04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਠੱਠੀ ਭਾਈ ਖੇਤਰ ਅਧੀਨ ਆਉਂਦੀਆਂ ਟੁੱਟੀਆਂ ਹੋਈਆਂ ਸੜਕਾਂ ਦੇ ਨਵੀਨੀਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਪ੍ਰਧਾਨ ਅਮਨਦੀਪ ਕੌਰ ਅਰੋੜਾ

ਅਜੀਤ ਡੈਸਕ 25-01-2026
ਠੱਠੀ ਭਾਈ, 24 ਜਨਵਰੀ (ਜਗਰੂਪ ਸਿੰਘ ਮਠਾੜੂ)-ਖੇਤਰ ਅਧੀਨ ਆਉਂਦੀਆਂ ਟੁੱਟੀਆਂ ਸੜਕਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਆਮ ਆਦਮੀ ਪਾਰਟੀ ਦੀ ਬਲਾਕ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੀ ਮੈਂਬਰ ਮੈਡਮ ਅਮਨਦੀਪ ਕੌਰ ਅਰੋੜਾ ਠੱਠੀ ਭਾਈ ਅਤੇ ਉਨ੍ਹਾਂ ਦੇ ਪਤੀ ਮੱਖਣ ਸਿੰਘ ਅਰੋੜਾ ਵਲੋਂ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ | ਇਸ ਮੌਕੇ ਮਾਰਕੀਟ ਕਮੇਟੀ ਮੈਂਬਰ ਮੈਡਮ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਠੱਠੀ ਭਾਈ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ 'ਚ ਕਈ ਸੜਕਾਂ ਟੁੱਟੀ ਹਾਲਤ ਵਿਚ ਹਨ, ਜਿਸ ਕਾਰਨ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਦੌਰਾਨ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਖ਼ਾਸ ਕਰਕੇ ਸਕੂਲੀ ਬੱਚਿਆਂ, ਬਜ਼ੁਰਗਾਂ ਤੇ ਮਰੀਜ਼ਾਂ ਲਈ ਇਹ ਸੜਕਾਂ ਵੱਡੀ ਸਮੱਸਿਆ ਬਣੀਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਸਰਕਾਰ ਦੀ ਪਹਿਲੀ ਤਰਜੀਹ ਹੈ ਤੇ ਇਸ ਮਸਲੇ ਨੂੰ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ, ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਚੇਅਰਮੈਨ ਮਨਦੀਪ ਮਾਨ ਕੋਟਲਾ ਤੇ ਸੰਬੰਧਿਤ ਵਿਭਾਗਾਂ ਦੇ ਧਿਆਨ ਵਿਚ ਲਿਆ ਕੇ ਜਲਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ | ਮੱਖਣ ਸਿੰਘ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਠੱਠੀ ਭਈ ਟੀਮ ਦੇ ਸੀਨੀਅਰ ਆਗੂ ਭਾਈ ਸ਼ਮਸ਼ੇਰ ਸਿੰਘ ਖੋਖਰ, ਭਾਈ ਬਘੇਲ ਸਿੰਘ ਖੋਖਰ, ਪ੍ਰਧਾਨ ਡਾ. ਜਗਮੋਹਨ ਸਿੰਘ, ਡਾ. ਗੁਰਮੀਤ ਸਿੰਘ ਚੀਮਾ, ਡਾ. ਗੁਰਦੀਪ ਸਿੰਘ ਮੰਘੇੜਾ, ਲਵਲਾ ਮੰਘੇੜਾ, ਦਰਸ਼ਨ ਸਿੰਘ ਫ਼ੌਜੀ, ਅਮਰਿੰਦਰ ਸੈਕਟਰੀ, ਇਕਬਾਲ ਅਕਾਲੀ, ਨਾਹਰ ਸਿੰਘ ਕਿੰਗਰਾ, ਸੁਖਦੇਵ ਸਿੰਘ ਸੁੱਖਾ ਮੈਂਬਰ, ਡਾ. ਰੇਸ਼ਮ ਸਿੰਘ ਮੰਘੇੜਾ, ਨੱਥੂ ਵਿਰਦੀ, ਬਲਵਿੰਦਰ ਵਿਰਦੀ, ਨੀਪਾ ਵਿਰਦੀ, ਚੰਦ ਸਿੰਘ ਪੁਰਬਾ, ਬਿੱਕਾ ਸਿੰਘ, ਡਾ. ਗੁਰਮੀਤ ਸਿੰਘ ਰਾਜੂ, ਪਾਲ ਸਿੰਘ, ਚਮਨ ਲਾਲ, ਛਿੰਦਾ ਜੌਹਲ, ਗੁਰਮੀਤ ਸਿੰਘ, ਪਰਮਜੀਤ ਕੌਰ ਕਿੰਗਰਾ, ਦਰਸ਼ਨ ਸਿੰਘ, ਜੱਸਾ ਡੇਅਰੀ ਵਾਲਾ, ਭੋਲਾ ਚੀਮਾ, ਗੋਲਾ ਮਠਾੜੂ, ਗੋਲਾ ਕਿੰਗਰਾ ਆਦਿ ਟੀਮ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਦੀ ਅਗਵਾਈ ਵਿਚ ਲੋਕ ਹਿਤਾਂ ਲਈ ਵਚਨਬੱਧ ਹੈ ਤੇ ਇਲਾਕੇ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸੜਕਾਂ ਦੀ ਮੁਰੰਮਤ ਸੰਬੰਧੀ ਲੋੜੀਂਦਾ ਅੰਦਾਜ਼ਾ ਤਿਆਰ ਕਰਵਾ ਕੇ ਸੰਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ 'ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ <br/> ਅਗਲੀ ਖ਼ਬਰ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।