨ ਕੌਰ ਸੰਧੂ ਨੇ 10ਵਾਂ ਸਥਾਨ ਹਾਸਲ ਕੀਤਾ ਸੀ ਜਿਸ 'ਤੇ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਕੌਰ ਤੂਰ ਵਲੋਂ ਸੁਨੈਨਾ ਅਤੇ ਗੁਰਲੀਨ ਕੌਰ ਸੰਧੂ ਨੂੰ 14-14 ਹਜ਼ਾਰ ਰੁਪਏ ਦੇ ਚੈੱਕ ਸਕਾਲਰਸ਼ਿਪ ਵਜੋਂ ਦਿੱਤੇ ਗਏ ਅਤੇ ਦੱਸਿਆ ਕਿ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਲਜ ਵਲੋਂ ਸਕਾਲਰਸ਼ਿਪ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ | ਇਸ ਮੌਕੇ ਮੁੱਖ ਮਹਿਮਾਨ ਐਸ.ਐਮ.ਓ., ਸੀ.ਐਚ.ਸੀ. ਕੋਟ ਈਸੇ ਖਾਂ ਡਾ. ਰਿਪੁਦਮਨ ਕੌਰ, ਚੇਅਰਮੈਨ ਬਲਤੇਜ ਸਿੰਘ ਗਿੱਲ, ਜਰਨਲ ਸੈਕਟਰੀ ਇੰਦਰਜੀਤ ਕੌਰ ਸੰਧੂ, ਡਾਇਰੈਕਟਰ ਅਮਿਤੋਜ ਸਿੰਘ ਸੰਧੂ, ਡਾਇਰੈਕਟਰ ਪਰਮਪਾਲ ਸਿੰਘ ਬੁੱਟਰ, ਵਰਿੰਦਰ ਸਿੰਘ ਸਿੱਧੂ, ਕਿਰਨਜੀਤ ਕੌਰ, ਰਿੰਪੀ, ਵੀਰਪਾਲ ਕੌਰ, ਤੇਜਿੰਦਰ ਕੌਰ, ਰੁਪਿੰਦਰ ਕੌਰ, ਪਲਮਿੰਦਰ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ | ਇਸ ਤੋਂ ਇਲਾਵਾ ਨਰਸਿੰਗ ਟਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਰਜਿ: ਪੰਜਾਬ ਦੇ ਪ੍ਰੈਜ਼ੀਡੈਂਟ ਗੁਰਦਿਆਲ ਸਿੰਘ ਬੁੱਟਰ ਨੇ ਦੱਸਿਆ ਇਨ੍ਹਾਂ ਸ਼ਾਨਦਾਰ ਨਤੀਜਿਆਂ ਦਾ ਕਾਰਨ ਕਾਲਜ ਦੇ ਪਿ੍ੰਸੀਪਲ ਦੀ ਯੋਗ ਅਗਵਾਈ ਅਤੇ ਸਮੂਹ ਸਟਾਫ਼ ਦੀ ਸਖ਼ਤ ਮਿਹਨਤ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਕਾਲਜ ਦੇ ਵਧੀਆ ਨਤੀਜਿਆਂ ਦਾ ਸਿਹਰਾ ਕਾਲਜ ਦੇ ਮਿਹਨਤੀ ਸਟਾਫ਼ ਨੂੰ ਦਿੱਤਾ ਤੇ ਉਨ੍ਹਾਂ ਸਾਰੇ ਸਟਾਫ਼, ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰ ਕੇ ਅੱਗੇ ਵੀ ਅੱਵਲ ਆਉਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਬਲੂਮਿੰਗ ਬਡਜ਼ ਏ. ਬੀ. ਸੀ. ਮੋਨਟੈਸਰੀ ਸਕੂਲ ਮੋਗਾ 'ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ <br/> ਅਗਲੀ ਖ਼ਬਰ ਬਾਬਾ ਖੇਤਰਪਾਲ ਦੇ 12ਵੇਂ ਭੰਡਾਰੇ ਅਤੇ ਮੇਲੇ ਦਾ ਪੋਸਟਰ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।