ਕੋਟ ਈਸੇ ਖਾਂ, 26 ਮਾਰਚ (ਗੁਰਮੀਤ ਸਿੰਘ ਖ਼ਾਲਸਾ)-ਨੇੜਲੇ ਪਿੰਡ ਭਾਗਪੁਰ ਗਗੜਾ ਵਿਖੇ ਕਿ੍ਕਟ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ, ਜਿਸ ਦੇ ਉਦਘਾਟਨ ਸਮੇਂ ਅਕਾਲੀ ਆਗੂ ਗੁਰਮੀਤ ਸਿੰਘ ਗਗੜਾ, ਕਾਂਗਰਸੀ ਆਗੂ ਅਰਸ਼ਜੋਤ ਸਿੰਘ ਸੇਖੋਂ ਪ੍ਰਧਾਨ ਸਹਿਕਾਰੀ ਸਭਾ, ਨੰਬਰਦਾਰ ਗੁਰਜੰਟ ਸਿੰਘ, ਸਤਿੰਦਰਪਾਲ ਸਿੰਘ ਸੈਕਟਰੀ ਸਹਿਕਾਰੀ ਸਭਾ, ਗਗਨਦੀਪ ਸਿੰਘ, ਹਰੀ ਸਿੰਘ ਮਿਸਤਰੀ ਤੇ ਹੋਰ ਪਤਵੰਤੇ ਮੌਜੂਦ ਰਹੇ | ਟੂਰਨਾਮੈਂਟ ਦੀ ਸ਼ੁਰੂਆਤ ਸਮੇਂ ਰੀਬਨ ਕੱਟ ਕੇ ਉਦਘਾਟਨ ਕੀਤਾ ਗਿਆ, ਉਪਰੰਤ ਟੀਮਾਂ ਦੇ ਮੈਚ ਸ਼ੁਰੂ ਕੀਤੇ ਗਏ | ਇਸ ਮੌਕੇ ਟੂਰਨਾਮੈਂਟ ਦੇ ਪ੍ਰਬੰਧਕਾਂ ਨੇ ਦੱਸਿਆ ਕਿ 26 ਤੋਂ 29 ਮਾਰਚ ਤੱਕ ਹੋਣ ਵਾਲੇ ਕਿ੍ਕਟ ਮੁਕਾਬਲਿਆਂ 'ਚ ਵੱਖ-ਵੱਖ ਥਾਵਾਂ ਤੋਂ 60 ਟੀਮਾਂ ਭਾਗ ਲੈ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜੇਤੂ ਟੀਮਾਂ ਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਚੰਗੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ |