04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਬਲੂਮਿੰਗ ਬਡਜ਼ ਏ. ਬੀ. ਸੀ. ਮੋਨਟੈਸਰੀ ਸਕੂਲ ਮੋਗਾ 'ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ <br/>

ਅਜੀਤ ਡੈਸਕ 24-01-2026
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਆਫ਼ ਸਕੂਲਜ਼ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੋਨਟੈਸਰੀ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੱਜ ਸੰਸਥਾ ਵਿਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਜਿਸ ਦੌਰਾਨ ਸਕੂਲ ਪਿ੍ੰਸੀਪਲ ਪਰਮਜੀਤ ਕੌਰ ਨੇ ਬਸੰਤ ਪੰਚਮੀ ਦੇ ਤਿਉਹਾਰ ਬਾਰੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਇਸ ਤਿਉਹਾਰ ਨੂੰ ਰੁੱਤਾਂ ਦੇ ਰਾਜਾ ਦਾ ਤਿਉਹਾਰ ਮੰਨਿਆ ਜਾਂਦਾ ਹੈ | ਬਸੰਤ ਪੰਚਮੀ ਬਸੰਤ ਰੁੱਤ ਤੋਂ ਸ਼ੁਰੂ ਹੋ ਕੇ ਫੱਗਣ ਮਾਸ ਦੇ ਕਿ੍ਸ਼ਨ ਪੱਖ ਦੀ ਪੰਚਮੀ ਤੱਕ ਚੱਲਦੀ ਹੈ | ਇਹ ਤਿਉਹਾਰ ਕਲਾ ਅਤੇ ਸਿੱਖਿਆ ਦੇ ਪ੍ਰੇਮੀਆਂ ਲਈ ਵਿਸ਼ੇਸ਼ ਤੌਰ 'ਤੇ ਮਹੱਤਵਪੂਰਨ ਹੈ | ਇਸ ਦਿਨ ਮਾਂ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ | ਇਸ ਦਿਨ ਪੀਲਾ ਰੰਗ ਆਕਰਸ਼ਨ ਦਾ ਕੇਂਦਰ ਹੁੰਦਾ ਹੈ | ਲੋਕ ਪੀਲੇ ਰੰਗ ਦੇ ਕੱਪੜੇ ਪਾਉਂਦੇ ਹਨ | ਇਸ ਉਪਰੰਤ ਵਿਦਿਆਰਥੀਆਂ ਨੇ ਸੰਸਥਾ ਦੇ ਖੇਡ ਦੇ ਮੈਦਾਨ ਵਿਚ ਰੰਗ-ਬਰੰਗੀਆਂ ਪਤੰਗਾਂ ਉਡਾਈਆਂ | ਸਾਰੇ ਵਿਦਿਆਰਥੀਆਂ ਨੇ ਪਤੰਗਾਂ ਉਡਾਉਣ ਤੋਂ ਪਹਿਲਾਂ ਚਾਈਨਾ ਡੋਰ ਨਾ ਵਰਤਣ ਦੀ ਸਹੁੰ ਚੁੱਕੀ ਅਤੇ ਸਾਰਿਆਂ ਨੂੰ ਚਾਈਨਾ ਡੋਰ ਨਾ ਵਰਤਣ ਦੀ ਅਪੀਲ ਵੀ ਕੀਤੀ | ਸਕੂਲ ਪਿ੍ੰਸੀਪਲ ਨੇ ਉਚੇਚੇ ਤੌਰ 'ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ ਅਤੇ ਦੱਸਿਆ ਕਿ ਸੰਸਥਾ ਵਿਚ ਹਰ ਤਿਉਹਾਰ ਬੜੇ ਚਾਅ, ਪ੍ਰੇਮ ਭਾਵਨਾ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ |

ਪਿਛਲੀ ਖ਼ਬਰ ਕਸਬਾ ਕੋਟ ਈਸੇ ਖਾਂ 'ਚ ਮੋਗਾ ਪੁਲਿਸ ਵਲੋਂ ਨਗਰ ਪੰਚਾਇਤ ਦੇ ਸਹਿਯੋਗ ਨਾਲ ਨਾਮੀ ਸਮਗਲਰ ਦਾ ਢਾਹਿਆ ਮਕਾਨ ਅਗਲੀ ਖ਼ਬਰ ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਧਰਮਕੋਟ ਦੇ ਵਿਦਿਆਰਥੀਆਂ ਨੂੰ ਪੰਜਾਬ ਪੱਧਰ 'ਤੇ ਪੁਜ਼ੀਸ਼ਨਾਂ ਪ੍ਰਾਪਤ ਕਰਨ 'ਤੇ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।