06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਮੋਗਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਖੁੱਡੀਆਂ ਲਹਿਰਾਉਣਗੇ ਕੌਮੀ ਝੰਡਾ

ਅਜੀਤ ਡੈਸਕ 24-01-2026

ਭਲਕੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਰੋਹ ਦੀ ਹੋਈ ਫੁੱਲ ਡਰੈੱਸ ਰਿਹਰਸਲ
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਅਹਿਮੀਅਤ ਦੇ ਮੱਦੇਨਜ਼ਰ ਇਸ ਨੂੰ ਪੂਰੀ ਮਰਿਆਦਾ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਸਥਾਨਕ ਦਾਣਾ ਮੰਡੀ ਮੋਗਾ ਵਿਖੇ ਕੀਤਾ | ਦਾਣਾ ਮੰਡੀ ਮੋਗਾ ਵਿਖੇ ਹੋਈ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲਿਆ | ਇਸ ਸਮੇਂ ਉਨ੍ਹਾਂ ਨਾਲ ਐਸ.ਐਸ.ਪੀ. ਅਜੈ ਗਾਂਧੀ, ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ | ਫੁੱਲ ਡਰੈੱਸ ਰਿਹਰਸਲ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਸਮੇਂ ਪੰਜਾਬ ਪੁਲਿਸ ਦੀਆਂ ਅਤੇ ਹੋਰਨਾਂ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੱਢਿਆ | ਸਕੂਲੀ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ | ਗਿੱਧਾ ਅਤੇ ਭੰਗੜੇ ਨਾਲ ਸਬੰਧਿਤ ਆਈਟਮਾਂ ਵੀ ਪੇਸ਼ ਕੀਤੀਆਂ ਗਈਆਂ | ਸਾਗਰ ਸੇਤੀਆ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਵਿਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ | ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕਰਨ ਤੋਂ ਬਾਅਦ ਸਬੰਧਿਤ ਵਿਭਾਗਾਂ ਦੀ ਮੀਟਿੰਗ ਕੀਤੀ ਅਤੇ 26 ਜਨਵਰੀ ਦੇ ਦਿਹਾੜੇ ਨੂੰ ਅਨੁਸ਼ਾਸਨ ਅਤੇ ਸਮਰਪਿਤ ਭਾਵਨਾ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵਲੋਂ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਵੀ ਪੇਸ਼ ਕੀਤਾ ਜਾਵੇਗਾ | ਸਮਾਰੋਹ ਵਾਲੇ ਦਿਨ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਵੰਡ ਤੋਂ ਇਲਾਵਾ ਇਨਾਮ ਵੰਡ ਸਮਾਰੋਹ ਵੀ ਕਰਵਾਇਆ ਜਾਵੇਗਾ |

ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰਾਂ ਦੀਆਂ ਧੀਆਂ ਦੇ ਵਿਆਹਾਂ ਲਈ ਕੁੱਲ 3 ਕਰੋੜ ਰੁਪਏ ਦਾ ਰੱਖਿਆ ਗਿਆ ਹੈ ਬਜਟ - Dr. Oberoi ਅਗਲੀ ਖ਼ਬਰ ਆਤਿਸ਼ੀ ਵੀਡੀਓ ਵਿਵਾਦ ਮਾਮਲਾ: ਪੰਜਾਬ ਪੁਲਿਸ ਨੇ ਦਿੱਲੀ ਵਿਧਾਨ ਸਭਾ ਨੂੰ ਸੌਂਪਿਆ ਜਵਾਬ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।