02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਨ ਵਾਲੇ ਮਹਿਜ਼ 12 ਘੰਟਿਆਂ 'ਚ ਕੀਤੇ ਕਾਬੂ <br/>

ਅਜੀਤ ਡੈਸਕ 02-02-2026
ਨਿਹਾਲ ਸਿੰਘ ਵਾਲਾ, 1 ਫਰਵਰੀ ( ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਬੀਤੇ ਦਿਨੀਂ ਪਿੰਡ ਹਿੰਮਤਪੁਰਾ ਵਿਖੇ ਅਣਖ ਖ਼ਾਤਰ ਇਕ ਨੌਜਵਾਨ ਦੀ ਕੁੱਟਮਾਰ ਕਰਕੇ ਹੱਤਿਆ ਕਰ ਦੇਣ ਵਾਲੇ ਵਿਅਕਤੀਆਂ ਨੂੰ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਪਾਰਟੀ ਵਲੋਂ ਮਹਿਜ਼ 12 ਘੰਟਿਆਂ 'ਚ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਪੂਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਬੀਤੇ ਦਿਨੀਂ ਪਿੰਡ ਹਿੰਮਤਪੁਰਾ ਵਿਖੇ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਰਾਤ ਸਮੇਂ ਉਨ੍ਹਾਂ ਦੇ ਘਰ ਗਏ ਨੌਜਵਾਨ ਦੀ ਪ੍ਰੇਮਿਕਾ ਦੇ ਪਿਤਾ ਅਤੇ ਉਸ ਦੇ ਦੋਸਤ ਵਲੋਂ ਉਸ ਨੌਜਵਾਨ ਦੀ ਕੁੱਟਮਾਰ ਕੀਤੀ ਜਿਸ ਦੀ ਬਾਅਦ 'ਚ ਇਲਾਜ ਦੌਰਾਨ ਮੌਤ ਹੋ ਗਈ ਸੀ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਕਰਨੈਲ ਸਿੰਘ ਪੁੱਤਰ ਮਹਿੰਗਾ ਸਿੰਘ ਵਾਸੀ ਹਿੰਮਤਪੁਰਾ ਦੇ ਬਿਆਨਾਂ 'ਤੇ ਕਥਿਤ ਦੋਸ਼ੀਆਂ ਲੜਕੀ ਦੇ ਪਿਤਾ ਬੇਅੰਤ ਸਿੰਘ ਉਰਫ਼ ਬੰਟੀ ਅਤੇ ਇਸ ਦੇ ਦੋਸਤ ਪਰਮਜੀਤ ਸਿੰਘ ਉਰਫ਼ ਪਰਮਾ ਪੁੱਤਰ ਮਿਲਖਾ ਸਿੰਘ ਵਾਸੀ ਹਿੰਮਤਪੁਰਾ ਖ਼ਿਲਾਫ਼ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮਹਿਜ਼ 12 ਘੰਟਿਆਂ 'ਚ ਉਕਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਅਤੇ ਦੋ ਦਿਨ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਹੋਰ ਪੁੱਛਗਿੱਛ ਜਾਰੀ ਹੈ |

ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਹੀ ਸੂਬਾ ਵਾਸੀਆਂ ਦੀ ਸੇਵਾ ਨੂੰ ਸਮਰਪਿਤ ਪਾਰਟੀ ਹੈ-ਸੁਖਬੀਰ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਜਨੇਰ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।