18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ 2 ਮਿੰਟ ਦਾ ਮੌਨ ਧਾਰਿਆ <br/>

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹਾਤਮਾ ਗਾਂਧੀ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰ ਕੇ ਸ਼ਰਧਾਂਜਲੀ ਦਿੰਦੇ ਪ੍ਰਸ਼ਾਸਨਿਕ ਅਧਿਕਾਰੀ | ਅਜੀਤ ਤਸਵੀਰ <br/> 31-01-2026
ਮੋਗਾ, 30 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤ ਦੀ ਆਜ਼ਾਦੀ ਦੇ ਸੰਗਰਾਮ ਦੌਰਾਨ ਆਪਣੀਆਂ ਵਡਮੁੱਲੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਦੇਸ਼ ਭਗਤ ਸ਼ਹੀਦਾਂ ਦੀ ਯਾਦ ਵਿਚ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਡੀ.ਐਮ. ਮੋਗਾ ਮਨਜੀਤ ਸਿੰਘ ਰਾਜਲਾ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਸਿਵਲ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸ਼ਰਧਾਂਜਲੀਆਂ ਭੇਟ ਕਰ ਕੇ ਸ਼ਹੀਦ ਦਿਵਸ ਮਨਾਇਆ ਗਿਆ | ਸਵੇਰੇ 11 ਵਜੇ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ | ਇਸ ਸਮੇਂ ਸਹਾਇਕ ਕਮਿਸ਼ਨਰ ਹਿਤੇਸ਼ ਵੀਰ ਗੁਪਤਾ, ਮੁੱਖ ਮੰਤਰੀ ਫ਼ੀਲਡ ਅਫ਼ਸਰ ਗਗਨਦੀਪ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਾਜ ਕੁਮਾਰ, ਸੁਪਰਡੈਂਟ ਗਰੇਡ-1 ਡਿਪਟੀ ਕਮਿਸ਼ਨਰ ਦਫ਼ਤਰ ਜੋਗਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਕਰਮਚਾਰੀ ਹਾਜ਼ਰ ਸਨ | ਸੀਨੀਅਰ ਅਧਿਕਾਰੀਆਂ ਵਲੋਂ ਮਹਾਤਮਾ ਗਾਂਧੀ ਦੀ ਫ਼ੋਟੋ ਉੱਪਰ ਫੁੱਲ ਅਰਪਣ ਕਰ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ | ਸਟਾਫ਼ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ. ਮਨਜੀਤ ਸਿੰਘ ਰਾਜਲਾ ਨੇ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਸ਼ਹੀਦਾਂ 'ਤੇ ਮਾਣ ਹੋਣਾ ਚਾਹੀਦਾ ਹੈ, ਜਿਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਬਦੌਲਤ ਅੱਜ ਹਰੇਕ ਦੇਸ਼ ਵਾਸੀ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਿਹਾ ਹੈ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੌਮ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸਮੂਹ ਅਧਿਕਾਰੀਆਂ, ਮੁਲਾਜ਼ਮਾਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਯਤਨ ਕੀਤੇ ਜਾਣ | ਸਹਾਇਕ ਕਮਿਸ਼ਨਰ ਹਿਤੇਸ਼ ਵੀਰ ਗੁਪਤਾ ਨੇ ਦੱਸਿਆ ਕਿ ਇਹ ਦਿਨ ਖ਼ਾਸ ਤੌਰ 'ਤੇ ਮਹੱਤਵਪੂਰਨ ਤਾਂ ਵੀ ਹੈ ਕਿਉਂਕਿ ਇਹ ਮਹਾਤਮਾ ਗਾਂਧੀ ਦੀ ਹੱਤਿਆ ਦੀ ਯਾਦ ਦਿਵਾਉਂਦਾ ਹੈ | 1948 ਵਿਚ ਬਿਰਲਾ ਹਾਊਸ ਵਿਚ ਗਾਂਧੀ ਸਮਿ੍ਤੀ ਵਿਖੇ ਸ਼ਾਮ ਦੀ ਪ੍ਰਾਰਥਨਾ ਦੌਰਾਨ ਨੱਥੂਰਾਮ ਗੋਡਸੇ ਨੇ ਮਹਾਤਮਾ ਗਾਂਧੀ ਦੀ ਹੱਤਿਆ ਕਰ ਦਿੱਤੀ | ਭਾਰਤ ਦੇ ਮੁਕਤੀ ਸੰਘਰਸ਼ ਵਿਚ ਇਕ ਪ੍ਰਮੁੱਖ ਹਸਤੀ, ਮਹਾਤਮਾ ਗਾਂਧੀ ਨੇ ਬਿ੍ਟਿਸ਼ ਸ਼ਾਸਨ ਤੋਂ ਆਜ਼ਾਦੀ ਪ੍ਰਾਪਤ ਕਰਨ ਲਈ ਅਹਿੰਸਾ ਅਤੇ ਸ਼ਾਂਤੀਪੂਰਨ ਤਰੀਕਿਆਂ ਨੂੰ ਉਤਸ਼ਾਹਿਤ ਕੀਤਾ |

ਪਿਛਲੀ ਖ਼ਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰਨ ਯਤਨਸ਼ੀਲ <br/> ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਗਰਲਜ਼ ਕਾਲਜ ਸੁਖਾਨੰਦ ਵਿਖੇ ਕੌਮੀ ਸੇਵਾ ਯੋਜਨਾ ਕੈਂਪ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।