22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸੰਤ ਵਿਸਾਖਾ ਸਿੰਘ ਸਕੂਲ ਦੇ ਨਵੇਂ ਸੈਸ਼ਨ ਦੀ ਤਿਆਰੀਆਂ ਸ਼ੁਰੂ-ਮੈਨੇਜਰ ਜਰਨੈਲ ਸਿੰਘ ਸੈਣੀ <br/>

ਅਜੀਤ ਡੈਸਕ 27-03-2026
ਕਿਸ਼ਨਪੁਰਾ ਕਲਾਂ, 26 ਮਾਰਚ (ਅਮੋਲਕ ਸਿੰਘ ਕਲਸੀ)-ਕਸਬਾ ਕਿਸ਼ਨਪੁਰਾ ਕਲਾਂ ਦੇ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਉਣ ਵਾਲੇ ਨਵੇਂ ਅਕਾਦਮਿਕ ਸੈਸ਼ਨ ਨੂੰ ਧਿਆਨ 'ਚ ਰੱਖਦਿਆਂ ਅਧਿਆਪਕਾਂ ਦੀ ਮਹੱਤਵਪੂਰਨ ਮੀਟਿੰਗ ਕੀਤੀ ਗਈ | ਮੀਟਿੰਗ 'ਚ ਸਕੂਲ ਦੀ ਪਿ੍ੰਸੀਪਲ ਮੈਡਮ ਕਮਲਜੀਤ ਕੌਰ ਸੈਣੀ ਦੇ ਪਤੀ ਮੈਨੇਜਰ ਜਰਨੈਲ ਸਿੰਘ ਸੈਣੀ ਤੇ ਵਾਈਸ ਪਿ੍ੰਸੀਪਲ ਬਰਜੀਤ ਕੌਰ ਸਮੇਤ ਸਟਾਫ਼ ਨੇ ਹਿੱਸਾ ਲਿਆ | ਮੀਟਿੰਗ ਦੌਰਾਨ ਬੱਚਿਆਂ ਦੀ ਪੜ੍ਹਾਈ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਕਮਲਜੀਤ ਕੌਰ ਸੈਣੀ ਦੇ ਪਤੀ ਮੈਨੇਜਰ ਜਰਨੈਲ ਸਿੰਘ ਸੈਣੀ ਤੇ ਸਕੂਲ ਦੇ ਵਾਈਸ ਪਿ੍ੰਸੀਪਲ ਮੈਡਮ ਬਰਜੀਤ ਕੌਰ ਨੇ ਕਿਹਾ ਕਿ ਨਵੇਂ ਵਿੱਦਿਅਕ ਸੈਸ਼ਨ ਦੀਆਂ ਤਿਆਰੀਆਂ ਸ਼ੁਰੂ ਹਨ | ਇਸ ਮੌਕੇ ਗੁਰਬਾਣੀ ਅਧਿਆਪਕਾਂ ਰਣਜੀਤ ਕੌਰ, ਰਾਜਪ੍ਰੀਤ ਕੌਰ, ਜਤਿੰਦਰ ਕੌਰ, ਗੁਰਪ੍ਰੀਤ ਕੌਰ, ਰਾਜਵੀਰ ਕੌਰ, ਸੀਵਿਤਾ ਸ਼ਰਮਾ, ਰਮਨਦੀਪ ਕੌਰ, ਹਰਮਨਦੀਪ ਕੌਰ, ਸਰਬਜੀਤ ਕੌਰ, ਮਨਿੰਦਰ ਕੌਰ, ਪਵਨਦੀਪ ਕੌਰ, ਗੁਰਸ਼ਰਨ ਕੌਰ, ਸਿਮਰਨਜੀਤ ਕੌਰ, ਗੁਰਵੀਰ ਕੌਰ, ਸਨਦੀਪ ਕੌਰ, ਮਾਸਟਰ ਜਗਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਲੋਂ ਬਾਬਾ ਈਸ਼ਰ ਸਿੰਘ ਦੇ ਜਨਮ ਦਿਵਸ ਸੰਬੰਧੀ ਧਾਰਮਿਕ ਦੀਵਾਨਾਂ ਦੀ ਆਰੰਭਤਾ <b... ਅਗਲੀ ਖ਼ਬਰ ਭਾਗਪੁਰ ਗਗੜਾ ਵਿਖੇ ਕਿ੍ਕਟ ਟੂਰਨਾਮੈਂਟ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।