04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ <br/>

ਸ੍ਰੀ ਹੇਮਕੁੰਟ ਸਕੂਲ ਫਤਹਿਗੜ੍ਹ ਪੰਜਤੂਰ ਵਿਖੇ ਮਨਾਏ ਗਣਤੰਤਰ ਦਿਵਸ ਦਾ ਦਿ੍ਸ਼ | ਤਸਵੀਰ: ਜਸਵਿੰਦਰ ਸਿੰਘ ਪੋਪਲੀ <br/> 25-01-2026
ਫਤਿਹਗੜ੍ਹ ਪੰਜਤੂਰ, 24 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਗਣਤੰਤਰ ਦਿਵਸ ਮਨਾਇਆ ਗਿਆ | ਇਸ ਸਮੇਂ ਸਵੇਰ ਦੀ ਸਪੈਸ਼ਲ ਪ੍ਰਾਰਥਨਾ ਸਭਾ ਕਰਵਾਈ ਗਈ ਜਿਸ ਵਿਚ ਬੱਚਿਆਂ ਨੇ ਗਣਤੰਤਰ ਦਿਵਸ ਦੇ ਨਾਲ ਸੰਬੰਧਿਤ ਵਿਚਾਰ ਪੇਸ਼ ਕੀਤੇ | ਉਪਰੰਤ ਬੱਚਿਆਂ ਦੇ ਗਣਤੰਤਰ ਦਿਵਸ ਨਾਲ ਸੰਬੰਧਿਤ ਚਾਰਟ ਬਣਾਉਣ ਦੇ ਅਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਵਲੋਂ ਸਾਂਝੇ ਤੌਰ 'ਤੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਇਸ ਦਿਨ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਪਹਿਲਾਂ ਗਣਤੰਤਰ ਦਿਵਸ ਆਜ਼ਾਦੀ ਮਿਲਣ ਦੇ ਤਿੰਨ ਸਾਲ ਬਾਅਦ 26 ਜਨਵਰੀ 1950 ਨੂੰ ਮਨਾਇਆ ਗਿਆ ਸੀ | ਸੰਵਿਧਾਨ ਨੂੰ ਭਾਰਤੀ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਅਪਣਾਇਆ ਗਿਆ ਸੀ ਜਿਸ ਦੀ ਅਗਵਾਈ ਡਾ. ਬੀ. ਆਰ. ਅੰਬੇਦਕਰ ਨੇ ਕੀਤੀ ਸੀ | ਇਹ ਭਾਰਤੀ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਹੋਇਆ ਸੀ | ਪਿ੍ੰਸੀਪਲ ਅਮਰਦੀਪ ਸਿੰਘ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਦੇਸ਼ ਭਗਤਾਂ ਅਤੇ ਮਹਾਨ ਯੋਧਿਆਂ ਨੂੰ ਭੁੱਲਣਾ ਨਹੀਂ ਚਾਹੀਦਾ |

ਪਿਛਲੀ ਖ਼ਬਰ ਮਹਾਂ ਸ਼ਿਵਰਾਤਰੀ ਸੰਬੰਧੀ ਰਾਜ ਪੱਧਰੀ ਸਮਾਗਮ ਮਨਾਉਣ ਲਈ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ ਆਕਸਫੋਰਡ ਸੰਸਥਾ ਨੇ ਮਨਾਇਆ ਗਣਤੰਤਰ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।