11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਲੋਪੋਂ ਐਜੂਕੇਸ਼ਨ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੁਕਾਬਲੇ 'ਚ ਕਾਂਸੀ ਦਾ ਤਗ਼ਮਾ ਜਿੱਤਿਆ <br/>

ਅਜੀਤ ਡੈਸਕ 21-02-2026
ਨਿਹਾਲ ਸਿੰਘ ਵਾਲਾ, 20 ਫਰਵਰੀ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਦੀ ਰਹਿਨੁਮਾਈ 'ਚ ਮੈਨੇਜਿੰਗ ਡਾਇਰੈਕਟਰ ਭਾਗੀਰਥ ਸਿੰਘ ਗਿੱਲ ਅਤੇ ਸਿੱਖਿਆ ਡਾਇਰੈਕਟਰ ਡਾ. ਗੋਬਿੰਦ ਸਿੰਘ ਦੇ ਨਿਰਦੇਸ਼ਾਂ ਹੇਠ ਚੱਲ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਲੋਪੋਂ ਦੀ ਟੇਬਲ ਟੈਨਿਸ ਟੀਮ ਨੇ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ 'ਵਿਮਨ ਸੀ ਡਿਵੀਜ਼ਨ' ਦੇ ਪੰਜਾਬ ਯੂਨੀਵਰਸਿਟੀ ਮੁਕਾਬਲੇ 'ਚ ਭਾਗ ਲਿਆ | ਟੇਬਲ ਟੈਨਿਸ ਮੁਕਾਬਲੇ 'ਚ ਸੰਦੀਪ ਕੌਰ, ਸੁਮਨਦੀਪ ਕੌਰ, ਰਮਨਦੀਪ ਕੌਰ, ਅਰਸ਼ਦੀਪ ਕੌਰ ਅਤੇ ਰਜਨਦੀਪ ਕੌਰ ਨੇ ਭਾਗ ਲਿਆ ਅਤੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦੇ ਤਗਮੇ 'ਤੇ ਕਬਜ਼ਾ ਕੀਤਾ | ਵਿਦਿਆਰਥਣਾਂ ਦੀਆਂ ਇਸ ਪ੍ਰਾਪਤੀਆਂ 'ਤੇ ਮੁਬਾਰਕਬਾਦ ਦਿੰਦਿਆਂ ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ਕਿਹਾ ਕਿ ਇਸ ਦਾ ਸਿਹਰਾ ਪਿ੍ੰਸੀਪਲ ਡਾ. ਤਿ੍ਪਤਾ ਪਰਮਾਰ ਦੇ ਉੱਦਮ, ਖੇਡ ਵਿਭਾਗ ਦੇ ਮੁਖੀ ਡਾ. ਬਲਵਿੰਦਰ ਕੌਰ ਅਤੇ ਟੇਬਲ ਟੈਨਿਸ ਟੀਮ ਦੇ ਇੰਚਾਰਜ ਮਿਸਟਰ ਕਾਮਤਾ ਪ੍ਰਸਾਦ ਦੀ ਸਖ਼ਤ ਮਿਹਨਤ ਨੂੰ ਜਾਂਦਾ ਹੈ | ਇਸ ਮੌਕੇ ਜੇਤੂ ਵਿਦਿਆਰਥਣਾਂ ਨੂੰ ਕਾਲਜ ਪਹੁੰਚਣ 'ਤੇ ਸਿੱਖਿਆ ਡਾਇਰੈਕਟਰ ਡਾ. ਗੋਬਿੰਦ ਸਿੰਘ ਵਲੋਂ ਭਵਿੱਖ 'ਚ ਵੀ ਖੇਡਾਂ 'ਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ, ਜੀ. ਟੀ. ਬੀ. ਗੜ (ਮੋਗਾ) ਵਿਖੇ ਪ੍ਰਵਾਸੀ ਭਾਰਤੀਆਂ ਨਾਲ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਕਿਸਾਨ ਕਣਕ ਦੀ ਫ਼ਸਲ ਨੂੰ ਸਮੇਂ ਸਿਰ ਪਾਣੀ ਲਗਾਉਣ-ਡਾ. ਗੁਰਪ੍ਰੀਤ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।