04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ 129ਵਾਂ ਜਨਮ ਦਿਨ ਮਨਾਇਆ

ਅਜੀਤ ਡੈਸਕ 24-01-2026
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ 129ਵਾਂ ਜਨਮ ਦਿਨ ਸਥਾਨਕ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਫਰੀਡਮ ਫਾਈਟਰ ਐਸੋਸੀਏਸ਼ਨ ਮੋਗਾ ਵਲੋਂ ਉਨ੍ਹਾਂ ਦੇ ਬੁੱਤ 'ਤੇ ਫੁੱਲ ਮਾਲਾ ਭੇਟ ਕਰ ਕੇ ਮਨਾਇਆ ਗਿਆ | ਇਸ ਮੌਕੇ ਆਜ਼ਾਦੀ ਘੁਲਾਟੀਆਂ ਦੀ ਰਾਸ਼ਟਰੀ ਕਾਰਜਕਾਰਨੀ ਅਖਿਲ ਭਾਰਤੀ ਸਵਤੰਤਰਤਾ ਸੈਨਾਨੀ ਅਤੇ ਉੱਤਰਾਧਿਕਾਰੀ ਸੰਯੁਕਤ ਸੰਗਠਨ ਰਜਿ: ਭਾਰਤ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਸੰਘਾ ਨੇ ਨੇਤਾ ਜੀ ਦੇ ਜੀਵਨ ਉੱਪਰ ਵਿਸਥਾਰ ਨਾਲ ਦੱਸਿਆ ਕਿ ਆਪ ਜੀ ਦਾ ਜਨਮ 23 ਜਨਵਰੀ 1897 ਵਿਚ ਹੋਇਆ | ਉਨ੍ਹਾਂ ਦੱਸਿਆ ਕਿ ਜਨਰਲ ਮੋਹਨ ਸਿੰਘ ਦੁਆਰਾ ਬਣਾਈ ਗਈ ਆਜ਼ਾਦ ਹਿੰਦ ਫ਼ੌਜ ਨੂੰ ਮੁੜ ਲਾਮਬੰਦ ਕਰ ਕੇ ਆਜ਼ਾਦੀ ਦੀ ਲੜਾਈ ਲੜੀ ਅਤੇ ਦੇਸ਼ ਦੀ ਆਜ਼ਾਦੀ ਵਿਚ ਅਹਿਮ ਯੋਗਦਾਨ ਪਾਇਆ | ਨੇਤਾ ਜੀ ਦੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਪਾਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਡਾ. ਪਵਨ ਥਾਪਰ ਨੇ ਕਿਹਾ ਕਿ ਨੇਤਾ ਜੀ ਵਲੋਂ ਦਿੱਤੇ ਨਾਅਰੇ ਤੁਮ ਮੁਝੇ ਖ਼ੂਨ ਦੋ ਮੈਂ ਤੁਮਹੇਂ ਆਜ਼ਾਦੀ ਦੂੰਗਾ ਹੇਠ ਦੇਸ਼ ਦੇ ਨੌਜਵਾਨਾਂ ਨੂੰ ਆਜ਼ਾਦੀ ਦੀ ਲੜਾਈ ਲਈ ਪ੍ਰੇਰਿਆ ਅਤੇ ਦੇਸ਼ ਨੂੰ ਆਜ਼ਾਦੀ ਦੀ ਲੀਹ 'ਤੇ ਚਾੜਿ੍ਹਆ | ਇਸ ਮੌਕੇ ਸਾਬਕਾ ਮੰਤਰੀ ਡਾ. ਮਾਲਤੀ ਥਾਪਰ ਨੇ ਇਸ ਗੱਲ ਦੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਦੇਸ਼ ਅੱਜ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਬਲੀਦਾਨਾਂ ਨੂੰ ਭੁੱਲਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇਸ਼ ਜਿਸ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਿਹਾ ਹੈ ਅਤੇ ਆਜ਼ਾਦੀ ਦਾ ਸੁੱਖ ਮਾਣ ਰਿਹਾ ਹੈ, ਉਹ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਹਰ ਸੰਭਵ ਅਜਿਹੇ ਉਪਰਾਲੇ ਕਰਨ ਦੀ ਲੋੜ ਹੈ ਜਿਸ ਨਾਲ ਇਨ੍ਹਾਂ ਆਜ਼ਾਦੀ ਦੇ ਪਰਵਾਨਿਆਂ ਨੂੰ ਯਾਦ ਰੱਖਿਆ ਜਾ ਸਕੇ ਅਤੇ ਨਵੀਂ ਪੀੜ੍ਹੀ ਨੂੰ ਦੇਸ਼-ਭਗਤੀ ਦਾ ਜਾਗ ਲੱਗ ਸਕੇ | ਇਸ ਮੌਕੇ ਉਨ੍ਹਾਂ ਨਾਲ ਅਖਿਲ ਭਾਰਤੀ ਸਵਤੰਤਰਤਾ ਸੈਨਾਨੀ ਅਤੇ ਉੱਤਰਾਧਿਕਾਰੀ ਸੰਯੁਕਤ ਸੰਗਠਨ ਦੇ ਕਨਵੀਨਰ ਡਾ. ਪਵਨ ਥਾਪਰ, ਡਾ. ਮਾਲਤੀ ਥਾਪਰ, ਫਰੀਡਮ ਫਾਈਟਰ ਐਸੋਸੀਏਸ਼ਨ ਰਜਿ: ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਬੁੱਟਰ, ਮੀਤ ਪ੍ਰਧਾਨ ਡਾ. ਹਰਿੰਦਰਪਾਲ ਸਿੰਘ ਮਹਿਰੋਂ, ਨਿਰਮਲ ਸਿੰਘ, ਅਵਤਾਰ ਸਿੰਘ, ਸੁਖਦੇਵ ਸਿੰਘ ਖੋਸਾ, ਸੁਖਮੰਦਰ ਸਿੰਘ, ਜਗਰੂਪ ਸਿੰਘ, ਕੁਲਦੀਪ ਸਿੰਘ, ਅਮਰਜੀਤ ਸਿੰਘ ਜਨੇਰ, ਸੁਖਦੇਵ ਸਿੰਘ ਬੇਦੀ, ਬਬਲਜੀਤ ਸਿੰਘ ਤੋਂ
ਪਿਛਲੀ ਖ਼ਬਰ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ 10 ਲੱਖ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਦੀ ਸ਼ੁਰੂਆਤ ਕਰਵਾਈ ਅਗਲੀ ਖ਼ਬਰ ਕਸਬਾ ਕੋਟ ਈਸੇ ਖਾਂ 'ਚ ਮੋਗਾ ਪੁਲਿਸ ਵਲੋਂ ਨਗਰ ਪੰਚਾਇਤ ਦੇ ਸਹਿਯੋਗ ਨਾਲ ਨਾਮੀ ਸਮਗਲਰ ਦਾ ਢਾਹਿਆ ਮਕਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।