02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸ਼ੂਗਰ ਚੇਤਨਾ ਸੁਸਾਇਟੀ ਵਲੋਂ ਮੁਫ਼ਤ ਸ਼ੂਗਰ ਚੈੱਕਅਪ ਕੈਂਪ ਲਗਾਇਆ

ਅਜੀਤ ਡੈਸਕ 02-02-2026
ਮੋਗਾ, 1 ਫਰਵਰੀ (ਅਸ਼ੋਕ ਬਾਂਸਲ)-ਸ਼ੂਗਰ ਚੇਤਨਾ ਸੋਸਾਇਟੀ ਵਲੋਂ ਗੀਤਾ ਭਵਨ ਚੌਕ ਵਿਖੇ ਮੁਫ਼ਤ ਸ਼ੂਗਰ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦੇ ਪ੍ਰੋਜੈਕਟ ਇੰਚਾਰਜ ਦੀਪਕ ਸਿੰਗਲਾ ਨੇ ਦੱਸਿਆ ਕਿ ਲਾਲ ਪਾਥ ਲੈਬ ਟੈਕਨੀਸ਼ੀਅਨਾਂ ਨੇ 33 ਲੋਕਾਂ ਦਾ ਮੁਫ਼ਤ ਸ਼ੂਗਰ ਚੈੱਕਅਪ ਕੀਤਾ ਅਤੇ ਸ਼ੂਗਰ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸੁਸਾਇਟੀ ਦੇ ਰਾਜਿੰਦਰ ਛਾਬੜਾ, ਪ੍ਰਦੀਪ ਮੰਗਲਾ ਅਤੇ ਗੌਰਵ ਜੈਨ ਨੇ ਦੱਸਿਆ ਕਿ ਸੰਸਥਾ ਹਰ ਐਤਵਾਰ ਰੇਲਵੇ ਸਟੇਸ਼ਨ, ਨੇਚਰ ਪਾਰਕ, ਬੱਸ ਸਟੈਂਡ ਅਤੇ ਗੀਤਾ ਭਵਨ ਚੌਕ ਵਿਖੇ ਇਹ ਕੈਂਪ ਲਗਾਉਂਦੀ ਹੈ | ਮੋਗਾ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਮਨੁੱਖਤਾ ਦੀ ਭਲਾਈ ਲਈ ਕੰਮ ਕਰਨਾ ਹੈ ਅਤੇ ਸੁਸਾਇਟੀ ਵਲੋਂ ਅਜਿਹੇ ਮੁਫ਼ਤ ਚੈੱਕਅਪ ਕੈਂਪ ਲਗਾਏ ਜਾਂਦੇ ਰਹਿਣਗੇ | ਇਸ ਮੌਕੇ ਪ੍ਰਦੀਪ ਮੰਗਲਾ, ਬਲਦੇਵ ਬਾਂਸਲ, ਐਪਲਜੀਤ ਸਿੰਗਲ, ਪ੍ਰਵੀਨ ਗਰਗ ਬੌਬੀ, ਗੌਰਵ ਕੁਮਾਰ ਜੈਨ, ਦੀਪਕ ਸਿੰਗਲਾ ਆਦਿ ਮੈਂਬਰ ਮੌਜੂਦ ਸਨ |

ਪਿਛਲੀ ਖ਼ਬਰ ਪੁਰਾਤਨ ਲੋਕ ਖੇਡਾਂ ਮਾਨਸਿਕ ਤੇ ਸਰੀਰਕ ਤੰਦਰੁਸਤੀ ਦਾ ਸਰੋਤ- ਡਾ. ਬਰਾੜ <br/> ਅਗਲੀ ਖ਼ਬਰ ਸਮੂਹਿਕ ਕੰਨਿਆਦਾਨ ਸਮਾਰੋਹ ਦੀਆਂ ਤਿਆਰੀਆਂ ਜਾਰੀ- ਰਾਜੇਸ਼ ਅਰੋੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।