18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰਨ ਯਤਨਸ਼ੀਲ <br/>

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਡਾ. ਜਤਿੰਦਰ ਸਿੰਘ ਸ਼ੰਟੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ | ਅਜੀਤ ਤਸਵੀਰ <br/> 31-01-2026
ਮੋਗਾ, 30 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਟੇਟ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ | ਕਮਿਸ਼ਨ ਪੰਜਾਬ ਦੇ ਹਰੇਕ ਜ਼ਿਲ੍ਹੇ ਵਿਚ ਐਨ.ਜੀ.ਓ., ਸੀਨੀਅਰ ਸਿਟੀਜਨਾਂ, ਵਕੀਲਾਂ, ਡਾਕਟਰਾਂ, ਵਿਦਿਆਰਥੀਆਂ, ਵਪਾਰੀਆਂ ਆਦਿ ਨੂੰ ਵਿਸ਼ੇਸ਼ ਤੌਰ 'ਤੇ ਮਿਲ ਕੇ ਉਨ੍ਹਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਸੁਚੇਤ ਕਰ ਰਿਹਾ ਹੈ | ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਮਨੁੱਖਾਂ ਦੇ ਅਧਿਕਾਰਾਂ ਦੀ ਰੱਖਿਆ ਨੂੰ ਮਜ਼ਬੂਤੀ ਦੇਣ ਲਈ ਨਵੀਆਂ ਐਡਵਾਈਜ਼ਰੀਆਂ ਜਾਰੀ ਕੀਤੀਆਂ ਗਈਆਂ ਹਨ | ਐਡਵਾਈਜ਼ਰੀ ਤਹਿਤ ਕੋਈ ਵੀ ਹਸਪਤਾਲ ਕਿਸੇ ਵੀ ਮਰੀਜ਼ ਜਾਂ ਮਿ੍ਤਕ ਦੇਹ ਨੂੰ ਬੰਧਕ ਬਣਾ ਕੇ ਨਹੀਂ ਰੱਖ ਸਕਦਾ | ਜੇਕਰ ਉਹ ਅਜਿਹਾ ਕਰਦਾ ਹੈ ਤਾਂ ਉਸ ਉੱਪਰ ਐਫ.ਆਈ.ਆਰ. ਦਰਜ ਕੀਤੀ ਜਾਵੇਗੀ | ਹਰ ਹਸਪਤਾਲ ਵਿਚ ਮੌਰਚਰੀ, ਐਂਬੂਲੈਂਸ ਵੀ ਹੋਣਾ ਬਹੁਤ ਜ਼ਰੂਰੀ ਹੈ | ਸਫ਼ਾਈ ਕਰਮਚਾਰੀਆਂ ਦੇ ਠੇਕੇਦਾਰਾਂ ਜਾਂ ਫ਼ਰਮਾਂ ਵਲੋਂ ਸਫ਼ਾਈ ਕਰਮਚਾਰੀਆਂ ਲਈ ਹਰੇਕ ਸੁਰੱਖਿਆ ਉਪਕਰਨ ਦੇਣੇ ਅਤੇ ਉਨ੍ਹਾਂ ਦਾ ਬੀਮਾ ਕਰਵਾਉਣਾ ਲਾਜ਼ਮੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਡਾ. ਜਤਿੰਦਰ ਸਿੰਘ ਸ਼ੰਟੀ (ਪਦਮ ਸ੍ਰੀ ਪੁਰਸਕਾਰ ਜੇਤੂ) ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਮੀਟਿੰਗ ਹਾਲ ਵਿਚ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਮੀਟਿੰਗ ਵਿਚ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਮੋਗਾ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ, ਸਹਾਇਕ ਕਮਿਸ਼ਨਰ (ਜ) ਹਿਤੇਸ਼ਵੀਰ ਗੁਪਤਾ, ਮੁੱਖ ਮੰਤਰੀ ਫ਼ੀਲਡ ਅਫ਼ਸਰ ਗਗਨਦੀਪ ਸਿੰਘ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ, ਵਪਾਰੀ ਆਦਿ ਹਾਜ਼ਰ ਸਨ | ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਡਾ. ਜਤਿੰਦਰ ਸਿੰਘ ਸ਼ੰਟੀ ਨੇ ਦੱਸਿਆ ਕਿ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਪੰਜਾਬ ਦੇ ਹਰ ਜ਼ਿਲ੍ਹੇ ਵਿਚ 15 ਮੈਂਬਰਾਂ ਦਾ ਕੋਰ ਗਰੁੱਪ ਤਿਆਰ ਕੀਤਾ ਜਾਵੇਗਾ, ਜੋ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਜ਼ਿਲ੍ਹਾ ਪੱਧਰ 'ਤੇ ਛੋਟੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਮਿਸ਼ਨ ਦੀ ਸਹਾਇਤਾ ਕਰੇਗਾ | ਜਿਨ੍ਹਾਂ ਵਿਚ ਮਨੁੱਖੀ ਅਧਿਕਾਰ ਕਾਰਕੁਨ, ਵਕੀਲ ਅਤੇ ਹੋਰ ਮਾਹਿਰ ਸ਼ਾਮਿਲ ਹੋਣਗੇ | ਉਨ੍ਹਾਂ ਦੱਸਿਆ ਕਿ ਕੋਰ ਗਰੁੱਪ ਦੇ ਮੈਂਬਰਾਂ ਲਈ ਅਰਜ਼ੀ ਦੇਣ ਦੀ ਆਖ਼ਰੀ ਮਿਤੀ 4 ਫਰਵਰੀ ਹੈ ਅਤੇ ਯੋਗਤਾ ਸਮੇਤ ਅਰਜ਼ੀ ਫਾਰਮ ਪੀ.ਐਚ.ਆਰ.ਸੀ. ਦੀ ਵੈਬਸਾਈਟ 'ਤੇ ਉਪਲਬਧ ਹੈ | ਮੀਟਿੰਗ ਤੋਂ ਬਾਅਦ ਡਾ. ਸ਼ੰਟੀ ਨੇ ਸਿਵਲ ਹਸਪਤਾਲ ਮੋਗਾ ਅਤੇ ਨਸ਼ਾ ਛੁਡਾਊ ਕੇਂਦਰ ਜਨੇਰ ਦਾ ਦੌਰਾ ਕਰ ਕੇ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਫੈਲਾਈ | ਉਨ੍ਹਾਂ ਨਸ਼ਾ ਛੱਡ ਰਹੇ ਮਰੀਜ਼ਾਂ ਨਾਲ ਗੱਲਬਾਤ ਕਰ ਕੇ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ |

ਪਿਛਲੀ ਖ਼ਬਰ ਵਿਧਾਇਕ ਦਵਿੰਦਰਜੀਤ ਲਾਡੀ ਢੋਸ ਨੇ 10 ਲੱਖ ਦੀ ਸਿਹਤ ਬੀਮਾ ਯੋਜਨਾ ਦੇ ਹੈਲਥ ਕਾਰਡਾਂ ਦੀ ਵੰਡ ਦੀ ਸ਼ੁਰੂਆਤ <br/> ਅਗਲੀ ਖ਼ਬਰ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ 2 ਮਿੰਟ ਦਾ ਮੌਨ ਧਾਰਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।