04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੱਜਣ ਕੁਮਾਰ ਨੂੰ ਅਦਾਲਤ ਵਲੋਂ ਬਰੀ ਕਰਨ ਨਾਲ ਸਿੱਖ ਹਿਰਦੇ ਵਲੂੰਧਰੇ-ਡਾ. ਢਿੱਲੋਂ

ਅਜੀਤ ਡੈਸਕ 25-01-2026
ਕਿਸ਼ਨਪੁਰਾ ਕਲਾਂ, 24 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕਥਿਤ ਦੋਸ਼ੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸੱਜਣ ਕੁਮਾਰ ਨੂੰ ਦੋ ਕੇਸਾਂ ਵਿਚ ਅਦਾਲਤ ਵਲੋਂ ਬਰੀ ਕੀਤੇ ਜਾਣ 'ਤੇ ਉੱਘੇ ਸਮਾਜ ਸੇਵੀ ਅਤੇ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਦੇ ਐਮ.ਡੀ. ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਤਿੱਖੀ ਪ੍ਰਤੀਕਿਰਿਆ ਜਤਾਈ ਹੈ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਸਿੱਖ ਸੰਗਤਾਂ ਅਤੇ 1984 ਦੇ ਦੰਗਾ ਪੀੜਤ ਪਰਿਵਾਰਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ | ਡਾ. ਢਿੱਲੋਂ ਨੇ ਕਿਹਾ ਕਿ ਦੇਸ਼ ਵਿਚ ਕਾਨੂੰਨ ਦੋਹਰੇ ਮਾਪਦੰਡਾਂ ਨਾਲ ਚੱਲਦਾ ਦਿਸ ਰਿਹਾ ਹੈ ਅਤੇ ਸਿੱਖ ਕੌਮ ਨਾਲ ਹਮੇਸ਼ਾ ਵਿਤਕਰੇ ਵਾਲਾ ਸਲੂਕ ਕੀਤਾ ਗਿਆ ਹੈ | ਉਨ੍ਹਾਂ ਆਖਿਆ ਕਿ ਇਕ ਪਾਸੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਕਈ ਸਿੱਖ ਅਜੇ ਵੀ ਜੇਲ੍ਹਾਂ ਵਿਚ ਬੰਦ ਹਨ, ਜਦ ਕਿ ਦੂਜੇ ਪਾਸੇ ਨਸਲਕੁਸ਼ੀ ਵਰਗੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਲੋਕ ਅਦਾਲਤਾਂ ਵਲੋਂ ਬਰੀ ਕੀਤੇ ਜਾ ਰਹੇ ਹਨ |

ਪਿਛਲੀ ਖ਼ਬਰ ਮਾਤਾ ਸੰਤੋਸ਼ ਰਾਣੀ ਦੀ ਯਾਦ 'ਚ ਉਨ੍ਹਾਂ ਦੇ ਪੁੱਤਰਾਂ ਨੇ ਲੰਗਰ ਲਗਾਇਆ <br/> ਅਗਲੀ ਖ਼ਬਰ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਸਮੂਹਿਕ ਅਨੰਦ ਕਾਰਜ ਸਮਾਗਮ ਦੀਆਂ ਤਿਆਰੀਆਂ ਮੁਕੰਮਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।