02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਡੀ.ਏ. ਵੀ. ਕਾਲਜ ਜਗਰਾਉਂ ਵਲੋਂ ਕਰਵਾਏ ਗਏ ਹੁਨਰ ਮੁਕਾਬਲੇ

ਅਜੀਤ ਡੈਸਕ 02-02-2026
ਕਿਸ਼ਨਪੁਰਾ ਕਲਾਂ, 1 ਫਰਵਰੀ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ. ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਸਿੱਖਿਆ ਦੇ ਨਾਲ-ਨਾਲ ਸਮਾਜਿਕ ਗਤੀਵਿਧੀਆਂ ਵੀ ਆਪਣੇ ਕੈਂਪਸ ਵਿਖੇ ਕਰਵਾਉਂਦੀ ਰਹਿੰਦੀ ਹੈ, ਇਸੇ ਲੜੀ ਤਹਿਤ ਲਾਜਪਤ ਰਾਏ ਡੀ.ਏ. ਵੀ ਕਾਲਜ ਜਗਰਾਉਂ ਵਲੋਂ ਕਾਰਵਾਂ ਏ ਹੁਨਰ ਮੁਕਾਬਲੇ ਕਰਵਾਏ | ਜਿਸ ਵਿਚ ਪੇਂਟਿੰਗ ਮੁਕਾਬਲੇ, ਸੁੰਦਰ ਲਿਖਾਈ ਮੁਕਾਬਲੇ, ਸਲੋਗਨ ਲਿਖਣ, ਸਲਾਦ ਬਣਾਉਣ ਆਦਿ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ 200 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵਿਸ਼ੇਸ਼ ਸਥਾਨ ਹਾਸਲ ਕੀਤੇ | ਭਾਗ ਲੈਣ ਵਾਲੇ ਹਰ ਵਿਦਿਆਰਥੀ ਨੂੰ ਸਰਟੀਫਿਕੇਟ ਵੀ ਦਿੱਤੇ ਗਿਆ | ਵਿਸ਼ੇਸ਼ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ 'ਚ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਦੇ ਅਰਸ਼ਦੀਪ ਸਿੰਘ ਨੇ ਸਲੋਗਨ ਲਿਖਣ ਵਿਚ ਪਹਿਲਾ ਸਥਾਨ, ਲਕਸ਼ਦੀਪ ਕੌਰ ਅਤੇ ਖ਼ੁਸ਼ਦੀਪ ਕੌਰ ਨੇ ਸਲਾਦ ਬਣਾਉਣ 'ਚ ਤੀਜਾ ਸਥਾਨ ਹਾਸਲ ਕੀਤਾ | ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ | ਪਿ੍ੰਸੀਪਲ ਮੈਡਮ ਮੋਨਾ ਠਾਕੁਰ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ 'ਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਭਾਗ ਲੈਣ ਨਾਲ ਸਾਡਾ ਮਾਨਸਿਕ ਵਿਕਾਸ ਹੁੰਦਾ ਹੈ | ਇਸ ਲਈ ਉਨ੍ਹਾਂ ਕਿਹਾ ਕਿ ਸਾਰੇ ਬੱਚਿਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਅਤੇ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ | ਸਕੂਲ ਆਉਣ 'ਤੇ ਸਾਰੇ ਵਿਦਿਆਰਥੀਆਂ ਨੂੰ ਸਮੂਹ ਮੈਨੇਜਮੈਂਟ ਮੈਂਬਰਾਂ ਜਿਸ ਵਿਚ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪੈ੍ਰਜ਼ੀਡੈਂਟ ਹਰੀਕਿ੍ਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ ਅਤੇ ਜਨਰਲ ਸੈਕਰੇਟਰੀ ਅੰਜੂ ਬਾਲਾ, ਗਗਨਦੀਪ ਬਾਵਾ ਵਲੋਂ ਮੁਬਾਰਕਬਾਦ ਦਿੱਤੀ ਗਈ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਜਨੇਰ ਦਾ ਦੌਰਾ ਅਗਲੀ ਖ਼ਬਰ ਖੇਤੀਬਾੜੀ ਮੰਤਰੀ ਵਲੋਂ ਸੈਕਟਰੀ ਰਾਜ ਬਹਾਦਰ ਸਿੰਘ ਮਾਣੂੰਕੇ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।