21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਭੁਪਿੰਦਰਾ ਖ਼ਾਲਸਾ ਸਕੂਲ 'ਚ ਕਰਵਾਏ ਧਾਰਮਿਕ ਸਮਾਗਮ 'ਚ ਸਨੀ ਗਿੱਲ ਨੇ ਕੀਤੀ ਸ਼ਿਰਕਤ <br/>

ਅਜੀਤ ਡੈਸਕ 04-02-2026
ਮੋਗਾ, 3 ਫਰਵਰੀ (ਸੁਰਿੰਦਰਪਾਲ ਸਿੰਘ)- ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਹਰ ਸਾਲ ਬੱਚਿਆਂ ਦੀ ਪ੍ਰੀਖਿਆ ਨੂੰ ਲੈ ਕੇ ਗੁਰੂ ਸਾਹਿਬ ਦਾ ਓਟ ਆਸਰਾ ਲੈਣ ਲਈ ਸਹਿਜ ਪਾਠਾਂ ਦੇ ਭੋਗ ਪਾਏ ਜਾਂਦੇ ਸਨ ਜਿਸ ਦੀ ਕੜੀ ਤਹਿਤ ਇਸ ਵਾਰ ਵੀ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ, ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰ ਕੇ ਹਾਜ਼ਰੀ ਭਰੀ | ਇਸ ਮੌਕੇ ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧਾਂ ਹੇਠ ਚਲਦੀ ਹੈ ਅਤੇ ਸਮੇਂ-ਸਮੇਂ ਅਨੁਸਾਰ ਜਿੱਥੇ ਸਕੂਲ ਵਿਚ ਵੱਖ-ਵੱਖ ਗੁਰੂ ਸਾਹਿਬਾਨ ਦੇ ਪੁਰਬ ਮਨਾਏ ਜਾਂਦੇ ਹਨ, ਉੱਥੇ ਸਿੱਖ ਧਾਰਮਿਕ ਮਰਿਆਦਾ ਅਨੁਸਾਰ ਸਕੂਲ ਆਪਣੀ ਵਿੱਦਿਅਕ ਪ੍ਰਣਾਲੀ ਨੂੰ ਚਲਾਉਂਦਾ ਹੈ | ਇਸ ਮੌਕੇ ਉਨ੍ਹਾਂ ਪ੍ਰੀਖਿਆ ਵਿਚ ਬੈਠਣ ਵਾਲੇ ਵਿਦਿਆਰਥੀਆਂ ਲਈ ਕਾਮਨਾ ਕਰਦਿਆਂ ਕਿਹਾ ਕਿ ਵਿਦਿਆਰਥੀ ਪ੍ਰੀਖਿਆ ਵਿਚੋਂ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣਾ ਸੁਨਹਿਰੀ ਭਵਿੱਖ ਬਣਾਉਣ ਤੇ ਉਹ ਜ਼ਿੰਦਗੀ ਵਿਚ ਅੱਗੇ ਵੱਧ ਕੇ ਦੇਸ਼ ਦੀ ਤਰੱਕੀ ਵਿਚ ਆਪਣਾ ਅਹਿਮ ਯੋਗਦਾਨ ਪਾਉਣ |

ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਦੋ-ਰੋਜ਼ਾ ਵਾਤਾਵਰਨ ਫ਼ਿਲਮ ਫ਼ੈਸਟੀਵਲ ਸ਼ੁਰੂ ਅਗਲੀ ਖ਼ਬਰ ਸ਼ਿਆਮ ਪ੍ਰਭੂ ਖਾਟੂ ਵਾਲੇ ਦਾ ਸੰਕੀਰਤਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।